Saturday, October 03, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | October 03, 2026 04:48 PM

- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ 2.84 ਲੱਖ ਲਾਭਪਾਤਰੀਆਂ ਤੱਕ ਪਹੁੰਚ ਰਹੀ ਹੈ ਵਿੱਤੀ ਸਹਾਇਤਾ*
- *ਚਾਲੂ ਵਿੱਤੀ ਸਾਲ ਲਈ 498.16 ਕਰੋੜ ਰੁਪਏ ਦਾ ਬਜਟ ਉਪਬੰਧ, ਸਮਾਜਿਕ ਸੁਰੱਖਿਆ ਨੂੰ ਮਿਲੀ ਹੋਰ ਮਜ਼ਬੂਤੀ*
- *ਹਰ ਯੋਗ ਦਿਵਿਆਂਗ ਵਿਅਕਤੀ ਤੱਕ ਸਨਮਾਨ, ਸਹਾਰਾ ਅਤੇ ਸਰਕਾਰੀ ਹੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ*

ਚੰਡੀਗੜ੍ਹ, 3 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰ ਜੀਵਨ ਜਿਊਣ ਲਈ ਸਹਾਰਾ ਦੇਣ ਵਾਸਤੇ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਦਿਵਿਆਂਗਤਾ ਕਿਸੇ ਵੀ ਵਿਅਕਤੀ ਦੇ ਸੁਪਨਿਆਂ, ਸਨਮਾਨ ਅਤੇ ਤਰੱਕੀ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਇਸੇ ਸੋਚ ਨਾਲ ਸਰਕਾਰ ਕੇਵਲ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਦਿਵਿਆਂਗ ਵਿਅਕਤੀਆਂ ਨੂੰ ਆਤਮ-ਵਿਸ਼ਵਾਸ, ਸਵੈ-ਨਿਰਭਰਤਾ ਅਤੇ ਸਮਾਜ ਵਿੱਚ ਬਰਾਬਰੀ ਨਾਲ ਅੱਗੇ ਵਧਣ ਦਾ ਮੌਕਾ ਵੀ ਪ੍ਰਦਾਨ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਸ ਵੇਲੇ 2.84 ਲੱਖ ਦੇ ਕਰੀਬ ਲਾਭਪਾਤਰੀਆਂ ਨੂੰ ਨਿਯਮਤ ਤੌਰ 'ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਸਹਾਇਤਾ ਮਿਲ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਸਕੀਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ 498.16 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜੋ ਸਮਾਜਿਕ ਸੁਰੱਖਿਆ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਪਹੁੰਚੇ। ਉਨ੍ਹਾਂ ਕਿਹਾ, "ਕਿਸੇ ਵੀ ਸੰਵੇਦਨਸ਼ੀਲ ਅਤੇ ਤਰੱਕੀਸ਼ੀਲ ਸਮਾਜ ਦੀ ਪਛਾਣ ਇਸ ਗੱਲ ਨਾਲ ਹੁੰਦੀ ਹੈ ਕਿ ਉਹ ਆਪਣੇ ਸਭ ਤੋਂ ਵੱਧ ਲੋੜਵੰਦ ਨਾਗਰਿਕਾਂ ਦੇ ਨਾਲ ਕਿੰਨੀ ਮਜ਼ਬੂਤੀ ਨਾਲ ਖੜ੍ਹਾ ਰਹਿੰਦਾ ਹੈ। ਪੰਜਾਬ ਸਰਕਾਰ ਹਰ ਦਿਵਿਆਂਗ ਵਿਅਕਤੀ ਨੂੰ ਸਨਮਾਨ, ਸੁਰੱਖਿਆ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਰਹੇਗੀ।"

ਡਾ. ਬਲਜੀਤ ਕੌਰ ਨੇ ਦਿਵਿਆਂਗ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਸਮਾਜ ਦੇ ਹਰ ਵਰਗ, ਲੋਕ ਪ੍ਰਤੀਨਿਧੀਆਂ ਅਤੇ ਸਥਾਨਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਵਿੱਚ ਸਹਿਯੋਗ ਦੇਣ, ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਸਰਕਾਰ ਦੀ ਸਹਾਇਤਾ ਤੋਂ ਵਾਂਝਾ ਨਾ ਰਹੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ ? - ਹਰਪਾਲ ਚੀਮਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਦਰਪੇਸ਼ ਅਸਲ ਮੁੱਦਿਆਂ ’ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਕੈਬਨਿਟ ਮੰਤਰੀ ਗੋਇਲ ਵੱਲੋਂ ਸਿੰਚਾਈ ਪ੍ਰੋਜੈਕਟਾਂ ਦੀ ਸਮੀਖਿਆ; ਬਕਾਇਆ ਕੰਮ ਪਹਿਲ ਦੇ ਆਧਾਰ ’ਤੇ ਪੂਰੇ ਕਰਨ ਦੇ ਨਿਰਦੇਸ਼

ਗੀਤਕਾਰ ਗਿੱਲ ਰੌਂਤਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

CM ਮਾਨ ਵੱਲੋਂ ਕੇਂਦਰੀ ਮੰਤਰੀ ਨੂੰ ਪੱਤਰ, ਕਿਹਾ - ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ CM ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ