Saturday, May 18, 2024

Punjab

ਦਿੱਲੀ ਦੇ ਜੰਤਰ ਮੰਤਰ ਵਿਖੇ ਪਹਿਲਵਾਨ ਕੁੜੀਆਂ ਦੇ ਧਰਨੇ ਤੇ ਪੁਲਿਸ ਜ਼ਬਰ ਦਾ ਪੰਜਾਬ ਵਿੱਚ ਜ਼ਬਰਦਸਤ ਵਿਰੋਧ

ਦਲਜੀਤ ਕੌਰ | May 05, 2023 05:34 PM

ਬੀਕੇਯੂ ਏਕਤਾ ਡਕੌਂਦਾ ਵੱਲੋਂ ਪੰਜਾਬ ਦੇ ਦਰਜਨਾਂ ਪਿੰਡਾਂ ਵਿੱਚ ਅਰਥੀ ਸਾੜ ਮੁਜ਼ਾਹਰੇ।

ਪਹਿਲਵਾਨਾਂ ਦੇ ਘੋਲ ਦੀ ਡਟਵੀਂ ਹਮਾਇਤ ਜਾਰੀ ਰੱਖਾਂਗੇ: ਮਨਜੀਤ ਧਨੇਰ

ਚੰਡੀਗੜ੍ਹ, 4 ਮਈ, 2023: ਦਿੱਲੀ ਦੇ ਜੰਤਰ ਮੰਤਰ ਵਿਖੇ ਓਲੰਪੀਅਨ ਪਹਿਲਵਾਨਾਂ ਦੇ ਧਰਨੇ ਉੱਪਰ ਬੀਤੀ ਰਾਤ ਪੁਲਿਸ ਵੱਲੋਂ ਢਾਹੇ ਜਬਰ ਖਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਪੰਜਾਬ ਦੇ ਦਰਜਨਾਂ ਪਿੰਡਾਂ ਵਿੱਚ ਮੋਦੀ ਹਕੂਮਤ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ, ਬੀਜੇਪੀ ਦੇ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਅਰਥੀ ਸਾੜ੍ਹ ਮੁਜ਼ਾਹਰੇ ਕੀਤੇ ਗਏ। ਯਾਦ ਰਹੇ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਪਰਚਾ ਦਰਜ਼ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ ਮੰਤਰ ਤੇ ਧਰਨਾ ਚੱਲ ਰਿਹਾ ਹੈ। ਉਲੰਪਿਕ ਅਤੇ ਸੰਸਾਰ ਚੈਂਪੀਅਨਸ਼ਿਪ ਵਿੱਚੋਂ ਤਗਮੇ ਜਿੱਤਣ ਵਾਲੀਆਂ ਪਹਿਲਵਾਨ ਕੁੜੀਆਂ ਨੇ ਬ੍ਰਿਜ ਭੂਸ਼ਣ ਤੇ ਜਿਣਸੀ ਸ਼ੋਸ਼ਣ ਦੇ ਦੋਸ਼ ਲਾ ਕੇ ਉਸਨੂੰ ਗਿਰਫ਼ਤਾਰ ਕਰਨ ਦੀ ਮੰਗ ਕੀਤੀ ਸੀ ਪਰ ਪੁਲੀਸ ਨੇ ਉਹਨਾਂ ਦੀ ਸ਼ਿਕਾਇਤ ਤੇ ਕੋਈ ਕਾਰਵਾਈ ਨਹੀਂ ਕੀਤੀ। ਇਨ੍ਹਾਂ ’ਚੋਂ ਇੱਕ ਪਹਿਲਵਾਨ ਨਾਬਾਲਗ ਵੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਨਾਲ ਬ੍ਰਿਜ ਭੂਸ਼ਣ ਖਿਲਾਫ ਦੋ ਰਿਪੋਰਟਾਂ ਦਰਜ ਕੀਤੀਆਂ ਗਈਆਂ ਹਨ ਪਰ ਗਿਰਫ਼ਤਾਰੀ ਫਿਰ ਵੀ ਨਹੀਂ ਕੀਤੀ ਗਈ।

ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਕੁੜੀਆਂ ਦੇ ਧਰਨੇ ਦੀ ਬਿਜਲੀ ਅਤੇ ਪਾਣੀ ਬੰਦ ਕਰ ਦਿੱਤਾ ਗਿਆ। ਉਹਨਾਂ ਦੇ ਗੱਦੇ ਮੀਂਹ ਨਾਲ ਭਿੱਜ ਜਾਣ ਕਾਰਨ ਰਾਤ ਨੂੰ ਉਹਨਾਂ ਨੇ ਫੋਲਡਿੰਗ ਮੰਜੇ ਮੰਗਵਾ ਲਏ ਤਾਂ ਪੁਲਿਸ ਉਹਨਾਂ ਦੇ ਮੰਜੇ ਖੋਹ ਕੇ ਲੈ ਗਈ ਅਤੇ ਉਹਨਾਂ ਨਾਲ ਧੱਕਾ ਮੁੱਕੀ ਅਤੇ ਗਾਲੀ ਗਲੋਚ ਕੀਤਾ।

ਆਗੂਆਂ ਨੇ ਕਿਹਾ ਕਿ ਇਹਨਾਂ ਕੁੜੀਆਂ ਨੇ ਅੰਤਰਰਾਸ਼ਟਰੀ ਪੱਧਰ ਤੇ ਮੈਡਲ ਜਿੱਤੇ ਹਨ, ਇਸ ਦੇ ਬਾਵਜੂਦ ਇਹਨਾਂ ਦੀ ਸੁਣਵਾਈ ਤਾਂ ਕੀ ਹੋਣੀ ਸੀ, ਉਲਟਾ ਉਹਨਾਂ ਤੇ ਜ਼ਬਰ ਕਰ ਕੇ ਇਖਲਾਕ ਹੀਣਤਾ ਦੀ ਹੱਦ ਟੱਪੀ ਜਾ ਰਹੀ ਹੈ। ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੀ ਔਰਤਾਂ ਵਿਰੋਧੀ ਮਾਨਸਿਕਤਾ ਦੀਆਂ ਪਹਿਲਾਂ ਹੀ ਬਹੁਤ ਉਦਾਹਰਨਾਂ ਹਨ, ਪਰ ਕੌਮਾਂਤਰੀ ਪੱਧਰ ਤੇ ਦੇਸ਼ ਦੀ ਨੁਮਾਇੰਦਗੀ ਕਰਨ ਵਾਲੀਆਂ ਕੁੜੀਆਂ ਨਾਲ ਸ਼ਰੇਆਮ ਐਨਾ ਧੱਕਾ, ਬੇਹੂਦਗੀ ਦੀ ਹੱਦ ਹੈ।

ਇਹਨਾਂ ਮੁਜ਼ਾਹਰਿਆਂ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਮੀਤ ਪ੍ਰਧਾਨ ਹਰੀਸ਼ ਨੱਢਾ, ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਵੱਖ ਵੱਖ ਜ਼ਿਲਾ ਅਤੇ ਪਿੰਡ ਪੱਧਰੇ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ 7 ਪਹਿਲਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਬਿਨਾਂ ਕਿਸੇ ਹੋਰ ਦੇਰੀ ਦੇ ਬ੍ਰਿਜ ਭੂਸ਼ਨ ਸਿੰਘ ਨੂੰ ਗ੍ਰਿਫ਼ਤਾਰ ਕਰੇ। ਦਿੱਲੀ ਪੁਲਿਸ ਦੀ ਪੜਤਾਲ ਦੇ ਬਹਾਨੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਬੰਦ ਕਰੇ। ਬੀਕੇਯੂ ਡਕੌਂਦਾ ਦੇ ਆਗੂਆਂ ਨੇ ਪਹਿਲਵਾਨਾਂ ਨੂੰ ਸੁਨੇਹਾ ਦਿੱਤਾ ਕਿ ਉਹ ਪੁਲਿਸ ਅਤੇ ਹਕੂਮਤ ਦੇ ਹਰ ਜਬਰ ਅੱਗੇ ਪੂਰੇ ਦ੍ਰਿੜ ਇਰਾਦੇ ਨਾਲ ਡਟੇ ਰਹਿਣ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਉਹਨਾਂ ਦੇ ਸੰਘਰਸ਼ ਦੀ ਹਰ ਸੰਭਵ ਮੱਦਦ ਜਾਰੀ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ