Thursday, August 06, 2026

Punjab

ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਕੀਤਾ ਜਾ ਰਿਹਾ ਸੁਰਜੀਤ: ਹਰਪਾਲ ਚੀਮਾ

ਪੰਜਾਬ ਨਿਊਜ਼ ਐਕਸਪ੍ਰੈੱਸ | August 06, 2026 07:32 PM

- *ਨਹਿਰਾਂ ਦੀ ਵਿਆਪਕ ਪੁਨਰ-ਸੁਰਜੀਤੀ ਮੁਹਿੰਮ ਸਦਕਾ ਕਈ ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 3 ਤੋਂ 5 ਮੀਟਰ ਤੱਕ ਵਧਿਆ: ਹਰਪਾਲ ਸਿੰਘ ਚੀਮਾ*
- *ਹਰੇਕ ਕਿਸਾਨ ਦੇ ਖੇਤ ਤੱਕ ਪਾਣੀ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਲਗਭਗ 39, 049 ਕਿਊਸਿਕ ਨਹਿਰੀ ਪਾਣੀ ਛੱਡਿਆ ਜਾ ਰਿਹੈ: ਹਰਪਾਲ ਸਿੰਘ ਚੀਮਾ*
- *ਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾ*
- *ਭਵਿੱਖ ਵਾਸਤੇ ਪਾਣੀ ਦੀ ਸੰਭਾਲ ਲਈ ਛੱਪੜਾਂ, ਖੂਹਾਂ ਅਤੇ ਨਵੇਂ ਪ੍ਰੋਜੈਕਟਾਂ ਰਾਹੀਂ ਰਾਜ ਪੱਧਰੀ ਗ੍ਰਾਊਂਡਵਾਟਰ ਰੀਚਾਰਜ ਮੁਹਿੰਮ ਚਲਾਈ: ਹਰਪਾਲ ਸਿੰਘ ਚੀਮਾ*
- *ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵੱਲੋਂ 30 ਸਾਲਾਂ ਦੀ ਅਣਦੇਖੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਨਹਿਰਾਂ ਨੂੰ ਮੁੜ ਸੁਰਜੀਤ ਕਰਨ ਦਾ ਮਿਸ਼ਨ ਵਿੱਢਿਆ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ; 6 ਅਗਸਤ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਲ ਸੰਕਟ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਅਗਾਂਹਵਧੂ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਨਹਿਰਾਂ ਦੀ ਪੁਨਰ-ਸੁਰਜੀਤੀ, ਜਲ ਮਾਰਗਾਂ ਦੀ ਬਹਾਲੀ ਅਤੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਰਾਹੀਂ ਦਹਾਕਿਆਂ ਤੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਘਟੇ ਪੱਧਰ ‘ਚ ਸੁਧਾਰ ਲਈ ਅਣਥੱਕ ਯਤਨ ਕੀਤੇ ਹਨ। ਇਹ ਵਿਚਾਰ ਵਿੱਤ ਮੰਤਰੀ ਨੇ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਲਿਆਂਦੇ ਮਤੇ ਦੇ ਸਮਰਥਨ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵੀ ਆਪਣੇ ਵਿਚਾਰ ਰੱਖੇ ਸਨ।

ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ‘ਚ ਮਿਲੀ ਧਰਤੀ ਹੇਠਲੇ ਪਾਣੀ ਦੀ ਬਦ ਤੋਂ ਬਦਤਰ ਹੋਈ ਸਥਿਤੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪਿਛਲੇ 25 ਤੋਂ 30 ਸਾਲਾਂ ਤੋਂ ਧਰਤੀ ‘ਚੋਂ ਲਗਾਤਾਰ ਪਾਣੀ ਕੱਢਣ ਕਾਰਨ ਇਸਦਾ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਸੀ, ਜਿਸ ਕਾਰਨ ਕਿਸਾਨਾਂ ਨੂੰ ਮੋਟਰਾਂ ਲਈ ਹੋਰ ਡੂੰਘੇ ਬੋਰ ਕਰਨ ਅਤੇ ਬਿਜਲੀ ਦਾ ਲੋਡ ਵਧਾਉਣ ਲਈ ਮਜਬੂਰ ਹੋਣਾ ਪਿਆ। ਇਸ ਸਮੱਸਿਆ ਨਾਲ ਨਜਿੱਠਣ ਵਾਸਤੇ ਮੌਜੂਦਾ ਸਰਕਾਰ ਨੇ ਸੂਬੇ ਦੇ ਨਹਿਰੀ ਨੈੱਟਵਰਕ ਨੂੰ ਬਹਾਲ ਕਰਨ ਲਈ ਇੱਕ ਵਿਆਪਕ ਮਿਸ਼ਨ ਸ਼ੁਰੂ ਕੀਤਾ ਹੈ। ਸੂਬਾ ਸਰਕਾਰ ਨੇ 16, 000 ਕਿਲੋਮੀਟਰ ਖਾਲਿਆਂ ਦੇ ਨਿਰਮਾਣ ਤੇ ਪੁਨਰ ਸੁਰਜੀਤੀ ਰਾਹੀਂ ਅਤੇ ਨਹਿਰਾਂ ਵਿੱਚ ਲਗਭਗ 39, 049 ਕਿਊਸਿਕ ਪਾਣੀ ਛੱਡ ਕੇ, ਇਹ ਯਕੀਨੀ ਬਣਾਇਆ ਹੈ ਕਿ ਨਹਿਰੀ ਪਾਣੀ ਟੇਲਾਂ ‘ਤੇ ਪੈਂਦੇ ਹਰ ਖੇਤ ਤੱਕ ਪਹੁੰਚੇ।"

ਇਨ੍ਹਾਂ ਪਹਿਲਕਦਮੀਆਂ ਦੇ ਉਸਾਰੂ ਨਤੀਜਿਆਂ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, "ਇਨ੍ਹਾਂ ਵਿਆਪਕ ਯਤਨਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਦੇ ਅਨੇਕਾਂ ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 3 ਤੋਂ 5 ਮੀਟਰ ਤੱਕ ਉੱਪਰ ਆ ਗਿਆ ਹੈ। ਇਸਦੇ ਨਾਲ ਹੀ ਧਰਤੀ ਹੇਠਲੇ ਪਾਣੀ ਦੀ ਬਹੁਤ ਜ਼ਿਆਦਾ ਨਿਕਾਸੀ ਦੀ ਬਜਾਏ ਖਣਿਜਾਂ ਨਾਲ ਭਰਪੂਰ ਨਹਿਰੀ ਪਾਣੀ ਦੀ ਵਰਤੋਂ ਨਾਲ ਕਣਕ ਅਤੇ ਝੋਨੇ ਦੇ ਝਾੜ ਵਿੱਚ 1 ਤੋਂ 2 ਕੁਇੰਟਲ ਪ੍ਰਤੀ ਏਕੜ ਵਾਧਾ ਹੋਇਆ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਸਿੱਧੇ ਤੌਰ ‘ਤੇ ਇਜ਼ਾਫਾ ਹੋਣ ਦੇ ਨਾਲ-ਨਾਲ ਬਿਜਲੀ ਦੀ ਖਪਤ ਘਟੀ ਹੈ ਤੇ ਕੁਦਰਤੀ ਊਰਜਾ ਦੀ ਬਚਤ ਹੋਈ ਹੈ।"

ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ ਲਈ ਸੂਬਾ ਸਰਕਾਰ ਦੇ ਯਤਨਾਂ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, "ਵੱਖ-ਵੱਖ ਸ਼ਹਿਰਾਂ ਵਿੱਚ ਨਗਰ ਕੌਂਸਲਾਂ/ਕਰਪੋਰੇਸ਼ਨਾਂ ਨੇ ਕਿਸੇ ਵੀ ਨਵੇਂ ਬਿਲਡਿੰਗ ਸਾਈਟ ਪਲਾਨ ਦੀ ਮਨਜ਼ੂਰੀ ਲਈ ਰੇਨਵਾਟਰ ਰੀਚਾਰਜ ਪੁਆਇੰਟ ਲਾਜ਼ਮੀ ਕਰ ਦਿੱਤੇ ਹਨ। ਇਹ ਯਕੀਨੀ ਬਣਾਉਣ ਲਈ ਕਿ ਮੀਂਹ ਦਾ ਪਾਣੀ ਵਿਅਰਥ ਵਹਿਣ ਦੀ ਬਜਾਏ ਧਰਤੀ ਅੰਦਰ ਚੰਗੀ ਤਰ੍ਹਾਂ ਸਮਾਏ, ਸੂਬਾ ਸਰਕਾਰ ਨੇ ਕਈ ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਨੂੰ ਪ੍ਰਸ਼ਾਸਕੀ ਪ੍ਰਵਾਨਗੀ ਵੀ ਦਿੱਤੀ ਹੈ। ਕੁੱਲ 510 ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 192 ਛੱਪੜ-ਆਧਾਰਿਤ ਰੀਚਾਰਜ ਸਕੀਮਾਂ ਅਤੇ 246 ਨਹਿਰ-ਆਧਾਰਿਤ ਰੀਚਾਰਜ ਸਕੀਮਾਂ ਸ਼ਾਮਲ ਹਨ।"

ਟਿਕਾਊ ਜਲ ਸੰਭਾਲ ਲਈ ਸਰਕਾਰ ਦੇ ਭਵਿੱਖੀ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸੂਬਾ ਸਰਕਾਰ ਸਾਡੇ ਮਹਾਨ ਗੁਰੂਆਂ ਦੁਆਰਾ ਦਿਖਾਏ ਗਏ ਮਾਰਗ 'ਤੇ ਚੱਲ ਰਹੀ ਹੈ, ਜੋ ਪਾਣੀ ਨੂੰ ਸਿਰਫ਼ ਕਿਸਾਨਾਂ ਲਈ ਸਿਰਫ਼ ਇੱਕ ਸਾਧਨ ਨਹੀਂ, ਸਗੋਂ ਪੂਰੇ ਜੀਵ ਮੰਡਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਮਹੱਤਵਪੂਰਨ ਜੀਵਨ-ਰੇਖਾ ਮੰਨਦੀ ਹੈ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ, ਸਿੱਖਿਆ ਮੰਤਰੀ ਨੇ ਵਿਧਾਨ ਸਭਾ ਵਿੱਚ ਚਾਰ ਸਾਲਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਕਿਹਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ

ਨਵੇਂ ਰਾਸ਼ਨ ਕਾਰਡਾਂ ਲਈ ਪੋਰਟਲ 11 ਅਗਸਤ ਤੱਕ ਖੁੱਲ੍ਹਾ; 14,000 ਤੋਂ ਵੱਧ ਡਿਪੂਆਂ ਉੱਤੇ ਈਪੋਸ ਮਸ਼ੀਨਾਂ ਨਾਲ ਵੰਡਿਆ ਜਾ ਰਿਹਾ ਅਨਾਜ

ਪੰਜਾਬ 'ਚ SIR ਅਧੀਨ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ ਤੋਂ ਹੋਵੇਗੀ ਆਰੰਭ: ਸੀ.ਈ.ਓ. ਅਨਿੰਦਿਤਾ ਮਿਤਰਾ

ਵਿਜੀਲੈਂਸ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

ਯੂਟਿਊਬ ਲਿੰਕ ਡਾਊਨਲੋਡ ਕਰਕੇ ਗੁਰਬਾਣੀ ਪ੍ਰਸਾਰਣ ਰੀ-ਸਟਰੀਮ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ - SGPC ਪ੍ਰਧਾਨ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

ਵਿਜੀਲੈਂਸ ਨੇ ASI ਅਤੇ SHO ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ