Sunday, July 26, 2026
ਤਾਜਾ ਖਬਰਾਂ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਵਿੱਚ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਦੇ ਜਿਨਸੀ ਸ਼ੋਸ਼ਣ ਦਾ ਨੋਟਿਸ ਲਿਆਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅਸਤੀਫਾ ਦਿੱਤਾ, ਰਾਸ਼ਟਰਪਤੀ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆਬਰਨਾਲਾ ਘਟਨਾ ਭਗਵੰਤ ਮਾਨ ਸਰਕਾਰ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਤੀਕ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ: ਪਰਮਜੀਤ ਸਿੰਘ ਕੈਂਥਹਿਮਾਚਲ ਵਿੱਚ ਚੱਟਾਨਾਂ ਦਾ ਢਿੱਗ ਡਿੱਗਣ ਨਾਲ ਵਾਹਨ ਟਕਰਾਇਆ; 6 ਮਹੀਨੇ ਦੇ ਬੱਚੇ ਸਮੇਤ 13 ਲੋਕਾਂ ਦੀ ਮੌਤਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਦਿੱਲੀ ਹਾਈ ਕੋਰਟ ਨੇ ਪੇਪਰ ਲੀਕ ਮਾਮਲਿਆਂ ਲਈ ਵਿਸ਼ੇਸ਼ ਫਾਸਟ-ਟਰੈਕ ਅਦਾਲਤ ਬਣਾਈਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪ

Punjab

ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: 'ਅਸ਼ੀਰਵਾਦ ਸਕੀਮ' ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | July 26, 2026 03:26 PM

- *ਸੂਬੇ ਦੇ 19 ਜ਼ਿਲ੍ਹਿਆਂ ਦੇ 5, 492 ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਮਿਲੇਗਾ ਸਿੱਧਾ ਆਰਥਿਕ ਲਾਭ: ਡਾ. ਬਲਜੀਤ ਕੌਰ*
- *ਡੀ.ਬੀ.ਟੀ. (DBT) ਪ੍ਰਣਾਲੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚ ਸਿੱਧੀ ਟ੍ਰਾਂਸਫਰ ਹੋਵੇਗੀ ₹51, 000 ਦੀ ਅਸ਼ੀਰਵਾਦ ਰਾਸ਼ੀ*
- *ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਸਰਵਪੱਖੀ ਵਿਕਾਸ ਅਤੇ ਸ਼ਕਤੀਕਰਨ ਲਈ ਪੰਜਾਬ ਸਰਕਾਰ ਵਚਨਬੱਧ*

ਚੰਡੀਗੜ੍ਹ, 26 ਜੁਲਾਈ: ਲੋੜਵੰਦ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਸਤਿਕਾਰ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ 'ਅਸ਼ੀਰਵਾਦ ਸਕੀਮ' ਅਧੀਨ ਅਨੁਸੂਚਿਤ ਜਾਤੀਆਂ ਦੇ 5, 492 ਲਾਭਪਾਤਰੀਆਂ ਲਈ ₹28.01 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ ਯੋਗ ਲਾਭਪਾਤਰੀਆਂ ਲਈ ਇਹ ਵਿੱਤੀ ਸਹਾਇਤਾ ਪ੍ਰਵਾਨ ਕੀਤੀ ਗਈ ਹੈ, ਤਾਂ ਜੋ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਆਪਣੀਆਂ ਧੀਆਂ ਦੇ ਵਿਆਹ ਦੇ ਖਰਚੇ ਪੂਰੇ ਸਤਿਕਾਰ ਅਤੇ ਆਤਮ-ਵਿਸ਼ਵਾਸ ਨਾਲ ਕਰ ਸਕਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਆਧਾਰ 'ਤੇ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਲਾਭਪਾਤਰੀਆਂ ਨੂੰ ਇਸ ਤਾਜ਼ਾ ਜਾਰੀ ਹੋਈ ਗ੍ਰਾਂਟ/ਸਹਾਇਤਾ ਹੇਠ ਕਵਰ ਕੀਤਾ ਗਿਆ ਹੈ।

ਸਮਾਜਿਕ ਨਿਆਂ ਮੰਤਰੀ ਨੇ ਜ਼ਿਲ੍ਹਾ-ਵਾਰ ਆਂਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਜਾਰੀ ਕੀਤੀ ਗਈ ਰਾਸ਼ੀ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ 882, ਪਟਿਆਲਾ ਦੇ 611, ਫਿਰੋਜ਼ਪੁਰ ਦੇ 604, ਲੁਧਿਆਣਾ ਦੇ 403, ਮੋਗਾ ਦੇ 400, ਸ੍ਰੀ ਮੁਕਤਸਰ ਸਾਹਿਬ ਦੇ 384, ਹੁਸ਼ਿਆਰਪੁਰ ਦੇ 333, ਗੁਰਦਾਸਪੁਰ ਦੇ 297, ਬਰਨਾਲਾ ਦੇ 288 ਅਤੇ ਐਸ.ਬੀ.ਐਸ. ਨਗਰ ਦੇ 219 ਲਾਭਪਾਤਰੀਆਂ ਨੂੰ ਵਿੱਤੀ ਰਾਹਤ ਪ੍ਰਦਾਨ ਕੀਤੀ ਗਈ ਹੈ।

ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ 163, ਫਤਹਿਗੜ੍ਹ ਸਾਹਿਬ ਦੇ 160, ਸੰਗਰੂਰ ਦੇ 160, ਐਸ.ਏ.ਐਸ. ਨਗਰ ਦੇ 114, ਜਲੰਧਰ ਦੇ 114, ਰੂਪਨਗਰ ਦੇ 104, ਫਰੀਦਕੋਟ ਦੇ 103, ਮਾਲੇਰਕੋਟਲਾ ਦੇ 95 ਅਤੇ ਪਠਾਨਕੋਟ ਜ਼ਿਲ੍ਹੇ ਦੇ 58 ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ ਵੀ ਇਸ ਸਕੀਮ ਦਾ ਲਾਭ ਦਿੱਤਾ ਗਿਆ ਹੈ।

ਸਕੀਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਲਈ ₹51, 000 ਦੀ ਆਰਥਿਕ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ (BPL) ਰਹਿ ਰਿਹਾ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਕੁੱਲ ਸਾਲਾਨਾ ਆਮਦਨ ₹32, 790 ਤੋਂ ਘੱਟ ਹੋਵੇ। ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਇਹ ਸਹਾਇਤਾ ਰਾਸ਼ੀ ਡੀ.ਬੀ.ਟੀ. (Direct Benefit Transfer) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਉਨ੍ਹਾਂ ਦੋਹਰਾਇਆ ਕਿ ਭਗਵੰਤ ਸਿੰਘ ਮਾਨ ਸਰਕਾਰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਪਹਿਲਕਦਮੀਆਂ ਰਾਹੀਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਸੂਬੇ ਵਿੱਚ ਸਮਾਜਿਕ ਨਿਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ - ਗਿਆਨੀ ਕੁਲਦੀਪ ਸਿੰਘ ਗੜਗੱਜ

CM ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ: ਕਿਹਾ ਸ਼ਹਾਦਤ ਦੇਣ ਵਾਲੇ ਜਵਾਨ ਸਿਰਫ਼ ਇੱਕ ਪਰਿਵਾਰ ਦੇ ਨਹੀਂ, ਸਗੋਂ ਪੂਰੇ ਦੇਸ਼ ਦਾ ਸਰਮਾਇਆ

ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਪੁੱਛੇ ਦੋ ਸਵਾਲ !

ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ: 1.3 ਕਿਲੋ IED ਬਰਾਮਦ

ਕੈਨੇਡਾ ‘ਚ 26 ਸਾਲਾ ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ

'ਫ੍ਰਾਮ ਪੰਜਾਬ ਟੂ ਦ ਵੈਸਟਰਨ ਵਰਲਡ': ਸੰਤ ਬਾਬਾ ਤੇਜਾ ਸਿੰਘ ਜੀ ਦੇ ਵਿਲੱਖਣ ਜੀਵਨ ਅਤੇ ਵਿਸ਼ਵ-ਪੱਧਰੀ ਵਿਰਾਸਤ ਨੂੰ ਸਮਰਪਿਤ ਡੌਕਿਊਡਰਾਮਾ

ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਿੱਚ ਪ੍ਰੈਸ ਦੀ ਅਹਿਮ ਭੂਮਿਕਾ: ਚੇਅਰਮੈਨ ਰਣਜੀਤ ਪਾਲ ਸਿੰਘ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲਵਾ ਖੇਤਰ 'ਚ ਅਤਿ-ਆਧੁਨਿਕ ਹਸਪਤਾਲ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ 100 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ

ਮੋਹਾਲੀ 'ਚ ਪੁਲਿਸ ਟੀਮ 'ਤੇ ਜਾਨਲੇਵਾ ਹਮਲਾ, ਦੋ ਕਾਂਸਟੇਬਲਾਂ ਨੂੰ ਲੱਗੀਆਂ ਗੋਲੀਆਂ