Tuesday, October 13, 2026
ਤਾਜਾ ਖਬਰਾਂ
• ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

Punjab

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ - ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | October 13, 2026 03:33 PM

ਅੰਮ੍ਰਿਤਸਰ, 13 ਅਕਤੂਬਰ : ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਦੀ ਮੰਦਭਾਗੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਇਹ ਘਟਨਾ ਸਮਾਜ ਅੰਦਰ ਨਸ਼ਿਆਂ ਦੇ ਵਧ ਰਹੇ ਮਾੜੇ ਪ੍ਰਭਾਵਾਂ ਅਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਪੰਜਾਬ ਗੁਰੂਵਾਂ ਦੀ ਧਰਤੀ ਹੈ, ਜਿਥੇ ਗੁਰੂ ਸਾਹਿਬਾਨ ਨੇ ਨਸਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਵੱਡੀ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ ਦੀ ਧਰਤੀ ਤੇ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲਿਆਂ ਨੂੰ ਸ਼ਰੇਆਮ ਮਾਰਨ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਪਰਵਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜਵਾਬਦੇਹੀ ਤੈਅ ਕਰੇ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਠੋਸ ਕਦਮ ਚੁੱਕੇ। ਐਡਵੋਕੇਟ ਧਾਮੀ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਦਿਨੋਂ ਦਿਨ ਪੰਜਾਬ ਦੀ ਵਿਗੜ ਰਹੀ ਕਨੂੰਨ ਵਿਵਸਥਾ ਬਾਰੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਵਿਅਕਤੀ ਇਸ ਲਈ ਯਤਨਸ਼ੀਲ ਹੋਵੇ। ਐਡਵੋਕੇਟ ਧਾਮੀ ਨੇ ਇਸ ਦੁੱਖ ਦੀ ਘੜੀ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਮਨਵਿੰਦਰ ਗਿਆਸਪੁਰਾ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਖੁੱਡੀਆਂ ਵੱਲੋਂ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ