Friday, September 04, 2026
ਤਾਜਾ ਖਬਰਾਂ
'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

Punjab

ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ 'ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾ

PUNJAB NEWS EXPRESS | September 04, 2026 07:29 PM
ਚੰਡੀਗੜ੍ਹ, : ਸੁਨਾਮ‌ ਹਲਕੇ ਦੇ ਪਿੰਡ ਸ਼ੇਰੋ ਵਿੱਚ ਮੁੱਖ ਮੰਤਰੀ ਪੰਜਾਬ ਦੇ ਸਾਹਮਣੇ ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਉਠਾਉਣ ਵਾਲੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੇ ਤਸ਼ੱਦਦ ਦੀ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। 
 
ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੀੜਤ ਮੋਹਨਜੀਤ ਸਿੰਘ ਨਾਲ ਵੀਡੀਓ ਕਾਲ 'ਤੇ ਗੱਲ ਵੀ ਕੀਤੀ ਉਸ ਦਾ ਹਾਲ ਜਾਣਿਆ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾਉਣ ’ਤੇ ਉਸ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮੁਸ਼ਕਲ ਘੜੀ ਵਿੱਚ ਮੋਹਨਜੀਤ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
 
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਐੱਸਐੱਸਪੀ ਸੰਗਰੂਰ ਅਤੇ ਡੀਜੀਪੀ ਪੰਜਾਬ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ ਹੈ ਅਤੇ ਮੋਹਨਜੀਤ ਸਿੰਘ ਨਾਲ ਹੋਏ ਕਥਿਤ ਤਸ਼ੱਦਦ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪੀੜਤ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।
 
ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਨੌਜਵਾਨ ਨਾਲ ਡੱਟ ਕੇ ਖੜੀ ਹੈ ਅਤੇ ਉਹਨਾਂ ਦੇ ਸੰਗਰੂਰ -2 ਦੇ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਆਪਣੀ ਟੀਮ ਨਾਲ ਪੀੜਤ ਦੀ ਮੱਦਦ ਲਈ ਲੱਗੇ‌ ਹੋਏ ਹਨ। ਪੀੜਤ ਨੂੰ ਹਰ ਤਰ੍ਹਾਂ ਦੀ ਮੱਦਦ ਭਾਜਪਾ ਦੇਵੇਗੀ। 
 
 
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੋਹਨਜੀਤ ਸਿੰਘ ਨੇ ਕੋਈ ਗੈਰ-ਕਾਨੂੰਨੀ ਗਤੀਵਿਧੀ ਨਹੀਂ ਕੀਤੀ, ਸਗੋਂ ਉਸ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦਾ ਗੰਭੀਰ ਨਸ਼ੇ ਦਾ ਮੁੱਦਾ ਸਿੱਧਾ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ ਸੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਤੋਂ ਸਵਾਲ ਪੁੱਛਣਾ ਅਤੇ ਆਪਣੀ ਗੱਲ ਰੱਖਣਾ ਹਰ ਨਾਗਰਿਕ ਦਾ ਅਧਿਕਾਰ ਹੈ। ਪਰ ਇਸ ਗੁਰਸਿੱਖ ਨੌਜਵਾਨ ਨੂੰ ਨਸ਼ਿਆਂ ਦਾ ਮੁੱਦਾ ਉਠਾਉਣ ਦੇ ਬਦਲੇ ਪੁਲਿਸ ਵਲੋਂ ਹਿਰਾਸਤ ਵਿੱਚ ਲੈ ਕੇ ਉਸ ਨਾਲ ਕੁੱਟਮਾਰ ਅਤੇ ਤਸ਼ੱਦਦ ਕਰਨਾ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨੀ ਬੇਹੱਦ ਹੀ ਮੰਦਭਾਗੀ ਹੈ। 
 
ਭਾਜਪਾ ਪੰਜਾਬ ਪ੍ਰਧਾਨ ਨੇ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ ਦਾਅਵਿਆਂ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਸਰਕਾਰ ਨਸ਼ਾ ਰੋਕਣ ਵਿੱਚ ਪੂਰੀ ਤਰ੍ਹਾਂ ਨਾਲ ਫੇਲ ਹੋਈ ਹੈ। 
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ, ਨਾ ਕਿ ਪੁਲੀਸ ਦੀ ਤਾਕਤ ਰਾਹੀਂ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
 
 
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਧਰਨਿਆਂ ਅਤੇ ਲੋਕਾਂ ਦੇ ਸੰਘਰਸ਼ਾਂ ਵਿੱਚੋਂ ਨਿਕਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਲੋਕਾਂ ਦੇ ਸਵਾਲਾਂ ਤੋਂ ਹੀ ਡਰਨ ਲੱਗ ਪਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਵਾਲ ਪੁੱਛਣ ਵਾਲਿਆਂ ਨਾਲ ਜ਼ਬਰ ਕੀਤਾ ਜਾ ਰਿਹਾ ਹੈ।
 
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਦੇ ਜ਼ਬਰ ਅਤੇ ਧੱਕੇਸ਼ਾਹੀ ਤੋਂ ਅੱਕ ਚੁੱਕੇ ਹਨ। ਇਸ ਸਰਕਾਰ ਦੇ ਅੱਤ ਦਾ ਅੰਤ ਨੇੜੇ ਹੈ ਅਤੇ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਜ਼ਬਰ ਕਰਨ ਵਾਲੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਤਿਆਰ ਬੈਠੇ ਹਨ।
 

Have something to say? Post your comment

google.com, pub-6021921192250288, DIRECT, f08c47fec0942fa0

Punjab

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

ਗੈਂਗਸਟਰਾਂ ਤੇ ਵਾਰ ਦਾ 227ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਈਂ ਛਾਪੇਮਾਰੀ ; 225 ਵਿਅਕਤੀ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤ

ਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਬੈਂਸ

ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂ

ਸ਼ਮਸ਼ਾਨਘਾਟ ’ਚ ਬੱਕਰੇ ਦੀ ਖੋਪੜੀ ਮਿਲੀ: ਫੁੱਲ ਚੁਗਣ ਪਹੁੰਚਿਆ ਸੀ ਪਰਿਵਾਰ

ਅਬਦਾਲੀ ਵਾਂਗ ਵਿਵਹਾਰ ਕਰ ਰਿਹਾ ਹੈ ਭਗਵੰਤ ਮਾਨ: ਵੜਿੰਗ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA, ਬਸ CM ਦੇ ਦਸਤਖ਼ਤ ਹੋਣੇ ਬਾਕੀ: ਅਮਨ ਅਰੋੜਾ