Tuesday, November 03, 2026
ਤਾਜਾ ਖਬਰਾਂ
• ਨਸ਼ਿਆਂ ਦੀ ਭੇਟ ਚੜ੍ਹ ਰਹੇ ਨੌਜਵਾਨ, ਦੋ ਸਕੇ ਭਰਾਵਾਂ ਸਮੇਤ 3 ਦੀ ਮੌਤ ਨੇ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਵਿਜੇ ਸਾਂਪਲਾ • 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬੀਕੇਯੂ (ਕਾਦੀਆਂ) ਵੱਲੋਂ  ਬਿਨਾਂ ਸ਼ਰਤ ਸਮਰਥਨ ਦੇਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ • ਗਿਆਨ ਦੀ ਜੋਤ ਜਗਾਉਂਦੀ ਕਲਮ: ਲੇਖਕ ਡਾ. ਵਿਜੇ ਗਰਗ ਦਾ ਸਾਹਿਤਕ ਸਫ਼ਰ • AAP ਦੇ ਤਿੰਨ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਭਾਜਪਾ ਵਿੱਚ ਸ਼ਾਮਲ • ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਆਪ' ਤੋਂ ਅਸਤੀਫ਼ਾ ਦਿੱਤਾ; ਦੋ ਦਿਨਾਂ ਵਿੱਚ ਅਜਿਹਾ ਕਰਨ ਵਾਲੇ ਤੀਜੇ ਵਿਧਾਇਕ • ਝੋਟਾ ਐਕਸ਼ਨ ਕਮੇਟੀ ਨੇ ਮੰਤਰੀ ਪੱਧਰੀ ਗੱਲਬਾਤ ਦੀ ਮੰਗ ਕੀਤੀ, ਗ੍ਰਿਫ਼ਤਾਰ ਪ੍ਰਦਰਸ਼ਨਕਾਰੀਆਂ ਦੀ ਰਿਹਾਈ ਮੰਗਾਂ ਵਿੱਚ ਸ਼ਾਮਲ ਕੀਤੀ

Punjab

ਨਸ਼ਿਆਂ ਦੀ ਭੇਟ ਚੜ੍ਹ ਰਹੇ ਨੌਜਵਾਨ, ਦੋ ਸਕੇ ਭਰਾਵਾਂ ਸਮੇਤ 3 ਦੀ ਮੌਤ ਨੇ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਵਿਜੇ ਸਾਂਪਲਾ

November 03, 2026 03:59 AM

ਜਲੰਧਰ, : ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਵਧਦਾ ਪ੍ਰਕੋਪ ਬੇਹੱਦ ਚਿੰਤਾਜਨਕ ਅਤੇ ਦਰਦਨਾਕ ਸਥਿਤੀ ਪੈਦਾ ਕਰ ਰਿਹਾ ਹੈ। ਨਸ਼ੇ ਦੀ ਲਤ ਕਾਰਨ ਪੱਟੀ ਸ਼ਹਿਰ ਦੇ ਦੋ ਸਕੇ ਭਰਾਵਾਂ ਕੁਲਦੀਪ ਸਿੰਘ ਤੇ ਸੋਨਾ ਸਿੰਘ ਅਤੇ ਕਸਬਾ ਧਾਰੀਵਾਲ ਦੇ ਪੰਕਜ ਕੁਮਾਰ ਦੀ ਮੌਤ ਦੀ ਸਾਹਮਣੇ ਆਈ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ ਮੁਕਤੀ ਸਬੰਧੀ ਵੱਡੇ-ਵੱਡੇ ਦਾਅਵਿਆਂ ਦੀ ਅਸਲੀਅਤ ਲੋਕਾਂ ਸਾਹਮਣੇ ਲਿਆ ਦਿੱਤੀ ਹੈ। ਇਹ ਸਿਰਫ਼ ਇੱਕ ਪਰਿਵਾਰ ਦੀ ਤ੍ਰਾਸਦੀ ਨਹੀਂ, ਸਗੋਂ ਪੰਜਾਬ ਦੇ ਭਵਿੱਖ ਲਈ ਗੰਭੀਰ ਚਿਤਾਵਨੀ ਹੈ।

ਜਾਰੀ ਇਕ ਬਿਆਨ ਅਨੁਸਾਰ ਵਿਜੇ ਸਾਂਪਲਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਨਤੀਜੇ ਦੇਣ ਵਿੱਚ ਨਾਕਾਮ ਦਿਖਾਈ ਦੇ ਰਹੀ ਹੈ। ਸਵਾਲ ਇਹ ਹੈ ਕਿ ਜਦੋਂ ਨੌਜਵਾਨ ਲਗਾਤਾਰ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਅਤੇ ਪਰਿਵਾਰਾਂ ਦੇ ਘਰਾਂ ਦੇ ਚਿਰਾਗ ਬੁੱਝ ਰਹੇ ਹਨ ਤਾਂ ਸਰਕਾਰ ਦੀਆਂ ਨਸ਼ਾ ਵਿਰੋਧੀ ਮੁਹਿੰਮਾਂ ਕਿੱਥੇ ਹਨ ?

ਉਨ੍ਹਾਂ ਕਿਹਾ ਕਿ ਸਿਰਫ਼ ਇਸ਼ਤਿਹਾਰਾਂ, ਬਿਆਨਾਂ ਅਤੇ ਫੋਟੋ ਸੈਸ਼ਨਾਂ ਨਾਲ ਨਸ਼ਿਆਂ ਦਾ ਖ਼ਾਤਮਾ ਨਹੀਂ ਹੋ ਸਕਦਾ। ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨਾ, ਵੱਡੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਨਸ਼ੇ ਦੇ ਆਦੀ ਨੌਜਵਾਨਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਪ੍ਰਭਾਵਸ਼ਾਲੀ ਪ੍ਰਬੰਧ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਵਿਜੇ ਸਾਂਪਲਾ ਨੇ ਕਿ ਪੰਜਾਬ ਦੀ ਜਵਾਨੀ ਬਚਾਉਣਾ ਸਿਆਸਤ ਨਹੀਂ, ਸਗੋਂ ਹਰ ਸਰਕਾਰ ਦੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ । ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ‘ਤੇ 31 ਦਸੰਬਰ 2029 ਤੱਕ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।

 

Have something to say? Post your comment

google.com, pub-6021921192250288, DIRECT, f08c47fec0942fa0

Punjab

2027 ਦੀਆਂ ਵਿਧਾਨ ਸਭਾ ਚੋਣਾਂ ਲਈ ਬੀਕੇਯੂ (ਕਾਦੀਆਂ) ਵੱਲੋਂ  ਬਿਨਾਂ ਸ਼ਰਤ ਸਮਰਥਨ ਦੇਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ

ਗਿਆਨ ਦੀ ਜੋਤ ਜਗਾਉਂਦੀ ਕਲਮ: ਲੇਖਕ ਡਾ. ਵਿਜੇ ਗਰਗ ਦਾ ਸਾਹਿਤਕ ਸਫ਼ਰ

AAP ਦੇ ਤਿੰਨ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਭਾਜਪਾ ਵਿੱਚ ਸ਼ਾਮਲ

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਆਪ' ਤੋਂ ਅਸਤੀਫ਼ਾ ਦਿੱਤਾ; ਦੋ ਦਿਨਾਂ ਵਿੱਚ ਅਜਿਹਾ ਕਰਨ ਵਾਲੇ ਤੀਜੇ ਵਿਧਾਇਕ

ਝੋਟਾ ਐਕਸ਼ਨ ਕਮੇਟੀ ਨੇ ਮੰਤਰੀ ਪੱਧਰੀ ਗੱਲਬਾਤ ਦੀ ਮੰਗ ਕੀਤੀ, ਗ੍ਰਿਫ਼ਤਾਰ ਪ੍ਰਦਰਸ਼ਨਕਾਰੀਆਂ ਦੀ ਰਿਹਾਈ ਮੰਗਾਂ ਵਿੱਚ ਸ਼ਾਮਲ ਕੀਤੀ

ਛੇਵੀਂ ਜਮਾਤ ਦੀ ਵਿਦਿਆਰਥਣ ਗਰਭਵਤੀ; ਸਕੂਲ ਦੇ ਦੋਸਤਾਂ ਦੇ ਘਰ ਬਲਾਤਕਾਰ, ਮੋਹਾਲੀ ਵਿੱਚ ਮਾਮਲਾ ਦਰਜ

ਈਡੀ ਨੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਘਰ 'ਤੇ ਛਾਪਾ ਮਾਰਿਆ, ਸੀਆਰਪੀਐਫ ਜਵਾਨ ਤਾਇਨਾਤ

ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦਾ ਇਸਤਰੀ ਸਤਿਸੰਗ ਵੱਲੋਂ ਸ਼ਰਧਾਮਈ ਆਗਾਜ਼

ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਪੰਜਾਬ ਦੇ ਦੋ 'ਆਪ' ਵਿਧਾਇਕਾਂ ਨੇ ਪਾਰਟੀ ਛੱਡ ਦਿੱਤੀ

*ਅਕਤੂਬਰ ਮਹੀਨੇ ਪੰਜਾਬ ਦੀ ਕੁੱਲ ਜੀ.ਐੱਸ.ਟੀ. ਪ੍ਰਾਪਤੀ 14% ਦੇ ਵਾਧੇ ਨਾਲ 2,716.60 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ*