Tuesday, September 29, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ CM ਮਾਨ ਦੀ ਕੀਤੀ ਸ਼ਲਾਘਾ

ਪੰਜਾਬ ਨਿਊਜ਼ ਐਕਸਪ੍ਰੈੱਸ | September 29, 2026 08:48 PM

- *ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ*
- *ਇਤਿਹਾਸਕ ਕਾਨੂੰਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ: ਬਾਬਾ ਲੱਖਾ ਸਿੰਘ*
- *ਸ਼ਬਦ ਗੁਰੂ ਦੀ ਮਰਿਆਦਾ ਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਵਾਹਿਗੁਰੂ ਨੇ ਇਸ ਸੇਵਾ ਲਈ ਮੈਨੂੰ ਵਿਸ਼ੇਸ਼ ਤੌਰ 'ਤੇ ਚੁਣਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ; 29 ਸਤੰਬਰ: ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਫਰਜ਼ ਹੈ ਅਤੇ ਉਹ ਇਸ ਸੇਵਾ ਨੂੰ ਵਾਹਿਗੁਰੂ ਵੱਲੋਂ ਸੌਂਪੀ ਗਈ ਬਖਸ਼ਿਸ਼ ਮੰਨਦੇ ਹਨ।

ਇਸ ਦੌਰਾਨ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਕਿਹਾ, "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦਾ ਪਾਸ ਹੋਣਾ ਬੇਹੱਦ ਅਹਿਮ ਅਤੇ ਮਿਸਾਲੀ ਕਦਮ ਹੈ, ਜਿਸ ਨੇ ਬੇਅਦਬੀ ਦੀਆਂ ਵਾਰ-ਵਾਰ ਵਾਪਰਨ ਵਾਲੀਆਂ ਘਟਨਾਵਾਂ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਈ ਹੈ। ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"

ਉਨ੍ਹਾਂ ਕਿਹਾ, "ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਕਾਨੂੰਨ ਨੂੰ ਮਜ਼ਬੂਤ ਕਰਕੇ ਮਹੱਤਵਪੂਰਨ ਕਦਮ ਚੁੱਕਿਆ ਹੈ। ਅਜਿਹਾ ਕਾਨੂੰਨ 'ਸ਼ਬਦ ਗੁਰੂ' ਦੀ ਮਰਿਆਦਾ ਨੂੰ ਕਾਇਮ ਰੱਖਣ ਅਤੇ ਅਜਿਹੀਆਂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਿਤ ਹੋਵੇਗਾ ਜਿਸ ਨਾਲ ਸਿੱਖ ਭਾਈਚਾਰੇ ਦਾ ਭਰੋਸਾ ਹੋਰ ਵੀ ਮਜ਼ਬੂਤ ਹੋਵੇਗਾ।"

ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮੁੱਚੀ ਮਨੁੱਖਤਾ ਅਤੇ ਖਾਸ ਤੌਰ 'ਤੇ ਸਿੱਖ ਪੰਥ ਦੀ ਕੀਤੀ ਗਈ ਸੇਵਾ ਬਦਲੇ ਸਨਮਾਨ ਵਜੋਂ ਸਿਰੋਪਾਓ ਭੇਟ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੂੰ ਮੈਨੂੰ ਆਪਣਾ ਆਸ਼ਿਰਵਾਦ ਦਿੱਤਾ ਹੈ। ਸ਼ਬਦ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ।"

ਮੁੱਖ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਬਰਕਰਾਰ ਰੱਖਣ ਅਤੇ ਫਿਰਕੂ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਾਹਿਗੁਰੂ ਨੇ ਮੈਨੂੰ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026' ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੁਭਾਗ ਬਖਸ਼ਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਮੈਨੂੰ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ ਅਤੇ ਕੋਈ ਵੀ ਵਿਅਕਤੀ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ।"

ਉਨ੍ਹਾਂ ਕਿਹਾ, "ਮੈਂ ਇਹ ਦਾਅਵਾ ਕਰਨ ਵਾਲਾ ਕੌਣ ਹਾਂ ਕਿ ਇਹ ਕਾਨੂੰਨ ਮੈਂ ਪਾਸ ਕੀਤਾ ਹੈ? ਇਹ ਸੇਵਾ ਤਾਂ ਗੁਰੂ ਸਾਹਿਬ ਨੇ ਮੇਰੇ ਕੋਲੋਂ ਲਈ ਹੈ, ਜੋ ਸਰਬ-ਸ਼ਕਤੀਮਾਨ ਅਤੇ ਸਰਬ-ਵਿਆਪਕ ਹਨ। ਪ੍ਰਮਾਤਮਾ ਆਪਣੇ ਚੁਣੇ ਹੋਏ ਵਿਅਕਤੀ ਕੋਲੋਂ ਹੀ ਅਜਿਹੀ ਸੇਵਾ ਲੈਂਦੇ ਹਨ ਅਤੇ ਮੈਂ ਖੁਦ ਨੂੰ ਗੁਰੂ ਸਾਹਿਬ ਦਾ ਇੱਕ ਨਿਮਾਣਾ ਸੇਵਕ ਮੰਨਦਾ ਹਾਂ ਜਿਸ ਨੂੰ ਇਹ ਕਾਰਜ ਸੌਂਪਿਆ ਗਿਆ ਹੈ।"

ਮੁੱਖ ਮੰਤਰੀ ਨੇ ਕਿਹਾ, "ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਇਨ੍ਹਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣਾ ਸਾਡਾ ਫਰਜ਼ ਹੈ। ਜੇਕਰ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਯਕੀਨੀ ਨਹੀਂ ਬਣਾ ਸਕਦੀ ਤਾਂ ਹੋਰ ਕੋਈ ਅਜਿਹਾ ਨਹੀਂ ਕਰ ਸਕਦਾ। ਇਸ ਲਈ, ਅਸੀਂ 'ਸ਼ਬਦ ਗੁਰੂ ਸਾਹਿਬ' ਦੀ ਪਵਿੱਤਰਤਾ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ ਹਾਂ।"

ਉਨ੍ਹਾਂ ਕਿਹਾ, "ਅਸੀਂ ਖੁਸ਼ਕਿਸਮਤ ਹਾਂ ਕਿ ਅਜਿਹਾ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਨੂੰ ਸੌਂਪੀ ਗਈ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ 'ਤੇ ਮੁਕੰਮਲ ਰੋਕ ਲਗਾਏਗਾ।"

ਇਸ ਮੁਲਾਕਾਤ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: "ਚੰਡੀਗੜ੍ਹ ਵਿਖੇ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਾਡੀ ਸਰਕਾਰ ਵੱਲੋਂ ਪਾਸ ਕੀਤੇ ਗਏ 'ਜਾਗਤ ਜੋਤ ਸਤਿਕਾਰ ਐਕਟ, 2026' ਦੀ ਸ਼ਲਾਘਾ ਕੀਤੀ ਅਤੇ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਮੈਨੂੰ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ। ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਸਾਡੀ ਸਰਕਾਰ ਦਾ ਮੁੱਢਲਾ ਫਰਜ਼ ਹੈ। ਸਾਡੀ ਸਰਕਾਰ ਸੂਬੇ ਦੀ ਤਰੱਕੀ, ਸ਼ਾਂਤੀ ਤੇ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਗੁਰੂਆਂ ਅਤੇ ਪੀਰਾਂ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਖੁੱਡੀਆਂ

ਹਰਪਾਲ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਵੜਿੰਗ ਨੇ ਪਹਿਲੀ ਵਾਰ ਵੋਟਰ ਬਣਨ ਜਾ ਰਹੇ ਵੋਟਰਾਂ ਨੂੰ SIR ਦੌਰਾਨ ਬਾਹਰ ਕੱਢਣ 'ਤੇ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਆਪ ਸਰਕਾਰ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਹੋਰ ਮੁੱਦਿਆਂ ਵੱਲ ਧਿਆਨ ਕੇਂਦਰਿਤ ਕਰਨ ਲਈ ਪੱਬਾਂ ਭਾਰ: ਅਕਾਲੀ ਦਲ

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਪੰਜਾਬ ਦੇ ਲੋਕਾਂ ਨੇ ਨਕਾਰਿਆ: ਰੰਧਾਵਾ

ਬਾਬਾ ਢੱਡਰੀਆਂ ਵਾਲੇ ਦੇ ਕਾਫ਼ਲੇ ਦੀ ਟੈਂਪੋ ਟਰੈਵਲਰ ਹਾਦਸਾਗ੍ਰਸਤ

‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ: ਸ਼ੁਵਮ ਸ਼ੁਭੀ

SGPC ਸਕੱਤਰ ਦੇ ਖਾਤੇ 'ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ, ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ