Wednesday, October 21, 2026
ਤਾਜਾ ਖਬਰਾਂ
• ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ • ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ: ਮਲਵਿੰਦਰ ਕੰਗ • ਟਾਈਗਰ ਸ਼ਰਾਫ ਗੋਲੀਬਾਰੀ ਮਾਮਲਾ: ਰਾਜਸਥਾਨ ਦੇ ਕੋਟਾ ਵਿੱਚ ਫੜੇ ਗਏ 3 ਸ਼ੱਕੀ ਨੇਪਾਲ ਭੱਜਣ ਦੀ ਸੀ ਯੋਜਨਾ

Punjab

ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ

PUNJAB NEWS EXPRESS | October 21, 2026 03:30 AM
ਵਿਧਾਇਕ ਹੋਣਾ ਕਾਨੂੰਨ ਤੋਂ ਉੱਪਰ ਹੋਣਾ ਨਹੀਂ: ਦੇਵ ਮਾਨ ਖ਼ਿਲਾਫ਼ ਕੈਂਥ ਦਾ ਸਖ਼ਤ ਰੁਖ਼
ਨਾਬਾਲਿਗ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ ਗੰਭੀਰ, ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚ ਕਰਨਗੇ: ਕੈਂਥ
ਚੰਡੀਗੜ੍ਹ:  ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਮਾਨ ਉਰਫ਼ ਦੇਵ ਮਾਨ ਨਾਲ ਸਬੰਧਤ ਨਾਬਾਲਿਗ ਨਾਲ ਕਥਿਤ ਕੁੱਟਮਾਰ, ਬੇਇੱਜ਼ਤੀ ਅਤੇ ਜ਼ਬਰਦਸਤੀ ਡੋਪ ਟੈਸਟ ਕਰਵਾਉਣ ਦੇ ਮਾਮਲੇ ਵਿੱਚ ਵਿਧਾਇਕ ਤੋਂ ਜਨਤਕ ਮੁਆਫ਼ੀ ਅਤੇ ਪੀੜਤ ਪਰਿਵਾਰ ਲਈ ਢੁੱਕਵੇਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਕੈਂਥ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਨਾਬਾਲਿਗ ’ਤੇ ਨਸ਼ਾ ਕਰਨ ਅਤੇ ਵੇਚਣ ਦੇ ਦੋਸ਼ ਲਗਾਏ ਗਏ ਸਨ। ਉਸ ਨੂੰ ਪੁਲਿਸ ਚੌਕੀ ਰੋਹਟੀ ਲਿਜਾਇਆ ਗਿਆ ਅਤੇ ਬਾਅਦ ਵਿੱਚ ਕੋਤਵਾਲੀ ਨਾਭਾ ਵਿਖੇ ਉਸ ਦਾ ਡੋਪ ਟੈਸਟ ਕਰਵਾਇਆ ਗਿਆ। ਦੱਸਿਆ ਗਿਆ ਹੈ ਕਿ ਰਿਪੋਰਟ ਨੈਗੇਟਿਵ ਆਉਣ ਮਗਰੋਂ ਉਸ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਕਾਰਵਾਈ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹੋਣੀ ਚਾਹੀਦੀ ਹੈ। ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਜਾਂ ਨਾਬਾਲਿਗ ਦੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਦਾ ਅਧਿਕਾਰ ਨਹੀਂ ਹੈ।
ਕੈਂਥ ਨੇ ਮੰਗ ਕੀਤੀ ਕਿ ਮਾਮਲੇ ਦੀ ਕਿਸੇ ਸੀਨੀਅਰ ਪੁਲਿਸ ਅਧਿਕਾਰੀ ਦੀ ਨਿਗਰਾਨੀ ਹੇਠ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੇ ਸਿਆਸੀ ਦਬਾਅ ਨੂੰ ਬਰਦਾਸ਼ਤ ਨਾ ਕੀਤਾ ਜਾਵੇ ਅਤੇ ਦੋਸ਼ ਸਹੀ ਪਾਏ ਜਾਣ ’ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ’ਤੇ ਢੁੱਕਵੀਂ ਕਾਰਵਾਈ ਨਾ ਹੋਈ ਤਾਂ ਉਹ ਕਾਨੂੰਨੀ ਚਾਰਾਜੋਈ ਕਰਨਗੇ ਅਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਕੋਲ ਰਸਮੀ ਸ਼ਿਕਾਇਤ ਦਰਜ ਕਰਵਾ ਕੇ ਦਖ਼ਲ ਦੀ ਮੰਗ ਕਰਨਗੇ।
ਪਰਮਜੀਤ ਸਿੰਘ ਕੈਂਥ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਮਾਮਲਾ ਸਬੰਧਤ ਅਧਿਕਾਰੀਆਂ ਕੋਲ ਉਠਾਇਆ ਜਾਵੇਗਾ ਅਤੇ ਲੋੜ ਪੈਣ ’ਤੇ ਕਾਨੂੰਨੀ ਚਾਰਾਜੋਈ ਵੀ ਕੀਤੀ ਜਾਵੇਗੀ।
ਕੈਂਥ ਨੇ ਕਿਹਾ, “ਵਿਧਾਇਕ ਹੋਣਾ ਕਾਨੂੰਨ ਤੋਂ ਉੱਪਰ ਹੋਣਾ ਨਹੀਂ ਹੈ। ਨਾਬਾਲਿਗ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ, ਨਿਰਪੱਖ ਜਾਂਚ ਅਤੇ ਪੀੜਤ ਪਰਿਵਾਰ ਨੂੰ ਨਿਆਂ ਮਿਲਣਾ ਲਾਜ਼ਮੀ ਹੈ। ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਅਸੀਂ ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ।”
ਇਸ ਮੌਕੇ ਭਗਵੰਤ ਸਿੰਘ ਰਾਮਗੜ੍ਹੀਆ, ਜੋਰਾ ਸਿੰਘ ਰਾਮਗੜ੍ਹੀਆ, ਸਰਬਜੀਤ ਸਿੰਘ ਰਾਮਗੜ੍ਹੀਆ, ਰਣਜੀਤ ਰਾਣਾ ਅਤੇ ਬਲਵਿੰਦਰ ਸਿੰਘ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ

ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ

ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਨਸ਼ਾ ਪੀੜਤ ਪਰਿਵਾਰਾਂ ਲਈ ਉਮੀਦ ਦੀ ਨਵੀਂ ਕਿਰਨ: ਕੇਵਲ ਸਿੰਘ ਢਿੱਲੋਂ

ਪਰਵਿੰਦਰ ਝੋਟਾ ਦੇ ਪਿਤਾ ਨੇ ਅਮਿਤ ਸ਼ਾਹ ਵਿਰੁੱਧ ਵਿਰੋਧ ਪ੍ਰਦਰਸ਼ਨ ਦਾ ਵਿਰੋਧ ਕੀਤਾ, ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦੀ ਉਮੀਦ ਹੈ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ - ਕੇਜਰੀਵਾਲ

ਅਮਿਤ ਸ਼ਾਹ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣ: ਹਰਪਾਲ ਚੀਮਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ