Friday, July 03, 2026
ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂ

Punjab

ਨਾਮੀਬੀਆ ਦੇ ਹਾਈ ਕਮਿਸ਼ਨਰ ਵੱਲੋਂ ਪੰਜਾਬ ਹੋਮ ਗਾਰਡਜ਼ ਕੈਨਾਈਨ ਟ੍ਰੇਨਿੰਗ ਐਂਡ ਬ੍ਰੀਡਿੰਗ ਇੰਸਟੀਚਿਊਟ, ਡੇਰਾਬੱਸੀ ਦਾ ਦੌਰਾ

ਪੰਜਾਬ ਨਿਊਜ਼ ਐਕਸਪ੍ਰੈੱਸ | July 03, 2026 09:12 AM

ਸਾਹਿਬਜ਼ਾਦਾ ਅਜੀਤ ਸਿੰਘ ਨਗਰ, (ਡੇਰਾਬੱਸੀ) 3 ਜੁਲਾਈ (ਹਰਜਿੰਦਰ ਸਿੰਘ ਭੱਟੀ): ਨਾਮੀਬੀਆ ਦੇ ਹਾਈ ਕਮਿਸ਼ਨਰ ਵਿੰਗ ਕਮਾਂਡਰ (ਸੇਵਾਮੁਕਤ) ਐਲੇਕਸ ਐਲ. ਟੁਕੁਪਵੇਲੇ ਨੇ ਪ੍ਰਥਮ ਸਕੱਤਰ ਟੈਂਜੇਨੀ ਐਚ. ਮੁਲੁੰਗਾ ਨਾਲ ਪੰਜਾਬ ਹੋਮ ਗਾਰਡਜ਼ ਕੈਨਾਈਨ ਟ੍ਰੇਨਿੰਗ ਐਂਡ ਬ੍ਰੀਡਿੰਗ ਇੰਸਟੀਚਿਊਟ, (ਸੁੰਡਰਾਂ), ਡੇਰਾਬੱਸੀ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਨਾਮੀਬੀਆ ਸਰਕਾਰ ਲਈ ਨਾਰਕੋਟਿਕਸ, ਵਿਸਫੋਟਕ ਅਤੇ ਟਰੈਕਿੰਗ/ਸ਼ਿਕਾਰ ਵਿਰੋਧੀ ਕਾਰਜਾਂ ਲਈ ਸਿਖਲਾਈ ਪ੍ਰਾਪਤ ਕੈਨਾਈਨ ਯੂਨਿਟਾਂ ਦੀ ਖਰੀਦ ਅਤੇ ਸਿਖਲਾਈ ਸੰਬੰਧੀ ਸੰਭਾਵਨਾਵਾਂ ਦਾ ਜਾਇਜ਼ਾ ਲੈਣਾ ਸੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਸੂਬਾਈ ਸਰਕਾਰ ਅਤੇ ਨਿੱਜੀ ਭਾਈਵਾਲੀ ਅਧੀਨ ਚੱਲ ਰਹੇ ਇਸ ਇੰਸਟੀਚਿਊਟ ਦੇ ਪ੍ਰਬੰਧਕ ਸ੍ਰੀ ਨਿਊਟਨ ਸਿੱਧੂ ਨੇ ਦੱਸਿਆ ਕਿ ਇੰਸਟੀਚਿਊਟ ਹੁਣ ਤੱਕ 418 ਤੋਂ ਵੱਧ ਕੁੱਤਿਆਂ ਅਤੇ ਹੈਂਡਲਰਾਂ ਨੂੰ ਸਿਖਲਾਈ ਦੇ ਚੁੱਕਾ ਹੈ, ਜੋ ਦੇਸ਼ ਭਰ ਦੇ ਵੱਖ-ਵੱਖ ਅਰਧ ਸੈਨਿਕ ਬਲਾਂ ਅਤੇ ਰਾਜ ਪੁਲਿਸ ਬਲਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਨਾਮੀਬੀਆ ਸਰਕਾਰ ਸ਼ੁਰੂਆਤੀ ਪੜਾਅ ਵਿੱਚ 4 ਸਿਖਲਾਈ ਪ੍ਰਾਪਤ ਕੁੱਤੇ ਅਤੇ 8 ਹੈਂਡਲਰ ਲੈਣ ਦੀ ਯੋਜਨਾ ਬਣਾ ਰਹੀ ਹੈ। ਇਸ ਤੋਂ ਇਲਾਵਾ, ਭਵਿੱਖ ਵਿੱਚ ਹੋਰ ਕੈਨਾਈਨ ਯੂਨਿਟਾਂ ਅਤੇ ਹੈਂਡਲਰਾਂ ਨੂੰ ਵੀ ਇਸੇ ਇੰਸਟੀਚਿਊਟ ਵਿੱਚ ਸਿਖਲਾਈ ਦਿੱਤੀ ਜਾਵੇਗੀ।

ਸ੍ਰੀ ਸਿੱਧੂ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਪੰਜਾਬ ਸਰਕਾਰ ਨੂੰ ਲਗਭਗ 2 ਮਿਲੀਅਨ ਅਮਰੀਕੀ ਡਾਲਰ ਦਾ ਮਾਲੀਆ ਪ੍ਰਾਪਤ ਹੋਣ ਦੀ ਸੰਭਾਵਨਾ ਹੈ ਅਤੇ ਸਥਾਨਕ ਪੰਜਾਬੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਦੱਖਣੀ ਅਮਰੀਕਾ ਅਤੇ ਅਫਰੀਕਾ ਦੇ ਸੱਤ ਹੋਰ ਦੇਸ਼ ਵੀ ਆਪਣੇ ਕੈਨਾਈਨ ਯੂਨਿਟਾਂ ਅਤੇ ਹੈਂਡਲਰਾਂ ਦੀ ਸਿਖਲਾਈ ਲਈ ਇੰਸਟੀਚਿਊਟ ਨਾਲ ਸੰਪਰਕ ਵਿੱਚ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : MLA ਕੁਲਵੰਤ ਸਿੰਘ

ਏ.ਡੀ.ਸੀ. ਵੱਲੋਂ ਫਰਮ ਬੈਸਟ ਟਰੈਵਲ ਏਜੰਸੀ ਦਾ ਲਾਇਸੰਸ ਰੱਦ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਬੈਂਸ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 163ਵਾਂ ਦਿਨ: ਪੰਜਾਬ ਪੁਲਿਸ ਵੱਲੋਂ 565 ਥਾਈਂ ਛਾਪੇਮਾਰੀ; 303 ਗ੍ਰਿਫ਼ਤਾਰ