Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਨਿਵੇਕਲੀਆਂ ਪਹਿਲਕਦਮੀਆਂ ਲਈ ਪੰਜਾਬ ਮੰਡੀ ਬੋਰਡ ਨੂੰ ਹਾਸਲ ਹੋਇਆ ’8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ’

PUNJAB NEWS EXPRESS | December 10, 2022 10:21 PM

ਕਿਸਾਨਾਂ ਨੂੰ ਵਟਸਐਪ ਅਤੇ ਡਿਜੀ-ਲਾਕਰ ਰਾਹੀਂ ਡਿਜੀਟਲ ਜੇ-ਫਾਰਮ ਦੀ ਸਹੂਲਤ ਦੇਣ ਸਦਕਾ ਮਿਲਿਆ ਐਵਾਰਡ
ਚੰਡੀਗੜ੍ਹ, : ਸੂਬੇ ਦੇ ਕਿਸਾਨਾਂ ਨੂੰ "ਵਟਸਐਪ ਅਤੇ ਡਿਜੀ-ਲਾਕਰ ਰਾਹੀਂ ਜੇ-ਫਾਰਮ ਦੇ ਡਿਜੀਟਾਈਜੇਸ਼ਨ" ਦੇ ਰੂਪ ਵਿੱਚ ਸਭ ਤੋਂ ਬਿਹਤਰ ਨਾਗਰਿਕ ਪੱਖੀ ਸਹੂਲਤ ਦੇਣ ਸਦਕਾ ਪੰਜਾਬ ਮੰਡੀ ਬੋਰਡ ਨੇ 8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ ਹਾਸਲ ਕੀਤਾ ਹੈ।
ਅੱਜ ਇੱਥੇ ਗੁਹਾਟੀ ਵਿਖੇ ਹੋਏ ਸਮਾਗਮ ਦੌਰਾਨ ਅਸਾਮ ਦੇ ਸੂਚਨਾ ਤਕਨਾਲੋਜੀ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਐਵਾਰਡ ਪ੍ਰਦਾਨ ਕੀਤਾ। ਇਹ ਐਵਾਰਡ ਅਸਾਮ ਵਿਖੇ ਸੀਨੀਅਰ ਅਫ਼ਸਰਸ਼ਾਹਾਂ ਅਤੇ ਆਈ.ਟੀ. ਵਿਭਾਗ ਅਸਾਮ ਦੇ ਮਾਹਿਰਾਂ ਅਧੀਨ ਜਿਊਰੀ ਦੀ ਅਗਵਾਈ ਹੇਠ ਦਿੱਤਾ ਗਿਆ। ਸਮਾਗਮ ਦੌਰਾਨ, ਜਿਊਰੀ ਨੇ ਡਿਜੀਟਲ ਸੰਚਾਰ ਲਈ ਨਵੇਂ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਮੰਡੀ ਬੋਰਡ ਵੱਲੋਂ ਪੇਸ਼ ਕੀਤੇ ਨਵੀਨਤਾਕਾਰੀ ਸੰਚਾਰਕਾਂ ਦੀ ਸ਼ਲਾਘਾ ਕੀਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਪੰਜਾਬ ਨੂੰ ਲਗਭਗ ਸਾਰੇ ਵਿਭਾਗਾਂ ਵਿੱਚ ਈ-ਗਵਰਨੈਂਸ ਸਥਾਪਤ ਕਰਨ ਦੇ ਨਿਵੇਕਲੇ ਉਪਰਾਲਿਆਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਸਾਲ 2020 ਵਿੱਚ ਕੋਵਿਡ-19 ਦੌਰਾਨ ਈ-ਪ੍ਰੋਕਿਊਰਮੈਂਟ ਦੀ ਵਿਧੀ ਸਥਾਪਤ ਕਰਕੇ ਇਹ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਹੁਣ ਤੱਕ ਬੋਰਡ ਦੀ ਆਈ.ਟੀ. ਟੀਮ ਨੇ ਭਾਈਵਾਲਾਂ ਦੀ ਸਹੂਲਤ ਲਈ ਕਈ ਈ-ਸੇਵਾਵਾਂ ਜਿਵੇਂ ਆਨਲਾਈਨ ਲਾਇਸੈਂਸ, ਆਨਲਾਈਨ ਭੁਗਤਾਨ, ਜੇ-ਫਾਰਮ ਦਾ ਡਿਜੀਟਾਈਜ਼ੇਸ਼ਨ, ਆਨਲਾਈਨ ਖਰੀਦ, ਪੰਜਾਬ ਵਿੱਚ ਆਉਣ ਵਾਲੀ ਬਾਹਰੀ ਰਾਜ ਦੀ ਫਸਲ ਦੀ ਰਿਕਾਰਡਿੰਗ ਲਈ ਵੀਟੀਐਸ ਐਪ, ਈ-ਨਿਲਾਮੀ ਪੋਰਟਲ, ਈ-ਡਾਕ ਪੋਰਟਲ ਅਤੇ ਹੋਰ ਈ-ਸਹੂਲਤਾਂ ਸ਼ੁਰੂ ਕੀਤੀਆਂ ਹਨ। ਸ੍ਰੀ ਭਗਤ ਨੇ ਕਿਹਾ ਕਿ ਇਹਨਾਂ ਡਿਜੀਟਲ ਪਹਿਲਕਦਮੀਆਂ ਨੇ ਨਾ ਸਿਰਫ ਸਟਾਫ਼ ਅਤੇ ਲੌਜਿਸਟਿਕਸ ਖਰਚੇ ਨੂੰ ਬਚਾਇਆ ਹੈ ਬਲਕਿ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਭਾਈਵਾਲਾਂ ਦੀ ਸਹੂਲਤ ਲਈ ਈ-ਲਾਇਸੈਂਸ, ਈ-ਪਾਸ, ਸਮਰਪਿਤ ਗੇਟਵੇ ਰਾਹੀਂ ਭੁਗਤਾਨ ਨੂੰ ਯਕੀਨੀ ਬਣਾਇਆ ਹੈ।
ਸਕੱਤਰ ਮੰਡੀ ਬੋਰਡ ਨੇ ਦੱਸਿਆ ਕਿ ਇਸ ਨਾਲ ਲਾਇਸੈਂਸ ਰਜਿਸਟ੍ਰੇਸ਼ਨ ਦੀ ਸਮਾਂ ਸੀਮਾ 1.5 ਮਹੀਨੇ ਤੋਂ ਘਟਾ ਕੇ 1 ਹਫ਼ਤੇ ਕਰਨ ਵਿੱਚ ਵੀ ਮਦਦ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਵਿਸ਼ੇਸ਼ ਏਕੀਕ੍ਰਿਤ ਪ੍ਰਬੰਧਨ ਪ੍ਰਣਾਲੀ (ਆਈ.ਐੱਮ.ਐੱਸ.) ’ਤੇ ਧਿਆਨ ਕੇਂਦਰਿਤ ਕੀਤਾ ਹੈ ਜਿਸ ਨਾਲ ਉਪਭੋਗਤਾ ਇਕੋ ਥਾਂ ਇਕੱਤਰ ਡਾਟੇ ਤੱਕ ਪਹੁੰਚ ਕਰ ਸਕਦੇ ਹਨ। ਸ੍ਰੀ ਭਗਤ ਨੇ ਕਿਹਾ ਕਿ ਇਹ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਮੰਡੀ ਬੋਰਡ ਨੇ “ਮੋਸਟ ਇਨੋਵੇਟਿਵ ਸਿਟੀਜ਼ਨ ਐਂਗੇਜਮੈਂਟ ਥਰੂ ਟੈਕਨਾਲੋਜੀ”ਸ਼੍ਰੇਣੀ ਦਾ ਐਵਾਰਡ ਹਾਸਲ ਕੀਤਾ ਹੈ।
ਸਕੱਤਰ ਮੰਡੀ ਬੋਰਡ ਨੇ ਅੱਗੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਵਟਸਐਪ ਅਤੇ ਡਿਜੀ-ਲਾਕਰ ਰਾਹੀਂ ਜੇ-ਫਾਰਮ ਨੂੰ ਡਿਜੀਟਾਈਜ਼ ਕਰਨ ਦੇ ਵਿਚਾਰ ਤੋਂ ਬਹੁਤ ਲਾਭ ਹੋ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਨਾਗਰਿਕ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਲਾਭ ਲੈਣ ਲਈ ਇਸ ਡਿਜੀਟਲ ਰਸੀਦ ਦੀ ਵਰਤੋਂ ਆਮਦਨ ਦੇ ਸਬੂਤ ਵਜੋਂ ਕਰ ਸਕਦੇ ਹਨ । ਸ੍ਰੀ ਭਗਤ ਨੇ ਕਿਹਾ ਕਿ ਜੇ-ਫਾਰਮ ਦੀ ਇਹ ਡਿਜੀਟਲ ਰਸੀਦ ਨਾ ਸਿਰਫ਼ ਕਿਸਾਨਾਂ ਲਈ ਲਾਭਕਾਰੀ ਹੈ ਸਗੋਂ ਵੱਖ-ਵੱਖ ਸਰਕਾਰੀ ਸਬਸਿਡੀਆਂ ਵਿੱਚ ਡੁਪਲੀਕੇਟ ਹੋਲਡਰਾਂ ਨੂੰ ਹਟਾਉਣ ਵਿੱਚ ਸਰਕਾਰ ਦੀ ਵੀ ਮਦਦ ਕਰਦੀ ਹੈ। ਉਹਨਾਂ ਅੱਗੇ ਕਿਹਾ ਕਿ ਕਿਸਾਨਾਂ ਦੇ ਇਸ ਵਿਲੱਖਣ ਅੰਕੜਿਆਂ ਨੇ ਨਾ ਸਿਰਫ਼ ਪੰਜਾਬ ਮੰਡੀ ਬੋਰਡ ਸਗੋਂ ਵੱਖ-ਵੱਖ ਹੋਰ ਸਰਕਾਰੀ ਵਿਭਾਗਾਂ ਨੂੰ ਵੀ ਨਾਗਰਿਕਾਂ ਤੱਕ ਸਬਸਿਡੀਆਂ ਪ੍ਰਦਾਨ ਕਰਨ ਵਿੱਚ ਮਦਦ ਕੀਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ