Tuesday, August 25, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਨੇਹਾ ਦੀ ਮੌਤ ਮਾਮਲਾ: CM ਮਾਨ ਮਾਮਲੇ ਦੀ ਨਿੱਜੀ ਤੌਰ ’ਤੇ ਕਰ ਰਹੇ ਨੇ ਨਿਗਰਾਨੀ; ਜਾਂਚ ਲਈ ਤਿੰਨ ਪੁਲਿਸ ਟੀਮਾਂ ਗਠਿਤ: ਦਲਵੀਰ ਢਿੱਲੋਂ

ਪੰਜਾਬ ਨਿਊਜ਼ ਐਕਸਪ੍ਰੈੱਸ | August 25, 2026 05:43 PM

- ਨੇਹਾ ਦੀ ਹੋਈ ਮੌਤ ਦੇ ਮਾਮਲੇ 'ਚ ਦੋਸ਼ੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ, 25 ਅਗਸਤ : ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਦੀ ਵਸਨੀਕ ਨੇਹਾ ਦੀ ਹੋਈ ਮੌਤ ਦੇ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦੁਖਦਾਈ ਮਾਮਲੇ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪਰਿਵਾਰ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਦੋਸ਼ੀ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਨੂੰ ਰੋਕਣ ਲਈ ਉਸ ਵਿਰੁੱਧ ਲੁੱਕ ਆਊਟ ਸਰਕੂਲਰ (LOC) ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਸਥਾਨਕ ਐਸ.ਐਚ.ਓ. ਦੀ ਭੂਮਿਕਾ ਸਬੰਧੀ ਇਤਰਾਜ਼ ਜ਼ਾਹਿਰ ਕੀਤੇ ਜਾਣ ਤੋਂ ਬਾਅਦ ਐਸ.ਐਚ.ਓ. ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਜਿਸ ਪੁਲਿਸ ਅਧਿਕਾਰੀ ’ਤੇ ਬਿਆਨ ਦਰਜ ਨਾ ਕਰਨ ਸਬੰਧੀ ਇਤਰਾਜ਼ ਕੀਤਾ ਗਿਆ ਸੀ, ਉਸ ਅਧਿਕਾਰੀ ਨੂੰ ਮੁਅੱਤਲ (ਸਸਪੈਂਡ) ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਐਸ.ਐਸ.ਪੀ. ਪੱਧਰ ’ਤੇ ਤਿੰਨ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਨਿਗਰਾਨੀ ਐਸ.ਐਸ.ਪੀ. ਵੱਲੋਂ ਕੀਤੀ ਜਾ ਰਹੀ ਹੈ ਅਤੇ ਡੀ.ਜੀ.ਪੀ. ਪੱਧਰ ’ਤੇ ਵੀ ਮਾਮਲੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਨੇਹਾ ਦੇ ਪਰਿਵਾਰ ਨਾਲ ਪੰਜਾਬ ਸਰਕਾਰ ਅਤੇ ਪਾਰਟੀ ਪਹਿਲੇ ਦਿਨ ਤੋਂ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਇਨਸਾਫ਼ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਗੰਭੀਰ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਕੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਚੇਅਰਮੈਨ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਨੇਹਾ ਦੇ ਪਰਿਵਾਰ ਦੇ ਦੁੱਖ ਨੂੰ ਸਿਆਸੀ ਰੰਗ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪਰਿਵਾਰ ਦਾ ਨਹੀਂ, ਸਗੋਂ ਧੂਰੀ ਅਤੇ ਸਮੁੱਚੇ ਪੰਜਾਬ ਦਾ ਦਰਦ ਹੈ। ਇਸ ਲਈ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਸਾਰੀਆਂ ਧਿਰਾਂ ਨੂੰ ਪਰਿਵਾਰ ਨਾਲ ਖੜ੍ਹ ਕੇ ਇਨਸਾਫ਼ ਦੀ ਮੰਗ ਕਰਨੀ ਚਾਹੀਦੀ ਹੈ, ਨਾ ਕਿ ਇਸ ਨੂੰ ਸਿਆਸੀ ਮੁੱਦਾ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਭਰੋਸਾ ਦਿਵਾਇਆ ਕਿ ਨੇਹਾ ਦੇ ਪਰਿਵਾਰ ਨੂੰ ਹਰ ਹਾਲਤ ਵਿੱਚ ਇਨਸਾਫ਼ ਦਿਵਾਇਆ ਜਾਵੇਗਾ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਮਾਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੋ ਅਹਿਮ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

CM ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ, ਸਰਕਾਰਾਂ ਦੀ ਝਾਕ ਛੱਡ ਕੇ ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ - ਜਥੇਦਾਰ ਗੜਗੱਜ

ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ

ਡਾ. ਬਲਜੀਤ ਕੌਰ ਵੱਲੋਂ SC ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤੱਕ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਤੋਹਫ਼ਾ

CM ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਗੈਂਗਸਟਰਾਂ 'ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ