Thursday, October 15, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Punjab

ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ

ਪੰਜਾਬ ਨਿਊਜ਼ ਐਕਸਪ੍ਰੈੱਸ | October 15, 2026 06:43 PM

- ਸਿਰ ’ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਮਿਲਣ ਦਾ ਦਾਅਵਾ; ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਰੋਪੜ: ਰੋਪੜ ਨੇੜੇ ਪਿੰਡ ਸੁਖਰਾਮਪੁਰ ਟੱਪਰੀਆਂ ਦੇ ਇੱਕ ਨੌਜਵਾਨ ਦੀ ਬੀਤੀ ਰਾਤ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਹਿਕਦੀਪ ਸਿੰਘ ਪੁੱਤਰ ਦੇਸ਼ ਦੀਪਕ ਵਾਸੀ ਸੁਖਰਾਮਪੁਰ ਟੱਪਰੀਆਂ ਵਜੋਂ ਹੋਈ ਹੈ। ਪਰਿਵਾਰ ਨੇ ਨੌਜਵਾਨ ਦੀ ਮੌਤ ਨੂੰ ਹਾਦਸਾ ਮੰਨਣ ਤੋਂ ਇਨਕਾਰ ਕਰਦਿਆਂ ਕਤਲ ਦਾ ਸ਼ੱਕ ਜਤਾਇਆ ਹੈ ਅਤੇ ਪੁਲਿਸ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਮਹਿਕਦੀਪ ਆਪਣੇ ਇੱਕ ਦੋਸਤ ਨਾਲ ਘਰ ਆਇਆ ਸੀ ਅਤੇ ਦੋਵੇਂ ਇਕੱਠੇ ਹੀ ਉੱਥੋਂ ਚਲੇ ਗਏ ਸਨ। ਘਰੋਂ ਨਿਕਲਣ ਤੋਂ ਕਰੀਬ ਅੱਧੇ ਘੰਟੇ ਬਾਅਦ ਪਰਿਵਾਰ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦਾ ਪੁੱਤਰ ਸੜਕ ’ਤੇ ਜ਼ਖ਼ਮੀ ਹਾਲਤ ਵਿੱਚ ਪਿਆ ਹੈ। ਜਦੋਂ ਪਰਿਵਾਰ ਮੌਕੇ ’ਤੇ ਪਹੁੰਚਿਆ ਤਾਂ ਉਸ ਦੇ ਸਿਰ ’ਤੇ ਕੱਟਾਂ ਦੇ ਨਿਸ਼ਾਨ ਸਨ ਅਤੇ ਕਮਰ ਨੇੜੇ ਦਾਤ ਲੱਗੀ ਹੋਈ ਸੀ। ਪਰਿਵਾਰ ਨੂੰ ਸ਼ੱਕ ਹੈ ਕਿ ਨੌਜਵਾਨ ਦਾ ਕਤਲ ਕੀਤਾ ਗਿਆ ਹੈ।

ਮਾਮੇ ਨੇ ਵੀ ਕਤਲ ਦਾ ਸ਼ੱਕ ਜਤਾਇਆ

ਮ੍ਰਿਤਕ ਦੇ ਮਾਮੇ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਹਿਕਦੀਪ ਸੜਕ ’ਤੇ ਪਿਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇ ਸਿਰ ’ਤੇ ਡੂੰਘੀਆਂ ਸੱਟਾਂ ਸਨ, ਜਿਸ ਕਾਰਨ ਪਰਿਵਾਰ ਨੂੰ ਕਿਸੇ ਵਾਰਦਾਤ ਦਾ ਸ਼ੱਕ ਹੈ।

ਮਾਮੇ ਮੁਤਾਬਕ, ਮਹਿਕਦੀਪ ਨੂੰ ਘਰੋਂ ਲੈ ਕੇ ਜਾਣ ਵਾਲਾ ਉਸ ਦਾ ਦੋਸਤ ਹਰਸਲ ਹੈ, ਜੋ ਜੈਨ ਮੁਹੱਲੇ ਦਾ ਰਹਿਣ ਵਾਲਾ ਦੱਸਿਆ ਗਿਆ ਹੈ। ਪਰਿਵਾਰ ਨੇ ਪੁਲਿਸ ਕੋਲ ਪਹੁੰਚ ਕਰਕੇ ਮਾਮਲੇ ਦੀ ਪੂਰੀ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।

ਦੋਸਤ ਨੇ ਦੱਸੀ ਵੱਖਰੀ ਗੱਲ

ਦੂਜੇ ਪਾਸੇ, ਘਟਨਾ ਸਮੇਂ ਮਹਿਕਦੀਪ ਦੇ ਨਾਲ ਮੌਜੂਦ ਉਸ ਦੇ ਦੋਸਤ ਨੇ ਦੱਸਿਆ ਕਿ ਜਦੋਂ ਉਹ ਘਰ ਤੋਂ ਕੁਝ ਦੂਰ ਗਏ ਤਾਂ ਪਿੱਛੋਂ ਕਿਸੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਸ ਮੁਤਾਬਕ, ਇਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ ਅਤੇ ਉਸ ਨੂੰ ਹੋਸ਼ ਹਸਪਤਾਲ ਵਿੱਚ ਆਇਆ।

ਪੁਲਿਸ ਵੱਲੋਂ ਜਾਂਚ ਜਾਰੀ

ਇਸ ਮਾਮਲੇ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਐੱਸਐੱਚਓ ਪਵਨ ਚੌਧਰੀ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਫਿਲਹਾਲ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਗੈਂਗਸਟਰਾਂ 'ਤੇ ਵਾਰ ਦਾ 268ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 222 ਕਾਬੂ

ਪਰਵਿੰਦਰ ਝੋਟਾ ਕਤਲ ਮਾਮਲਾ: 11 ਘੰਟੇ ਬੰਦ ਰਿਹਾ ਪੰਜਾਬ

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ

ਬਰਨਾਲਾ ਦੇ ਡੀਸੀ ਨੇ ਢਿਲਵਾਂ 'ਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ 

ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ 

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ

ਜੇ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ - CM ਮਾਨ