Wednesday, October 21, 2026
ਤਾਜਾ ਖਬਰਾਂ
• ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ • ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ: ਮਲਵਿੰਦਰ ਕੰਗ

Punjab

ਪਰਮਿੰਦਰ ਝੋਟੇ ਦੀ ਕੁਰਬਾਨੀ ਪੰਜਾਬ ਵਿੱਚੋਂ ਨਸ਼ੇ ਖਤਮ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ ਅਮਿਤ ਸ਼ਾਹ ਵੱਲੋਂ ਸੀਬੀਆਈ ਇਨਕੁਆਇਰੀ ਦਾ ਸੈਨਿਕ ਵਿੰਗ ਵੱਲੋਂ ਸਵਾਗਤ - ਕੈਪਟਨ ਸਿੱਧੂ

PUNJAB NEWS EXPRESS | October 21, 2026 07:01 PM

ਬਰਨਾਲਾ: ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਵੱਲੋਂ ਗੁਰਦਾਸਪੁਰ ਵਿੱਚ ਵਿਕਰਮ ਦੇ ਪਰਿਵਾਰ ਨਾਲ ਤੂਰਬਨਜਾਰਾ ਵਿੱਚ ਗੁਲਜਾਰ ਸਿੰਘ ਦੇ ਪਰਿਵਾਰ ਨਾਲ ਅਤੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਕੇ ਉਹਨਾਂ ਦੇ ਜਖਮਾਂ ਤੇ ਮੱਲਮ ਲਾਉਣ ਦੀ ਕੋਸ਼ਿਸ਼ ਕੀਤੀ ਹੈ ਅੱਜ ਉਹਨਾਂ ਵੱਲੋਂ ਦੋ ਕੇਸਾਂ ਦੇ ਵਿੱਚ ਸੀਬੀਆਈ ਇਨਕੁਆਇਰੀ ਦਾ ਆਦੇਸ਼ ਦਿੱਤਾ ਹੈ ਜਿਸ ਲਈ ਪੰਜਾਬ ਦਾ ਸਮੁੱਚਾ ਸਾਬਕਾ ਸੈਨਿਕ ਵਰਗ ਸੁਆਗਤ ਕਰਦਾ ਹੈ ਅਤੇ ਇੱਕ ਉਮੀਦ ਜਾਗੀ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ ।

ਇਹ ਵਿਚਾਰ ਸੈਨਿਕ ਵਿੰਗ ਦੇ ਸੂਬਾ ਆਗੂ ਅਤੇ ਭਾਜਪਾ ਦੇ ਸੀਨੀਅਰ ਲੀਡਰ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਇੱਕ ਪ੍ਰੈਸ ਨੋਟ ਜਾਰੀ ਕਰਕੇ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਗ੍ਹਹਿ ਮੰਤਰੀ ਜੀ ਵੱਲੋਂ ਪੰਜਾਬ ਵਾਸੀਆਂ ਨੂੰ ਸੁਨੇਹਾ ਦਿੱਤਾ ਗਿਆ ਹੈ ਕਿ 31 ਦਸੰਬਰ 29 ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾ ਦੇਣਗੇ ਉਹਨਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੀ ਕੁਰਬਾਨੀ ਅਜਾਈ ਨਹੀਂ ਜਾਵੇਗੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ। ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅਮਿਤ ਸ਼ਾਹ ਜੀ ਦੇ ਦੌਰੇ ਤੋਂ ਕੁਝ ਘੰਟੇ ਪਹਿਲਾਂ ਕੀਤਾ ਗਿਆ ਸੀਬੀਆਈ ਜਾਚ ਦਾ ਐਲਾਨ ਉਸ ਬਾਰੇ ਵੀ ਸਵਾਲ ਉਠਾਏ ਅਤੇ ਪੁੱਛਿਆ ਕਿ ਝੋਟਾ ਪਿਛਲੇ ਸੱਤ ਅੱਠ ਦਿਨਾਂ ਤੋਂ ਕਤਲ ਹੋ ਗਿਆ ਸੀ ਉਸ ਸਮੇਂ ਕਿਉਂ ਨਹੀਂ ਮੁੱਖ ਮੰਤਰੀ ਨੂੰ ਯਾਦ ਆਇਆ ਕਿ ਸੀਬੀਆਈ ਦੀ ਇਨਕੁਆਇਰੀ ਕਰਵਾਉਣੀ ਚਾਹੀਦੀ ਹੈ ਤੇ ਹੁਣ ਅਮਿਤ ਸ਼ਾਹ ਜੀ ਦੇ ਦੌਰੇ ਤੋਂ ਕੁਝ ਘੰਟੇ ਪਹਿਲਾਂ ਹੀ ਕਿਉਂ। ਸਿੱਧੂ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਦਾ ਇੱਥੇ ਆਉਣਾ ਪੰਜਾਬ ਦੇ ਲੋਕਾਂ ਨੂੰ ਇਹ ਸੁਨੇਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਹਾਲਤਾਂ ਪ੍ਰਤੀ ਚਿੰਤਤ ਹੈ ਇਸ ਮੌਕੇ ਉਹਨਾਂ ਨਾਲ ਸੂਬੇਦਾਰ ਮੇਜਰ ਰਾਜ ਸਿੰਘ ਜਿਲਾ ਪ੍ਰਧਾਨ ਸੂਬੇਦਾਰ ਹਰਜਿੰਦਰ ਸਿੰਘ ਹੌਲਦਾਰ ਬਸੰਤ ਸਿੰਘ ਹੌਲਦਾਰ ਕਰਮਜੀਤ ਸਿੰਘ ਵਰੰਟ ਅਫਸਰ ਬਲਵਿੰਦਰ ਸਿੰਘ ਢੀਡਸਾ ਵਾਰੰਟ ਸ਼ਮਸ਼ੇਰ ਸਿੰਘ ਵਰਨ ਅਫਸਰ ਅਵਤਾਰ ਸਿੰਘ ਸਿੱਧੂ ਹੌਲਦਾਰ ਬਲਦੇਵ ਸਿੰਘ ਅਤੇ ਹੋਰ ਸਾਬਕਾ ਸੈਨਿਕ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਚੀਮਾ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ: DSP ਅਤੇ ਡਰੱਗ ਇੰਸਪੈਕਟਰ ਸਸਪੈਂਡ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ CRM ਮਸ਼ੀਨਾਂ ਖਰੀਦੀਆਂ

ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

ਅਕਾਲੀ ਆਗੂ ਸਿਕੰਦਰ ਮਲੂਕਾ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਕੀਤਾ ਤਲਬ