Wednesday, October 14, 2026
ਤਾਜਾ ਖਬਰਾਂ
• ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ • ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ • ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ

Punjab

ਪਰਮਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

ਪੰਜਾਬ ਨਿਊਜ਼ ਐਕਸਪ੍ਰੈੱਸ | October 14, 2026 03:39 PM

- ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ

ਅੰਮ੍ਰਿਤਸਰ, 14 ਅਕਤੂਬਰ: ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਪਰਵਿੰਦਰ ਸਿੰਘ ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਸ. ਪਰਵਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ ਭਲਕੇ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਰੋਜ਼ਾਨਾ ਸੈਂਕੜੇ ਨੌਜੁਆਨ ਇਸ ਦਾ ਸ਼ਿਕਾਰ ਹੋ ਰਹੇ ਹਨ ਅਤੇ ਅਨੇਕਾਂ ਘਰ ਉਜੜ ਰਹੇ ਹਨ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨਾਲ ਸੰਵਦ ਸਮੇਂ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਸਬੰਧੀ ਸਾਹਮਣੇ ਆਈਆਂ ਗੱਲਾਂ ਨੇ ਸਰਕਾਰ ਦੇ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ।

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁਟ ਹੋ ਕੇ ਅਵਾਜ਼ ਬੁਲੰਦ ਕਰਨ ਅਤੇ ਪੰਜਾਬ ਦੀ ਨੌਜੁਆਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ - ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਸੌਂਦ

ਪਰਮਿੰਦਰ ਝੋਟੇ ਦੇ ਕਤਲ ਮਾਮਲੇ 'ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

SC ਸਬ ਪਲਾਨ ਤਹਿਤ ₹17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ GST ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼

ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਵੱਡੀ ਖ਼ਬਰ: ਪੰਜਾਬ ਪੁਲਿਸ ਦਾ ਮੁਲਾਜ਼ਮ 15 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ