Friday, October 23, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਐਕਸ਼ਨ ਕਮੇਟੀ ਦੀਆਂ 14 ’ਚੋਂ 12 ਮੰਗਾਂ ਮੰਨੀਆਂ

ਪੰਜਾਬ ਨਿਊਜ਼ ਐਕਸਪ੍ਰੈੱਸ | October 23, 2026 04:33 PM

ਮਾਨਸਾ: ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਸ਼ੁੱਕਰਵਾਰ, 23 ਅਕਤੂਬਰ ਨੂੰ ਐਕਸ਼ਨ ਕਮੇਟੀ ਅਤੇ ਵਿਸ਼ੇਸ਼ ਜਾਂਚ ਟੀਮ (SIT) ਵਿਚਕਾਰ ਮੀਟਿੰਗ ਹੋਈ। ਇਸ ਦੌਰਾਨ ਐਕਸ਼ਨ ਕਮੇਟੀ ਅਤੇ ਪਰਿਵਾਰ ਵੱਲੋਂ ਰੱਖੀਆਂ ਗਈਆਂ 14 ਮੰਗਾਂ ਵਿੱਚੋਂ 12 ਮੰਨ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਤੋਂ ਇਲਾਵਾ ਬਾਕੀ ਮੰਗਾਂ ’ਤੇ ਸਹਿਮਤੀ ਬਣੀ ਹੈ।

ਐੱਸਆਈਟੀ ਵੱਲੋਂ ਮੰਗਾਂ ਸਬੰਧੀ ਐਕਸ਼ਨ ਕਮੇਟੀ ਨੂੰ ਲਿਖਤੀ ਪੱਤਰ ਵੀ ਸੌਂਪਿਆ ਗਿਆ ਹੈ। ਸਰਕਾਰ ਵੱਲੋਂ ਮਿਲੇ ਪੱਤਰ ’ਤੇ ਵਿਚਾਰ ਕਰਨ ਲਈ ਐਕਸ਼ਨ ਕਮੇਟੀ ਨੇ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਕਰਵਾਉਣ ਅਤੇ ਮ੍ਰਿਤਕ ਦੇਹ ਨੂੰ ਪੀਜੀਆਈ ਚੰਡੀਗੜ੍ਹ ਭੇਜਣ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ।

ਮੁੱਖ ਮੁਲਜ਼ਮ ਅਸ਼ਵਨੀ ਕੁਮਾਰ 5 ਦਿਨ ਦੇ ਸੀਬੀਆਈ ਰਿਮਾਂਡ ’ਤੇ
ਇਸ ਮਾਮਲੇ ਵਿੱਚ ਸੀਬੀਆਈ ਨੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਮੁਹਾਲੀ ਸਥਿਤ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਪੰਜ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਮਾਮਲੇ ਦੀ ਜਾਂਚ ਜਾਰੀ ਹੈ।

ਫਾਰਮੇਸੀ ਕੌਂਸਲ ਨੇ ਮੁਲਜ਼ਮ ਦੀ ਰਜਿਸਟ੍ਰੇਸ਼ਨ ਕੀਤੀ ਰੱਦ
ਪੰਜਾਬ ਫਾਰਮੇਸੀ ਕੌਂਸਲ ਦੀ ਕਾਰਜਕਾਰੀ ਕਮੇਟੀ ਨੇ 20 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਵਜੋਂ ਰਜਿਸਟ੍ਰੇਸ਼ਨ ਰੱਦ ਕਰਨ ਦਾ ਫ਼ੈਸਲਾ ਲਿਆ ਸੀ। ਇਸ ਸਬੰਧੀ ਰਜਿਸਟਰਾਰ ਨੇ 22 ਅਕਤੂਬਰ ਨੂੰ ਪੱਤਰ ਜਾਰੀ ਕੀਤਾ। ਹੁਕਮਾਂ ਅਨੁਸਾਰ ਅਸ਼ਵਨੀ ਕੁਮਾਰ ਦਾ ਨਾਮ ਰਜਿਸਟਰਡ ਫਾਰਮਾਸਿਸਟਾਂ ਦੇ ਅਧਿਕਾਰਤ ਰਜਿਸਟਰ ਵਿੱਚੋਂ ਹਟਾ ਦਿੱਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿਧਾਨ ਸਭਾ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਝੋਟਾ ਕਤਲ ਮਾਮਲਾ: ਅਸ਼ਵਨੀ ਕੁਮਾਰ ਪੰਜ ਦਿਨ ਦੇ CBI ਰਿਮਾਂਡ 'ਤੇ

ਪੰਜਾਬ ਵਿਧਾਨ ਸਭਾ ਵੱਲੋਂ SIR ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਮਤਾ ਸਰਬਸੰਮਤੀ ਨਾਲ ਪਾਸ

CM ਮਾਨ ਦੇ OSD ਰਾਜਬੀਰ ਘੁੰਮਣ ਤੋਂ CBI ਨੇ ਫੇਰ ਕੀਤੀ ਪੁੱਛਗਿੱਛ

ਗੈਂਗਸਟਰ ਅੰਮ੍ਰਿਤਪਾਲ ਬਾਠ ਕੈਨੇਡਾ ’ਚ ਗ੍ਰਿਫ਼ਤਾਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ

ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ