Friday, May 17, 2024

Punjab

ਪਹਿਲਵਾਨਾਂ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਦਿੱਤੇ ਮੰਗ ਪੱਤਰ, ਪੁਤਲੇ ਫੂਕਣ ਦਾ ਸਿਲਸਿਲਾ ਦਸਵੇਂ ਦਿਨ ਵੀ ਜਾਰੀ

ਦਲਜੀਤ ਕੌਰ  | May 16, 2023 08:26 PM
ਚੰਡੀਗੜ੍ਹ/ਬਰਨਾਲਾ, :  ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਪਹਿਲਵਾਨਾਂ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਆਪਣੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਹੇਠ ਪੰਜਾਬ ਦੇ 13 ਜ਼ਿਲਿਆਂ ਵਿੱਚ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤੇ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੇ ਖਿਲਾਫ ਮਾਮਲਾ ਦਰਜ਼ ਹੋਏ ਨੂੰ ਹਫ਼ਤਾ ਹੋ ਚੱਲਿਆ ਹੈ ਪਰ ਅੱਜ ਤੱਕ ਵੀ ਉਸ ਗੁੰਡੇ ਨੂੰ ਗਿਰਫ਼ਤਾਰ ਨਹੀਂ ਕੀਤਾ ਗਿਆ।
 
ਦੱਸਣਯੋਗ ਹੈ ਕਿ ਬ੍ਰਿਜ ਭੂਸ਼ਣ ਖਿਲਾਫ ਇੱਕ ਮਾਮਲਾ ਨਾਬਾਲਗ ਨਾਲ ਜਿਨਸੀ ਦੁਰਵਿਹਾਰ ਕਰਨ ਦਾ ਵੀ ਹੈ ਅਤੇ ਪੋਕਸੋ ਐਕਟ ਅਧੀਨ ਐਫ਼ ਆਈ ਆਰ ਦਰਜ ਹੋਈ ਹੈ। ਇਹ ਤਰਾਂ ਦੇ ਮਾਮਲੇ ਵਿੱਚ ਮੁਲਜ਼ਮ ਦੀ ਹਿਰਾਸਤੀ ਪੁੱਛਗਿੱਛ ਜ਼ਰੂਰੀ ਹੁੰਦੀ ਹੈ। ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਇਹਨਾਂ ਕੁੜੀਆਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ, ਇਸ ਨਾਲ ਖੇਡਾਂ ਦੇ ਖੇਤਰ ਵਿੱਚ ਕੁੜੀਆਂ ਦਾ ਰਾਹ ਬੜਾ ਔਖਾ ਹੋ ਜਾਵੇਗਾ।
 
ਪੰਜਾਬ ਦੇ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਮੋਗਾ, ਲੁਧਿਆਣਾ, ਮਲੇਰਕੋਟਲਾ, ਮੁਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ, ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ ਅਤੇ ਮੁਕਤਸਰ ਸਾਹਿਬ ਵਿਖੇ ਮੰਗ ਪੱਤਰ ਜਥੇਬੰਦੀ ਦੀਆਂ ਜ਼ਿਲ੍ਹਾ ਕਮੇਟੀਆਂ ਦੀ ਅਗਵਾਈ ਵਿੱਚ ਦਿੱਤੇ ਗਏ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਪਹਿਲਵਾਨਾਂ ਦੇ ਸੰਘਰਸ਼ ਦੀ ਜਿੱਤ ਤੱਕ ਹਰ ਸੰਭਵ ਮੱਦਦ ਕੀਤੀ ਜਾਵੇਗੀ।
 

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ