Sunday, May 19, 2024

Punjab

ਪਾਕਿਸਤਾਨ ’ਚ ਹਿੰਦੂ ਅਤੇ ਸਿੱਖਾਂ ਦੀ ਜਬਰੀ ਧਰਮ ਪਰਿਵਰਤਨ ਗੰਭੀਰ ਚਿੰਤਾ ਦਾ ਵਿਸ਼ਾ : ਪ੍ਰੋ: ਸਰਚਾਂਦ ਸਿੰਘ 

ਅਮਰੀਕ ਸਿੰਘ  | May 06, 2023 09:26 PM
ਪ੍ਰਧਾਨ ਮੰਤਰੀ ਮੋਦੀ, ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਐਨ. ਸੀ. ਐਮ. ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੂੰ ਪਾਕਿਸਤਾਨ ਦੇ ਹਿੰਦੂ ਤੇ ਸਿੱਖਾਂ ਦੀ ਸੁਰੱਖਿਆ ਲਈ ਕੀਤੀ ਅਪੀਲ ।
ਅੰਮ੍ਰਿਤਸਰ:  ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਵਿਚ ਹਿੰਦੂ ਅਤੇ ਸਿੱਖ ਭਾਈਚਾਰਿਆਂ ਦੀ ਜਬਰੀ ਧਰਮ ਪਰਿਵਰਤਨ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੂੰ ਇਸ ਮਾਮਲੇ ਸੰਬੰਧੀ ਪਾਕਿਸਤਾਨ ’ਤੇ ਕੌਮਾਂਤਰੀ ਦਬਾਅ ਬਣਾਉਣ ਦੀ ਅਪੀਲ ਕੀਤੀ ਹੈ।
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਪਾਕਿਸਤਾਨ ਦਾ ਸਮਾਜਿਕ, ਧਾਰਮਿਕ ਅਤੇ ਸਿਆਸੀ ਮਾਹੌਲ ਸਮੇਤ ਸਮੁੱਚਾ ਨਿਜ਼ਾਮ ਘੱਟ ਗਿਣਤੀਆਂ ਲਈ ਦਮਨਕਾਰੀ ਹੋ ਚੁੱਕਿਆ ਹੈ, ਅਤੇ ਜਬਰੀ ਧਰਮ ਪਰਿਵਰਤਨ ’ਚ ਲੱਗੇ ਕੱਟੜਪੰਥੀਆਂ ਨੂੰ ਸਰਕਾਰੀ ਪੁਸ਼ਤ ਪਨਾਹੀ ਮਿਲ ਰਹੀ ਹੈ। ਹਾਲ ਹੀ ’ਚ ਪਾਕਿਸਤਾਨ ਦੇ ਸੂਬਾ ਸਿੰਧ ਦੇ ਮੀਰਪੁਰਖਾਸ 'ਚ 10 ਹਿੰਦੂ ਪਰਿਵਾਰਾਂ ਦੇ 50 ਮੈਂਬਰਾਂ ਨੂੰ ਇਸਲਾਮ ਕਬੂਲ ਕਰਵਾਉਣ ਦੀ ਰਸਮ ਵਿਚ ਧਾਰਮਿਕ ਮਾਮਲਿਆਂ ਦੇ ਮੰਤਰੀ ਮੁਹੰਮਦ ਤਲੱਹਾ ਮਹਿਮੂਦ ਦੇ ਬੇਟੇ ਮੁਹੰਮਦ ਸ਼ਮਰੋਜ਼ ਖਾਨ ਦੀ ਸ਼ਮੂਲੀਅਤ ਇਸ ਦਾ ਪ੍ਰਤੱਖ ਪ੍ਰਮਾਣ ਹੈ।
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਪਾਕਿਸਤਾਨ ’ਚ ਹਿੰਦੂਆਂ ਖ਼ਿਲਾਫ਼ ਨਫ਼ਰਤ ਫੈਲਾਉਣਾ ਕੋਈ ਨਵੀਂ ਗੱਲ ਨਹੀਂ ਹੈ ਪਰ ਇਹ ਪਹਿਲੀ ਵਾਰ ਹੈ ਕਿ ਸੂਬਾ ਸਿੰਧ ਦੇ ਕਸਬਿਆਂ ’ਚ ਵਿਚ ਬੀਤੇ ਦਿਨੀਂ ਅਜਿਹੇ ਪੋਸਟਰ ਲਗਾਏ ਗਏ ਹਨ ਜਿਨ੍ਹਾਂ ਵਿਚ  ਹਿੰਦੂਆਂ ਨੂੰ ਇਕ ਮਹੀਨੇ ਦੇ ਅੰਦਰ ਆਪਣਾ ਧਰਮ ਛੱਡਣ ਜਾਂ ਪਾਕਿਸਤਾਨ ਛੱਡ ਜਾਣ ਲਈ ਕਿਹਾ ਗਿਆ ਹੈ। ਜਿਸ ਨਾਲ ਉਨ੍ਹਾਂ ਅੰਦਰ ਡਰ ਦਾ ਮਾਹੌਲ ਪੈਦਾ ਹੋਣਾ ਸੁਭਾਵਿਕ ਹੈ। ਇਸ ਤੋਂ ਪਹਿਲਾਂ ਸਥਾਨਕ ਹਿੰਦੂ ਅਤੇ ਮੁਸਲਿਮ ਲੋਕਾਂ ਨੇ ਜਬਰੀ ਧਰਮ ਪਰਿਵਰਤਨ ਲਈ ਬਦਨਾਮ ਮੌਲਵੀ ਮੀਆਂ ਮਿੱਠੂ ਨੂੰ ਸਿੰਧ ਸੂਬੇ ’ਚੋਂ ਕੱਢਣ ਦੀ ਮੰਗ ਕੀਤੀ ਸੀ।
ਪ੍ਰੋ: ਸਰਚਾਂਦ ਸਿੰਘ ਨੇ ਪਾਕਿਸਤਾਨ ’ਚ ਹਿੰਦੂ ਅਤੇ ਸਿੱਖਾਂ ਦੀ ਲਗਾਤਾਰ ਘੱਟ ਰਹੀ ਆਬਾਦੀ ਦੀਆਂ ਪ੍ਰਮਾਣਿਤ ਰਿਪੋਰਟਾਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਅਜ਼ਾਦੀ ਤੋਂ ਬਾਅਦ ਪਾਕਿਸਤਾਨ ’ਚ ਕਰੀਬ 15 ਫ਼ੀਸਦੀ ਹਿੰਦੂ ਆਬਾਦੀ ਸੀ, ਜੋ ਹੁਣ ਜਬਰੀ ਧਰਮ ਪਰਿਵਰਤਨ ਅਤੇ ਕਾਨੂੰਨੀ ਤੇ ਸਮਾਜਕ ਵਿਤਕਰਿਆਂ ਵਰਗੇ ਮਨੁੱਖੀ ਅਧਿਕਾਰਾਂ ਦੇ ਹਨਨ ਕਾਰਨ  ਕੁਲ ਆਬਾਦੀ ਦਾ ਕੇਵਲ 1. 18 ਫ਼ੀਸਦੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਕੱਟੜਪੰਥੀਆਂ ਦੁਆਰਾ ਪ੍ਰੇਸ਼ਾਨ ਕੀਤੇ ਜਾਣ ਨਾਲ ਹਾਸ਼ੀਏ ’ਤੇ ਪਹੁੰਚ ਚੁੱਕੇ ਹਿੰਦੂ ਅਤੇ ਸਿੱਖਾਂ ਦੀ ਅੱਜ ਦੇਸ਼ ਦੀ ਵਿਧਾਨਿਕ ਪ੍ਰਣਾਲੀ ਵਿਚ ਨਾ ਦੇ ਬਰਾਬਰ ਪ੍ਰਤੀਨਿਧਤਾ ਹੈ। ਹਿੰਦੂ ਤੇ ਸਿੱਖਾਂ ’ਤੇ ਹੋ ਰਹੇ ਅੱਤਿਆਚਾਰ ਖ਼ਿਲਾਫ਼ ਜਾਂਚਕਰਤਾਵਾਂ ਤੋਂ ਲੈ ਕੇ ਅਦਾਲਤਾਂ ਤਕ ਵਿਚ ਤਾਇਨਾਤ ਅਧਿਕਾਰੀ ਬਹੁਗਿਣਤੀ ਨਾਲ ਸੰਬੰਧਿਤ ਹੋਣ ਕਾਰਨ ਕਾਨੂੰਨੀ ਸੁਰੱਖਿਆ ਵੀ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ। 
 
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਸਿੰਧ ਵਿੱਚ ਧਰਮ ਤਬਦੀਲੀ ਇਕ ਗੰਭੀਰ ਮੁੱਦਾ ਹੈ, ਸਥਾਨਕ ਹਿੰਦੂ ਤੇ ਸਿੱਖ ਭਾਈਚਾਰੇ ਦੇ ਮੈਂਬਰ ਕਈ ਸਾਲਾਂ ਤੋਂ ਸਰਕਾਰ ਤੋਂ ਧਰਮ ਪਰਿਵਰਤਨ ਦੀ ਪ੍ਰਥਾ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ