Thursday, July 02, 2026
ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab

ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾ

PUNJAB NEWS EXPRESS | July 02, 2026 06:29 PM

ਗੁਰਦੁਆਰਾ ਸਾਹਿਬ ਨੂੰ ਢਾਹੁਣਾ ਪਾਕਿ ਕੌਮ ਲਈ ਕਾਲਾ ਧੱਬਾ
ਅੰਮ੍ਰਿਤਸਰ: ਪਾਕਿਸਤਾਨ ਦੇ ਪੰਜਾਬ ਸੂਬੇ ਦੇ ਫਾਰੂਖਾਬਾਦ (ਮੰਡੀ ਚੂਰਕਾਣਾ) ਵਿਖੇ 125 ਸਾਲਾ ਪੁਰਾਤਨ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਘਟਨਾ ਨੂੰ ਸਮੂਹ ਸਿੱਖਾਂ ਅਤੇ ਪੰਜਾਬੀਆਂ ’ਤੇ ਵੱਡਾ ਜ਼ੁਲਮ ਕਰਾਰ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਕਾਰਵਾਈ ਪਾਕਿ ਕੌਮ ਲਈ ਕਾਲਾ ਧੱਬਾ ਹੈ। ਉਨ੍ਹਾਂ ਕਿਹਾ ਕਿ ਪਿੱਠ ’ਚ ਵਾਰ ਕਰਨਾ ਪਾਕਿਤਸਾਨੀ ਕੌਮ ਦੀ ਸ਼ੁਰੂ ਤੋਂ ਹੀ ਇਹ ਫ਼ਿਤਰਤ ਰਹੀ ਹੈ।
ਇਸ ਮੌਕੇ ਸ: ਛੀਨਾ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀ ਕੋਝੀਆਂ ਹਰਕਤਾਂ ਤੋਂ ਬਾਜ ਆ ਜਾਵੇ, ਨਹੀਂ ਤਾਂ ਆਉਣ ਵਾਲੇ ਸਮੇਂ ’ਚ ਉਨ੍ਹਾਂ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਨੇ ਪੈਣਗੇ। ਉਨ੍ਹਾਂ ਪਾਕਿਸਤਾਨੀਆਂ ਨੂੰ ਆੜ੍ਹੇ ਹੱਥੀਂ ਲੈਂਦਿਆਂ ਕਿਹਾ ਕਿ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਸਬੰਧੀ ਪਾਕਿ ਸਰਕਾਰ ਬਹੁਤ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੀ ਹੈ।
ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸੰਸਾਰ ਭਰ ਦੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਸਿੱਖ ਕੌਮ ਆਪਣੇ ਇਤਿਹਾਸਕ ਗੁਰਧਾਮਾਂ ਨੂੰ ਆਪਣੀ ਅਮੋਲਕ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਮੰਨਦੀ ਹੈ, ਜਿਨ੍ਹਾਂ ਦੀ ਸੰਭਾਲ ਹਰ ਹਾਲਤ ’ਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਨਾ ਸਿਰਫ਼ ਇਤਿਹਾਸਕ ਧਰੋਹਰ ਦਾ ਨੁਕਸਾਨ ਹੈ, ਸਗੋਂ ਇਹ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਦੁਨੀਆ ਭਰ ’ਚ ਵੱਸਦੇ ਸਿੱਖਾਂ ’ਚ ਭਾਰੀ ਰੋਸ ਅਤੇ ਨਿਰਾਸ਼ਾ ਹੈ।
ਉਨ੍ਹਾਂ ਪਾਕਿ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਵਿਅਕਤੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਹੋਰਨਾਂ ਇਹ ਸਬਕ ਮਿਲ ਸਕੇ ਕਿਸੇ ਵੀ ਕੌਮ ਦੇ ਧਾਰਮਿਕ ਅਸਥਾਨ ’ਤੇ ਹਮਲਾ ਕਰਨ ਦਾ ਨਤੀਜਾ ਕਿੰਨ੍ਹਾ ਭਿਆਨਕ ਹੁੰਦਾ ਹੈ। ਉਨ੍ਹਾਂ ਪਾਕਿ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਇਤਿਹਾਸਕ ਗੁਰਦੁਆਰਿਆਂ ਸਮੇਤ ਸਮੂਹ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਕਿਸੇ ਵੀ ਧਰਮ ਦੀ ਆਸਥਾ ਦਾ ਕੇਂਦਰ ਹੁੰਦੇ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਹਰੇਕ ਸਰਕਾਰ ਅਤੇ ਸਮਾਜ ਦੀ ਜ਼ਿੰਮੇਵਾਰੀ ਹੈ।
ਇਸ ਮੌਕੇ ਸ: ਛੀਨਾ ਨੇ ਅੰਤਰਰਾਸ਼ਟਰੀ ਸੰਸਥਾਵਾਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੂੰ ਵੀ ਉਕਤ ਮਾਮਲੇ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਸ਼ਵ ਦੀਆਂ ਇਤਿਹਾਸਕ ਅਤੇ ਧਾਰਮਿਕ ਵਿਰਾਸਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸ਼ਾਂਤੀ, ਭਾਈਚਾਰੇ ਅਤੇ ਆਪਸੀ ਸਤਿਕਾਰ ’ਚ ਵਿਸ਼ਵਾਸ ਰੱਖਦੀ ਹੈ, ਪਰ ਧਾਰਮਿਕ ਵਿਰਾਸਤ ਨਾਲ ਜੁੜੀਆਂ ਅਜਿਹੀਆਂ ਘਟਨਾਵਾਂ ਕਦੇ ਵੀ ਸਵੀਕਾਰ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਭਵਿੱਖ ’ਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਰੋਕਣ ਲਈ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਸੌਂਦ

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

Big News: ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ

ਪੰਜਾਬ 'ਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

PM ਨਰਿੰਦਰ ਮੋਦੀ ਜਲਦੀ ਹੀ ਆਉਣਗੇ ਪੰਜਾਬ ਦੌਰੇ 'ਤੇ, ਦੇਣਗੇ ਵੱਡੀ ਸੌਗਾਤ

ਪੰਜਾਬ ਪੁਲਿਸ ਨੇ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਦੇ ਥਾਣਿਆਂ 'ਚ ਖੜ੍ਹੇ 7,402 ਵਾਹਨਾਂ ਦਾ ਕੀਤਾ ਨਿਪਟਾਰਾ

ਰਿਆਤ ਬਾਹਰਾ ਗਰੁੱਪ ਵੱਲੋਂ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸੋਲਖੀਆਂ ਨੂੰ ਬੱਸ ਭੇਟ