Sunday, May 19, 2024

Punjab

ਪਿਸ਼ਾਵਰ ਵਿੱਚ ਸਿੱਖ ਦੁਕਾਨਦਾਰ ਨੂੰ ਦਿਨ ਦਿਹਾੜੇ ਗੋਲੀਆਂ ਮਾਰਨ ਦੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਖ਼ਤ ਨਿੰਦਾ

ਅਮਰੀਕ ਸਿੰਘ  | April 02, 2023 09:43 PM
ਅਮ੍ਰਿਤਸਰ:  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪਾਕਿਸਤਾਨ ਵਿੱਚ ਇਕ ਸਿੱਖ ਦੁਕਾਨਦਾਰ ਦਿਆਲ ਸਿੰਘ ਨੂੰ ਗੋਲੀਆਂ ਮਾਰ ਕੇ ਮਾਰਨ ਦੀ ਸਖ਼ਤ ਨਿੰਦਾ ਸ਼ਬਦਾਂ ਵਿਚ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਹਿੰਦੂ, ਸਿੱਖ ਜਾਂ ਹੋਰ ਘੱਟ ਗਿਣਤੀਆਂ ਦੇ ਲੋਕ ਸੁਰੱਖਿਅਤ ਨਹੀਂ ਹਨ। ਪਿਸ਼ਾਵਰ ਤੇ ਸਿੰਧ ਤੋਂ ਵਸਦੇ ਸਿੱਖ ਪ੍ਰੀਵਾਰ ਲਗਾਤਾਰ ਹਿਜਰਤ ਕਰਕੇ ਭਾਰਤ ਪਰਤ ਰਹੇ ਹਨ।

ਉਨ੍ਹਾਂ ਕਿਹਾ ਹੁਣ ਤਾਜੀ ਖਬਰ ਮਿਲੀ ਹੈ ਕਿ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਸ਼ਹਿਰ ਪਿਸ਼ਾਵਰ `ਚ ਅਣਪਛਾਤੇ ਵਿਅਕਤੀਆਂ ਵੱਲੋਂ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਪਿਸ਼ਾਵਰ ਦੀ ਰਿੰਗ ਰੋਡ ਸਥਿਤ ਆਬਾਦੀ ਸ਼ਹੀਦ ਆਬਾਦ ਦੀ ਦਰ ਕਾਲੋਨੀ `ਚ ਪੰਸਾਰੀ ਦੀ ਦੁਕਾਨ ਕਰਦਾ ਸੀ। ਖ਼ਬਰ ਅਨੁਸਾਰ ਸ. ਦਿਆਲ ਸਿੰਘ ਨੂੰ ਕੁੱਝ ਅਣਪਛਾਤੇ ਮੋਟਰ ਸਾਈਕਲ ਸਵਾਰ ਹਥਿਆਰਬੰਦ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਦੁਕਾਨ ਅੰਦਰ ਹੀ ਮਾਰ ਦਿੱਤਾ ਗਿਆ ਹੈ। ਪਿਸ਼ਾਵਰ `ਚ ਇਸ ਤੋਂ ਪਹਿਲਾਂ ਵੀ ਕਈ ਸਿੱਖ ਹਕੀਮਾਂ ਅਤੇ ਹੋਰਨਾਂ ਕਾਰੋਬਾਰੀਆਂ ਦੀ ਹੱਤਿਆ ਕੀਤੀ ਜਾ ਚੁੱਕੀ ਹੈ ਪਰ ਕਿਸੇ ਵੀ ਮਾਮਲੇ `ਚ ਹੱਤਿਆਰੇ ਗ੍ਰਿਫ਼ਤਾਰ ਨਹੀਂ ਕੀਤੇ ਜਾ ਸਕੇ।

 ਬਾਬਾ ਬਲਬੀਰ ਸਿੰਘ ਨੇ ਕਿਹਾ ਘੱਟ ਗਿਣਤੀਆਂ ਦਾ ਜਬਰੀ ਪ੍ਰੀਵਰਤਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕਿਸੇ ਦੇਸ਼ ਅੰਦਰ ਵੱਸਦੀਆਂ ਘੱਟ ਗਿਣਤੀਆਂ ਦੀ ਜਾਨ ਮਾਲ ਦੀ ਰਾਖੀ ਕਰਨਾ ਸਥਾਨਕ ਸਰਕਾਰ ਦੀ ਨੈਤਿਕ ਜੁੰਮੇਵਾਰੀ ਹੁੰਦੀ ਹੈ ਪਰ ਪਾਕਿਸਤਾਨ ਅੰਦਰ ਲਗਾਤਾਰ ਸਿੱਖਾਂ ਤੇ ਹਿੰਦੂਆਂ ਨੂੰ ਨਿਸ਼ਾਨਾਂ ਬਣਾ ਕੇ ਗੋਲੀਆਂ ਨਾਲ ਭੰੁਨਿਆਂ ਜਾ ਰਿਹਾ ਹੈ। ਉਨ੍ਹਾਂ ਸਮੁੱਚੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕਰਦਿਆ ਕਿਹਾ ਕਿ ਅਫਸੋਸ ਹੈ ਕਿ ਪਾਕਿਸਤਾਨ ਸਰਕਾਰ ਘੱਟ ਗਿਣਤੀਆਂ ਦੀ ਸੁਰੱਖਿਆਂ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪਾਕਿਸਤਾਨ ਚ ਹਿਜਰਤ ਕਰਕੇ ਆ ਰਹੇ ਸਿੱਖ ਪਰਿਵਾਰਾਂ ਨੂੰ ਪਹਿਲ ਅਧਾਰ ਤੇ ਸੰਭਾਲੇ ਤੇ ਉਨ੍ਹਾਂ ਦੀ ਭਾਰਤੀ ਨਾਗਰਿਕਤਾ ਲਈ ਯੋਗ ਉਪਰਾਲੇ ਕਰੇ।
 
 

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ