ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਵਾਅਦੇ ਪੂਰੇ ਨਾਂ ਕਰਕੇ ਕੀਤਾ ਧੋਖਾ
ਚੀਮਾ: ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਸੱਦੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸਤੌਜ ਵਿਖੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤਾ ਜਾਰੀ ਕਰਨ, ਪਰਖ ਕਾਲ ਤੇ ਕੇਂਦਰੀ ਸਕੇਲ ਰੱਦ ਕਰਨ, ਦੀਆਂ ਮੰਗਾਂ ਨੂੰ ਲੈ ਕੇ ਇੱਕ ਵਿਸ਼ਾਲ ਰੈਲੀ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ, ਸੁਖਜੀਤ ਸਿੰਘ ਡਿੰਪੀ ਅਤੇ ਗੁਰਜੰਟ ਸਿੰਘ ਕੋਕਰੀ ਕਲਾਂ ਦੀ ਸਾਂਝੀ ਅਗਵਾਈ ਹੇਠ ਕੀਤੀ ਗਈ। ਆਗੂਆਂ ਵੱਲੋਂ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ।
ਮੁਲਾਜ਼ਮਾਂ ਦੀਆਂ ਮਹਿੰਗਾਈ ਭੱਤੇ ਦੀਆਂ ਕਿਸਤਾਂ ਜਾਰੀ ਕੀਤੀਆਂ ਜਾਣ। ਪਰਖ ਸਮਾਂ ਤੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ ਤੇ ਆਊਟਸੋਰਸਿੰਗ ਖਤਮ ਕੀਤੀ ਜਾਵੇ। ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਬੇਰੁਜ਼ਗਾਰਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਸਕੂਲਾਂ ਵਿੱਚ 31 ਹਜਾਰ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ। ਪਬਲਿਕ ਭਲਾਈ ਦੇ ਵਿਭਾਗਾਂ ਵਿੱਚ ਹਜ਼ਾਰਾਂ ਅਸਾਮੀਆਂ ਭਰਨ ਦੀ ਬਜਾਏ ਡੰਗ ਟਪਾਇਆ ਜਾ ਰਿਹਾ ਹੈ। ਜਦਕਿ ਪੰਜਾਬ ਸਰਕਾਰ ਆਪਣੇ ਕੰਮਾਂ ਦੇ ਪ੍ਰਚਾਰ ਲਈ ਪੰਜਾਬ ਦੇ ਖਜ਼ਾਨੇ ਦਾ ਕਰੋੜਾਂ ਰੁਪਏ ਪਾਣੀ ਦੀ ਤਰ੍ਹਾਂ ਬਹਾਏ ਜਾ ਰਹੇ ਹਨ।
ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਚਾਹਲ, ਟਹਿਲ ਸਿੰਘ ਸਰਾਭਾ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਜਗਸੀਰ ਸਹੋਤਾ, ਰਣਦੀਪ ਸਿੰਘ ਫਤਿਹਗੜ, ਜਰਨੈਲ ਸਿੰਘ ਪੱਟੀ, ਰਣਵੀਰ ਢੱਡੇ ਦਿਗਵਜੇ ਪਾਲ ਸ਼ਰਮਾ, ਰਣਜੀਤ ਰਾਣਵਾ, ਹਰਜਿੰਦਰ ਪਾਲ ਪੰਨੂ, ਸੁਰਿੰਦਰ ਪੁਆਰੀ, ਹਰਵਿੰਦਰ ਬਿਲਗਾ, ਕੁਲਵਿੰਦਰ ਸਿੰਘ ਜਸਵਿੰਦਰ ਜੱਸਾ ਸਰਬਜੀਤ ਸਿੰਘ ਪੂਨਾਵਾਲ, ਸਤਨਾਮ ਸਿੰਘ, ਵਰਿੰਦਰ ਵਿੱਕੀ, ਸੰਤ ਪ੍ਰਕਾਸ਼, ਸਾਹਿਲ ਸ਼ਰਮਾ, ਭਜਨ ਸਿੰਘ ਗਿੱਲ, ਹਰਨੇਕ ਸਿੰਘ, ਸੁਰੇਸ਼ ਕਾਂਸਲ, ਬਾਰਾ ਸਿੰਘ, ਸੁਰਿੰਦਰ ਕੁੱਸਾ ਨੇ ਕਿਹਾ ਕਿ ਰਾਜਸਥਾਨ, ਛੱਤੀਸਗੜ੍ਹ, ਝਾਰਖੰਡ, ਹਿਮਾਚਲ ਪ੍ਰਦੇਸ਼ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਆਪਣੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਚੁੱਕੀਆਂ ਹਨ। ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਇਸ ਨੂੰ ਬੁਰੀ ਤਰ੍ਹਾਂ ਲਾਗੂ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਹਨਾਂ ਕਿਹਾ ਕਿ ਸਰਕਾਰ ਨੇ 18-11-2022 ਨੂੰ ਇੱਕ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਵੀ ਉਸਦੀ ਦੀਆਂ ਸਪਸ਼ਟ ਹਦਾਇਤਾਂ ਜਾਰੀ ਨਹੀਂ ਕੀਤੀਆਂ। ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਹੈ। ਇੱਕ ਪਾਸੇ 2004 ਤੋਂ ਬਾਅਦ ਭਰਤੀ ਮੁਲਾਜ਼ਮ ਪੁਰਾਣੀ ਪੈਨਸ਼ਨ ਦੀ ਉਡੀਕ ਕਰ ਰਹੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਦੇ ਵੱਖ-ਵੱਖ ਪੱਤਰਾਂ ਕਾਰਨ ਕਈ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਸਕੇਲਾਂ ਦੇ ਮੁਕਾਬਲੇ ਘੱਟ ਤਨਖਾਹ ਮਿਲ ਰਹੀ ਹੈ। 15-01-2015 ਨੂੰ ਜਾਰੀ ਕਾਲੇ ਪੱਤਰ ਰਾਹੀਂ ਨਵੇਂ ਭਰਤੀ ਮੁਲਾਜ਼ਮਾਂ ਨੂੰ ਤਿੰਨ ਸਾਲ ਲਈ ਜਬਰੀ ਪਰਖ ਸਮੇਂ ਤੇ ਰੱਖ ਕੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਕਾਰਨ ਮੁਲਾਜ਼ਮ ਦੋਹਰੀ ਮਾਰ ਦਾ ਸ਼ਿਕਾਰ ਹੋ ਰਹੇ ਹਨ। ਆਮ ਆਦਮੀ ਪਾਰਟੀ ਦੇ ਆਗੂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੁੰਦੇ ਰਹੇ ਅਤੇ ਵੱਡੇ ਵੱਡੇ ਵਾਅਦੇ ਕਰਦੇ ਰਹੇ ਪਰ ਹੁਣ ਸਰਕਾਰ ਬਣਨ ਤੇ ਆਪਣੇ ਹੀ ਵਾਅਦਿਆਂ ਤੋਂ ਪਿੱਛੇ ਹਟ ਰਹੇ ਹਨ ਜਦ ਕਿ ਦੂਜੇ ਪਾਸੇ ਪੰਜਾਬ ਦੇ ਐਮਐਲਏ ਸਮੇਤ ਮੁੱਖ ਮੰਤਰੀ ਦੂਜੇ ਸੂਬਿਆਂ ਦੇ ਮੁੱਖ ਮੰਤਰੀ ਤੇ ਮੈਂਬਰਾਂ ਤੋਂ ਵੱਧ ਤਨਖਾਹਾਂ ਤੇ ਸਹੂਲਤਾਂ ਦਾ ਨਿੱਘ ਮਾਣ ਰਹੇ ਹਨ।
ਇਸ ਤੋਂ ਬਾਅਦ ਇਕੱਠੇ ਹੋਏ ਹੋਏ ਐਨਪੀਐਸ ਮੁਲਾਜ਼ਮ ਨਆਰੇ ਮਾਰਦੇ ਹੋਏ ਵੱਡੀ ਗਿਣਤੀ ਵਿੱਚ ਪਿੰਡ ਸਤੌਜ ਵੱਲ ਵਧਣੇ ਸ਼ੁਰੂ ਹੋਏ। ਪੁਲਿਸ ਵੱਲੋ ਲਗਾਏ ਤਿੰਨ ਵੈਰੀਕੇਡਾਂ ਨੂੰ ਤੋੜਦੇ ਅਤੇ ਧੱਕਾ ਮੁੱਕੀ ਹੁੰਦੇ ਹੋਏ ਜਦੋਂ ਐਨਪੀਐਸ ਮੁਲਾਜ਼ਮ ਨਆਰੇ ਮਾਰਦੇ ਹੋਏ ਅੱਗੇ ਵਧ ਰਹੇ ਸਨ ਤਾਂ ਪੁਲਿਸ ਨੇ ਐਨਪੀਐਸ ਮੁਲਾਜ਼ਮਾਂ ਤੇ ਪਾਣੀ ਦੀਆਂ ਵੁਛਾੜਾਂ ਕੀਤੀਆਂ। ਅੰਤ ਵਿੱਚ ਪ੍ਰਸ਼ਾਸਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੀ ਮੁੱਖ ਮੰਤਰੀ ਨਾਲ ਹਾਂਜੀ 27 ਅਗਸਤ ਦੀ ਮੀਟਿੰਗ ਤੈਅ ਕਰਵਾਈ ਇਸ ਤੋਂ ਬਾਅਦ ਐਨਪੀਐਸ ਮੁਲਾਜ਼ਮਾਂ ਦਾ ਗੁੱਸਾ ਸ਼ਾਂਤ ਹੋਇਆ।