Friday, July 10, 2026
ਤਾਜਾ ਖਬਰਾਂ
ਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂਸਿਰਫ਼ ਖਾਲੜਾ ਹੀ ਨਹੀਂ, ਬੰਡਾਲਾ ਕੇਸ ਨੇ ਪੰਜਾਬ ਦੇ ਖਾੜਕੂ ਯੁੱਗ ਦੇ ਕਥਿਤ ਫਰਜ਼ੀ ਮੁਕਾਬਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ

Punjab

ਪੁਲਿਸ ਵੱਲੋਂ 31,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 10, 2026 03:36 PM

ਲਾਲੜੂ, 10 ਜੁਲਾਈ (ਹਰਜਿੰਦਰ ਸਿੰਘ ਭੱਟੀ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ, ਆਈ.ਪੀ.ਐਸ. ਦੀ ਅਗਵਾਈ ਹੇਠ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ, ਡੀ.ਆਈ.ਜੀ. ਰੋਪੜ ਰੇਂਜ ਸ਼੍ਰੀ ਨਾਨਕ ਸਿੰਘ, ਆਈ.ਪੀ.ਐਸ. ਅਤੇ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਕਪਤਾਨ ਪੁਲਿਸ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਯੋਗੇਸ਼ ਕੁਮਾਰ, ਮੁੱਖ ਅਫ਼ਸਰ ਥਾਣਾ ਲਾਲੜੂ ਦੀ ਅਗਵਾਈ ਵਿੱਚ ਲਾਲੜੂ ਪੁਲਿਸ ਨੇ 31, 000 ਨਸ਼ੀਲੀਆਂ ਗੋਲੀਆਂ (ਲੋਮੋਟਿਲ) ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਪੁਲਿਸ ਅਨੁਸਾਰ ਮਿਤੀ 08 ਜੁਲਾਈ 2026 ਨੂੰ ਥਾਣੇਦਾਰ ਗੁਰਵਿੰਦਰ ਸਿੰਘ, ਇੰਚਾਰਜ ਪੁਲਿਸ ਚੌਕੀ ਲੈਹਲੀ, ਸਮੇਤ ਪੁਲਿਸ ਪਾਰਟੀ ਦੁਆਰਾ ਦੱਪਰ ਟੋਲ ਪਲਾਜ਼ਾ ਵਿਖੇ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਅੰਬਾਲਾ ਵੱਲੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਵਿੱਚੋਂ ਦੋ ਨੌਜਵਾਨ ਇੱਕ ਪਿੱਠੂ ਬੈਗ ਸਮੇਤ ਉਤਰੇ। ਪੁਲਿਸ ਨੂੰ ਦੇਖ ਕੇ ਉਹ ਘਬਰਾ ਗਏ ਅਤੇ ਤੇਜ਼ੀ ਨਾਲ ਲਾਲੜੂ ਵੱਲ ਮੁੜਦੇ ਹੋਏ ਆਪਣਾ ਬੈਗ ਖੇਤਾਂ ਵਿੱਚ ਸੁੱਟ ਦਿੱਤਾ। ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਬੈਗ ਦੀ ਤਲਾਸ਼ੀ ਲਈ।

ਤਲਾਸ਼ੀ ਦੌਰਾਨ ਬੈਗ ਵਿੱਚੋਂ 31, 000 ਨਸ਼ੀਲੀਆਂ ਗੋਲੀਆਂ (ਲੋਮੋਟਿਲ) ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਘੜਾਮਾ, ਥਾਣਾ ਬਨੂੰੜ, ਪੁਲਿਸ ਜ਼ਿਲ੍ਹਾ ਪਟਿਆਲਾ ਅਤੇ ਹਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਖੂਹਾ, ਥਾਣਾ ਬਨੂੰੜ, ਪੁਲਿਸ ਜ਼ਿਲ੍ਹਾ ਪਟਿਆਲਾ ਵਜੋਂ ਹੋਈ।

ਇਸ ਸਬੰਧੀ ਥਾਣਾ ਲਾਲੜੂ ਵਿਖੇ ਮੁਕੱਦਮਾ ਨੰਬਰ 136 ਮਿਤੀ 08.07.2026 ਅਧੀਨ ਧਾਰਾ 22 ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਬਨਾਰਸ (ਉੱਤਰ ਪ੍ਰਦੇਸ਼) ਤੋਂ ਲਿਆਏ ਸਨ ਅਤੇ ਆਪਣੇ ਇਲਾਕੇ ਵਿੱਚ ਵੇਚਣ ਦਾ ਇਰਾਦਾ ਰੱਖਦੇ ਸਨ।

ਦੋਵਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਗ੍ਰਿਫ਼ਤਾਰ ਮੁਲਜ਼ਮ:

1. ਵਰਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ, ਵਾਸੀ ਪਿੰਡ ਘੜਾਮਾ, ਥਾਣਾ ਬਨੂੰੜ, ਪੁਲਿਸ ਜ਼ਿਲ੍ਹਾ ਪਟਿਆਲਾ।
2. ਹਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ, ਵਾਸੀ ਪਿੰਡ ਖੂਹਾ, ਥਾਣਾ ਬਨੂੰੜ, ਪੁਲਿਸ ਜ਼ਿਲ੍ਹਾ ਪਟਿਆਲਾ।

ਬਰਾਮਦਗੀ:

- 31, 000 ਨਸ਼ੀਲੀਆਂ ਗੋਲੀਆਂ (ਮਾਰਕਾ ਲੋਮੋਟਿਲ)

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਸੇਵਾਮੁਕਤ ਕਰਮਚਾਰੀਆਂ ਨੂੰ ਦਿੱਤੀ ਰਾਹਤ: ਗ੍ਰੈਚੁਟੀ ਅਤੇ ਲੀਵ ਐਨਕੈਸ਼ਮੈਂਟ ਦਾ ਮਿਲੇਗਾ ਲਾਭ

ਮੰਤਰੀ ਸੰਜੀਵ ਅਰੋੜਾ ਖਿਲਾਫ ਈਡੀ ਵੱਲੋਂ ਚਾਰਜਸ਼ੀਟ ਦਾਖਲ, ਹੋਏ ਵੱਡੇ ਖੁਲਾਸੇ

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

ਜਸਵੰਤ ਸਿੰਘ ਖਾਲੜਾ ਦੇ ਕੇਸ ’ਚ ਸਜ਼ਾ ਭੁਗਤ ਰਹੇ ਪੁਲਿਸ ਅਧਿਕਾਰੀ ਪ੍ਰਤੀ ਸਰਕਾਰ ਦੀ ਨਰਮੀ ਵੱਡੇ ਸਵਾਲ ਵਾਲੀ - ਐਡਵੋਕੇਟ ਧਾਮੀ

ਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾ

ਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰ

ਬਜ਼ੁਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਪੰਜਾਬ ਐਲਡਰਲਾਈਨ ਹੈਲਪਲਾਈਨ ਬਣੀ ਸਹਾਰਾ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ