Wednesday, August 12, 2026

Punjab

ਗੈਂਗਸਟਰਾਂ 'ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 12, 2026 08:09 PM

*— ਪੁਲਿਸ ਟੀਮਾਂ ਨੇ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 529ਵੇਂ ਦਿਨ 1.3 ਕਿਲੋਗ੍ਰਾਮ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 12 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 204ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 624 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

204ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 408 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59, 987 ਹੋ ਗਈਆਂ।

ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 17 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 529ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 811 ਨਸ਼ੀਲੀਆਂ ਗੋਲੀਆਂ ਅਤੇ 9100 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 529 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75, 745 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਤਰਰਾਸ਼ਟਰੀ ਯੁਵਕ ਦਿਵਸ: ਪੰਜਾਬ ਪੁਲਿਸ ਨੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਵਿਕਾਸ ਅਤੇ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਪ੍ਰਗਟਾਈ

ਆਜ਼ਾਦੀ ਦਿਹਾੜਾ: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਪਿਤਾ ਅਤੇ ਪਤਨੀ ਦਾ ਕ੍ਰਿਕਟ ਬੈਟ ਨਾਲ ਕੁੱਟ-ਕੁੱਟ ਕੇ ਕਤਲ

ਐਮਪੀ ਅੰਮ੍ਰਿਤਪਾਲ ਦੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ

ਪ੍ਰਤਾਪ ਬਾਜਵਾ ਮਿਲੇ ਰਾਹੁਲ ਗਾਂਧੀ ਨੂੰ, ਹਾਈਕਮਾਂਡ ਵੜਿੰਗ ਦੀ ਅਗਵਾਈ 'ਤੇ ਜਲਦ ਹੀ ਲਵੇਗਾ ਫੈਸਲਾ

CM ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

ਸਿੰਚਾਈ ਘੁਟਾਲੇ : ਪੰਜਾਬ ਦੇ ਤਿੰਨ ਸਾਬਕਾ IAS ਅਫਸਰਾਂ ਮਿਲੀ ਨੂੰ ਵੱਡੀ ਰਾਹਤ

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਵਿਜੀਲੈਂਸ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

CM ਮਾਨ ਨੇ ਜਗਤਾਰ ਹਵਾਰਾ ਨੂੰ ਪੈਰੋਲ ਦੇਣ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ