Friday, October 09, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੰਜਾਬ ਨਿਊਜ਼ ਐਕਸਪ੍ਰੈੱਸ | October 09, 2026 05:25 PM

- *ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ ਦਿਵਸ 'ਤੇ ਵਧਾਈਆਂ*

ਚੰਡੀਗੜ੍ਹ, 9 ਅਕਤੂਬਰ : ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਅੱਜ ਮਨਾਏ ਜਾ ਰਹੇ 48ਵੇਂ ਸਥਾਪਨਾ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ, 10 ਅਕਤੂਬਰ, ਪੈਸਕੋ ਦੇ ਸਮੂਹ ਕਰਮਚਾਰੀਆਂ ਅਤੇ ਮੈਂਬਰਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ।

ਕੈਬਨਿਟ ਮੰਤਰੀ ਨੇ ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾ-ਮੁਕਤ) ਅਤੇ ਕਾਰਪੋਰੇਸ਼ਨ ਦੇ ਸਮੂਹ ਕਰਮਚਾਰੀਆਂ ਵੱਲੋਂ ਸੂਬੇ ਲਈ ਨਿਭਾਈਆਂ ਗਈਆਂ ਸਮਰਪਿਤ ਅਤੇ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ।

ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੈਸਕੋ ਨੇ ਮਹੱਤਵਪੂਰਨ ਪ੍ਰਗਤੀ ਹਾਸਲ ਕਰਦਿਆਂ ਪਿਛਲੇ ਇੱਕ ਸਾਲ ਦੌਰਾਨ 5, 000 ਤੋਂ ਵੱਧ ਨੌਕਰੀਆਂ ਦਿੱਤੀਆਂ।

ਉਨ੍ਹਾਂ ਨੇ ਪੈਸਕੋ ਦੇ ਸਮੂਹ ਮੈਂਬਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੈਸਕੋ ਨੂੰ ਮਜ਼ਬੂਤ ਕਰਨ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ, ਭਲਾਈ ਅਤੇ ਸਨਮਾਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਦਿੱਤੀ

ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: CM ਮਾਨ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ਸਕੀਮ ਦੀ ਸ਼ੁਰੂਆਤ

ਵਿਜੀਲੈਂਸ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ