Thursday, April 09, 2026
ਤਾਜਾ ਖਬਰਾਂ
ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

Punjab

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

April 09, 2026 04:41 PM

- *ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਗਰੀਬ ਘਰਾਂ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਮਿਲਿਆ ਮਜ਼ਬੂਤ ਸਹਾਰਾ*
- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਨਿਆਂ ਵੱਲ ਵੱਡਾ ਕਦਮ*

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2025-26 ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਪੰਜਾਬ ਸਰਕਾਰ ਦੇ ਹਿੱਸੇ ਵਜੋਂ 245 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ 2 ਲੱਖ 45 ਹਜ਼ਾਰ ਤੋਂ ਵੱਧ ਯੋਗ ਵਿਦਿਆਰਥੀਆਂ ਦਾ ਡਾਟਾ ਪ੍ਰਾਪਤ ਹੋਇਆ ਹੈ, ਜਿਨ੍ਹਾਂ ਨੂੰ ਇਸ ਰਕਮ ਨਾਲ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸਕਾਲਰਸ਼ਿਪ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਇਸ ਨਾਲ ਹਜ਼ਾਰਾਂ ਪਰਿਵਾਰਾਂ 'ਤੇ ਪੜ੍ਹਾਈ ਦਾ ਵਿੱਤੀ ਬੋਝ ਘਟਿਆ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਸਿਰਫ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹਜ਼ਾਰਾਂ ਵਿਦਿਆਰਥੀਆਂ ਲਈ ਉਮੀਦ ਦੀ ਨਵੀਂ ਕਿਰਣ ਬਣ ਰਹੀ ਹੈ, ਜਿਸ ਨਾਲ ਉਹ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ।

ਡਾ. ਬਲਜੀਤ ਕੌਰ ਨੇ ਹੋਰ ਕਿਹਾ ਕਿ ਜਦੋਂ ਗਰੀਬ ਪਰਿਵਾਰਾਂ ਦੇ ਬੱਚੇ ਉੱਚ ਸਿੱਖਿਆ ਹਾਸਲ ਕਰਕੇ ਅੱਗੇ ਵਧਦੇ ਹਨ ਤਾਂ ਇਹ ਨਾ ਸਿਰਫ ਉਨ੍ਹਾਂ ਦੇ ਪਰਿਵਾਰਾਂ, ਸਗੋਂ ਪੂਰੇ ਸਮਾਜ ਦੀ ਤਰੱਕੀ ਦਾ ਰਾਹ ਖੋਲ੍ਹਦਾ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ, ਸਮਾਨ ਮੌਕਿਆਂ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਵਚਨਬੱਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ETO. ਵਲੋਂ PWD ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਖ਼ਾਲਸਾ ਕਾਲਜ ਵਿਖੇ ਫੁੱਲਾਂ ਦੀ ਰਹਿੰਦ-ਖੂੰਹਦ ਦੀ ਰੀਸਾਈਕਲਿੰਗ ’ਤੇ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ

ਛੀਨਾ ਨੇ ਸਰਹੱਦੀ ਵਾੜ ਦਾ ਹੱਲ ਕਰਨ ’ਤੇ ਕੇਂਦਰ ਦੇ ਫੈਸਲੇ ਦਾ ਕੀਤਾ ਸਵਾਗਤ

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਵਿਧਾਇਕ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ, ਪੜ੍ਹੋ ਕੀ ਹੈ ਮਾਮਲਾ

ਸਿੰਚਾਈ ਲਈ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਤੇ ਪੰਜਾਬ ਨੂੰ ਬਚਾਉਣਾ ਭਗਵੰਤ ਮਾਨ ਸਰਕਾਰ ਦਾ ਮਕਸਦ -ਬਰਿੰਦਰ ਗੋਇਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਕੋਟਕਪੂਰਾ ਗੋਲੀਬਾਰੀ ਕੇਸ ਚੰਡੀਗੜ੍ਹ ਦੀ ਅਦਾਲਤ ਵਿੱਚ ਸ਼ਿਫਟ