Friday, June 05, 2026

Punjab

ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

PUNJAB NEWS EXPRESS | June 05, 2026 09:25 AM

ਸ੍ਰੀ ਦੁੱਖਨਿਵਾਰਨ ਸਾਹਿਬ ਵਿਖੇ ਕੜਾਹ ਪ੍ਰਸ਼ਾਦ ਲਈ ਹੁਣ ਵਰਤੇ ਜਾਣਗੇ ਕੰਪੋਸਟੇਬਲ ਲਿਫਾਫੇ
ਪਟਿਆਲਾ: ਵਿਸ਼ਵ ਵਾਤਾਵਰਣ ਦਿਵਸ 2026 ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ), ਪਟਿਆਲਾ ਵੱਲੋਂ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਵਿਹਾਰ ਨੂੰ ਉਤਸ਼ਾਹਿਤ ਕਰਨ ਅਤੇ ਪਲਾਸਟਿਕ ਦੇ ਲਿਫ਼ਾਫਿਆਂ ਦੇ ਟਿਕਾਊ ਵਿਕਲਪਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦੇ ਤਹਿਤ, ਪੀਪੀਸੀਬੀ ਦੇ ਅਧਿਕਾਰੀਆਂ ਨੇ ਸ੍ਰੀ ਦੁੱਖਨਿਵਾਰਨ ਸਾਹਿਬ, ਪਟਿਆਲਾ ਦਾ ਦੌਰਾ ਕੀਤਾ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਮੁਲਾਕਾਤ ਕਰਕੇ ਕੜਾਹ ਪ੍ਰਸ਼ਾਦ ਦੀ ਵੰਡ ਅਤੇ ਲਿਜਾਣ ਲਈ ਪਲਾਸਟਿਕ ਦੇ ਲਿਫ਼ਾਫਿਆਂ ਦੀ ਥਾਂ ਕੰਪੋਸਟੇਬਲ ਲਿਫ਼ਾਫਿਆਂ ਦੀ ਵਰਤੋਂ ਨੂੰ ਪ੍ਰੋਤਸਾਹਿਤ ਕੀਤਾ।

ਸ੍ਰੀ ਦੁੱਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਜੀ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਗੁਰਦੁਆਰੇ ਤੋਂ ਕੜਾਹ ਪ੍ਰਸ਼ਾਦ ਲਿਜਾਣ ਲਈ ਸਿਰਫ਼ ਜੈਵ-ਵਿਘਟਨਯੋਗ (ਬਾਇਓਡੀਗ੍ਰੇਡੇਬਲ) ਲਿਫ਼ਾਫਿਆਂ ਦਾ ਹੀ ਦਾਨ ਅਤੇ ਉਪਯੋਗ ਕਰਨ।

ਸ੍ਰੀ ਦੁੱਖਨਿਵਾਰਨ ਸਾਹਿਬ ਦੇ ਮੈਨੇਜਰ ਸ. ਭਾਗ ਸਿੰਘ ਜੀ ਨੇ ਵੀ ਹੈੱਡ ਗ੍ਰੰਥੀ ਜੀ ਦੀ ਇਸ ਅਪੀਲ ਦਾ ਸਮਰਥਨ ਕੀਤਾ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਅਨੁਸਾਰ ਵਾਤਾਵਰਣ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕਰਨ। ਉਨ੍ਹਾਂ ਨੇ ਕਿਹਾ ਕਿ ਇਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ (ਸਿੰਗਲ-ਯੂਜ਼ ਪਲਾਸਟਿਕ) ਤੋਂ ਪਰਹੇਜ਼ ਕਰਕੇ ਅਤੇ ਟਿਕਾਊ ਵਿਕਲਪ ਅਪਣਾ ਕੇ ਵਾਤਾਵਰਣ ਸੰਭਾਲ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ, ਜਿਵੇਂ ਕਿ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਅੰਮ੍ਰਿਤਸਰ ਵਿਖੇ ਕੀਤਾ ਜਾ ਰਿਹਾ ਹੈ।

ਇਸ ਉਪਰੰਤ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਗਿਆਨੀ ਪ੍ਰਣਾਮ ਸਿੰਘ ਜੀ, ਸ. ਭਾਗ ਸਿੰਘ ਜੀ ਅਤੇ ਪੀਪੀਸੀਬੀ ਦੇ ਅਧਿਕਾਰੀਆਂ ਵੱਲੋਂ ਗੁਰਦੁਆਰੇ ਵਿੱਚ ਆਈ ਸੰਗਤ ਨੂੰ ਕੰਪੋਸਟੇਬਲ ਲਿਫ਼ਾਫੇ ਵੰਡੇ ਗਏ।

ਇਸ ਮੌਕੇ ਗੁਰਕਰਨ ਸਿੰਘ, ਵਾਤਾਵਰਣ ਇੰਜੀਨੀਅਰ, ਪੀਪੀਸੀਬੀ; ਨਵਤੇਸ਼ ਸਿੰਗਲਾ, ਵਾਤਾਵਰਣ ਇੰਜੀਨੀਅਰ, ਪੀਪੀਸੀਬੀ; ਦਵਿੰਦਰ ਸਿੰਘ, ਜੇ.ਈ.; ਅਤੇ ਡਾ. ਗੁਰਸ਼ਗਨ ਕੰਧੋਲਾ, ਸੀਨੀਅਰ ਫੈਲੋ, ਪੀਪੀਸੀਬੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਵੱਲੋਂ ਪੰਜਾਬ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਭਾਰਤਮਾਲਾ ਸੰਘਰਸ਼ ਮੋਰਚੇ ਦੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਨਾਲ ਹੋਈ ਅਹਿਮ ਮੀਟਿੰਗ, ਡੀ.ਸੀ. ਵੱਲੋਂ ਹੱਲ ਦਾ ਭਰੋਸਾ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਨੂੰ ਮੁੜ ਕੀਤਾ ਤਲਬ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ