Thursday, April 23, 2026

Punjab

ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਬੈਂਸ

ਪੰਜਾਬ ਨਿਊਜ਼ ਐਕਸਪ੍ਰੈੱਸ | April 23, 2026 06:39 PM

*• ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਾਠ ਪੁਸਤਕਾਂ ਦੀ ਸਮੇਂ ਸਿਰ, ਪਾਰਦਰਸ਼ੀ ਪਹੁੰਚ ਯਕੀਨੀ ਬਣਾਉਣ ਲਈ ਈ-ਪੋਰਟਲ ਨਾਲ ਸਿੱਧੀ ਵੰਡ ਪ੍ਰਣਾਲੀ ਦੀ ਕੀਤੀ ਸ਼ੁਰੂਆਤ : ਹਰਜੋਤ ਸਿੰਘ ਬੈਂਸ*
*• ਹੁਣ ਸਿੱਧੇ ਤੌਰ ’ਤੇ ਪਰਿਵਾਰਾਂ ਨੂੰ ਮਿਲੇਗੀ 15% ਦੀ ਛੋਟ, 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਹੋਵੇਗਾ ਲਾਭ, ਪਾਰਦਰਸ਼ਤਾ ਨੂੰ ਬਣਾਇਆ ਜਾ ਰਿਹੈ ਯਕੀਨੀ : ਹਰਜੋਤ ਸਿੰਘ ਬੈਂਸ*
*• ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 23 ਅਪ੍ਰੈਲ: ਸੂਬੇ ਵਿੱਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਦਿਆਰਥੀ-ਕੇਂਦ੍ਰਿਤ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਪਾਠ-ਪੁਸਤਕਾਂ ਦੀ ਵੰਡ ਵਿੱਚ ਇੱਕ ਵੱਡਾ ਸੁਧਾਰ ਕੀਤਾ ਹੈ। ਸਾਲ 2026-27 ਦੇ ਅਕਾਦਮਿਕ ਸੈਸ਼ਨ ਤੋਂ, ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨਾਲ ਸਬੰਧਤ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਪਲਾਈ ਸਿੱਧੇ ਤੌਰ ’ਤੇ ਬੋਰਡ ਵੱਲੋਂ ਕੀਤੀ ਜਾਵੇਗੀ। ਇਸ ਉਪਰਾਲੇ ਨਾਲ ਨਾ ਸਿਰਫ਼ ਅਧਿਕਾਰਤ ਏਜੰਸੀਆਂ ਅਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਦੀ ਇਜਾਰੇਦਾਰੀ ਖ਼ਤਮ ਹੋਵੇਗੀ ਸਗੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਰਾਹਤ ਮਿਲੇਗੀ।

ਇਸ ਨਵੇਂ ਸੁਧਾਰ ਦਾ ਐਲਾਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫੈਸਲਾ ਪਾਰਦਰਸ਼ਤਾ ਨੂੰ ਬਿਹਤਰ ਬਣਾਉਣ, ਪਰਿਵਾਰਾਂ ਦਾ ਖ਼ਰਚਾ ਘਟਾਉਣ ਅਤੇ ਵਿਚੋਲਿਆਂ ’ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਪਾਠ-ਪੁਸਤਕਾਂ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਏਗਾ। ਹਰਜੋਤ ਸਿੰਘ ਬੈਂਸ ਨੇ ਨਵੇਂ ਸਿਸਟਮ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ, ‘‘ਸਕੂਲ ਸਖ਼ਤੀ ਨਾਲ ਇਹ ਯਕੀਨੀ ਬਣਾਉਣਗੇ ਕਿ ਛਪੀ ਹੋਈ ਕੀਮਤ ਤੋਂ ਵੱਧ ਕੋਈ ਪੈਸਾ ਨਾ ਲਿਆ ਜਾਵੇ। ਇਹ ਸਿਰਫ਼ ਕਿਤਾਬਾਂ ਵੰਡਣ ਦੀ ਸਹੂਲਤ ਹੋਵੇਗੀ ਨਾ ਕਿ ਮਾਲੀਆ ਜੁਟਾਉਣ ਦਾ ਕੋਈ ਢੰਗ। ਇਸ ਨਾਲ ਪ੍ਰਾਈਵੇਟ ਸਕੂਲਾਂ ਦੇ 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲੇਗਾ, ’’।

ਪੰਜਾਬ ਸਰਕਾਰ ਦੀ ਪਹੁੰਚਯੋਗ ਅਤੇ ਕਿਫ਼ਾਇਤੀ ਸਿੱਖਿਆ ’ਤੇ ਧਿਆਨ ਕੇਂਦਰਿਤ ਕਰਨ ਸਬੰਧੀ ਪਹਿਲਕਦਮੀ ਬਾਰੇ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ 15% ਛੋਟ, ਜੋ ਪਹਿਲਾਂ ਕਿਤਾਬ ਵੇਚਣ ਵਾਲਿਆਂ ਨੂੰ ਮਿਲਦੀ ਸੀ , ਹੁਣ ਸਕੂਲਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਧੇ ਤੌਰ ’ਤੇ ਮਿਲੇਗੀ। ਇਸ ਕਦਮ ਨਾਲ ਜਿੱਥੇ ਪਰਿਵਾਰਾਂ ’ਤੇ ਵਿੱਤੀ ਬੋਝ ਘਟਣ ਦੀ ਉਮੀਦ ਹੈ ਉੱਥੇ ਹੀ ਸਿਸਟਮ ਵਿੱਚ ਵਧੇਰੇ ਜਵਾਬਦੇਹੀ ਵੀ ਆਵੇਗੀ।

ਇਸ ਬਾਰੇ ਵਿਸਥਾਰ ਨਾਲ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੀ.ਐਸ.ਈ.ਬੀ. ਨੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇੱਕ ਸਮਰਪਿਤ ਈ-ਕਾਮਰਸ ਪੋਰਟਲ ਵੀ ਬਣਾਇਆ ਹੈ। ਵਿਦਿਆਰਥੀ ਮੋਬਾਈਲ ਐਪਲੀਕੇਸ਼ਨ ਜਾਂ ਆਨਲਾਈਨ ਪੋਰਟਲ ਰਾਹੀਂ ਪਾਠ-ਪੁਸਤਕਾਂ ਸਬੰਧੀ ਮੰਗਾਂ ਰੱਖ ਸਕਣਗੇ ਜਦਕਿ ਸਕੂਲ ਕਲਾਸ-ਵਾਰ ਅਤੇ ਵਿਸ਼ਾ-ਵਾਰ ਜ਼ਰੂਰਤਾਂ ਨੂੰ ਡਿਜੀਟਲ ਰੂਪ ਵਿੱਚ ਅਪਲੋਡ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ, ‘‘ ਹਰੇਕ ਵਿਦਿਆਰਥੀ ਨੂੰ ਵਿਅਕਤੀਗਤ ਲੌਗਇਨ ਕ੍ਰੀਡੈਂਸ਼ੀਅਲਜ਼ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਲੋੜ ਪੈਣ ਤੇ ਮਾਪੇ ਸਿੱਧੇ ਤੌਰ ’ਤੇ ਆਰਡਰ ਬੁੱਕ ਕਰ ਸਕਣ, ।’’

ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੋਰਟਲ ਨੂੰ ਇੱਕ ਸੁਰੱਖਿਅਤ ਆਨਲਾਈਨ ਭੁਗਤਾਨ ਗੇਟਵੇਅ ਨਾਲ ਜੋੜਿਆ ਗਿਆ ਹੈ ਤਾਂ ਜੋ ਆਸਾਨ, ਪਾਰਦਰਸ਼ੀ ਅਤੇ ਕੁਸ਼ਲ ਲੈਣ-ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਿਸਟਮ ਨੂੰ ਖ਼ਾਸ ਤੌਰ ’ਤੇ ਓਵਰਚਾਰਜਿੰਗ ਦੀ ਕਿਸੇ ਵੀ ਕਿਸਮ ਦੀ ਗੁੰਜਾਇਸ਼ ਨੂੰ ਖਤਮ ਕਰਨ ਅਤੇ ਪੂਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਬਣਾਈ ਰੱਖਣ ਲਈ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪ੍ਰਾਪਤ ਆਰਡਰਾਂ ਦੇ ਆਧਾਰ ’ਤੇ, ਬੋਰਡ ਦੇ ਖੇਤਰੀ ਦਫ਼ਤਰਾਂ ਵੱਲੋਂ ਪਾਠ ਪੁਸਤਕਾਂ ਦੇ ਬੰਡਲ ਤਿਆਰ ਕੀਤੇ ਜਾਣਗੇ ਤਾਂ ਜੋ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਡਿਲੀਵਰੀ ਕੀਤੀ ਜਾ ਸਕੇ। ਸਕੂਲਾਂ ਨੂੰ ਅੰਡਰਟੇਕਿੰਗ ਜਮ੍ਹਾਂ ਕਰਵਾ ਕੇ ਇਹ ਪੁਸ਼ਟੀ ਕਰਨੀ ਹੋਵੇਗੀ ਕਿ ਨਵੀਂ ਨੀਤੀ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ, ਨਿਰਧਾਰਤ ਕੀਮਤ ਤੋਂ ਵੱਧ ਕੋਈ ਵਾਧੂ ਪੈਸਾ ਨਹੀਂ ਵਸੂਲਿਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀਃ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ

ਹਰਪਾਲ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ