Monday, June 08, 2026
ਤਾਜਾ ਖਬਰਾਂ
ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

Punjab

ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਪੰਜਾਬ ਨਿਊਜ਼ ਐਕਸਪ੍ਰੈੱਸ | June 08, 2026 06:06 PM

- 10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ
- 9 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਵੀਜ਼ਾ ਲੱਗੇ ਪਾਸਪੋਰਟ ਪ੍ਰਾਪਤ ਕਰਨ ਸ਼ਰਧਾਲੂ

ਅੰਮ੍ਰਿਤਸਰ, 8 ਜੂਨ: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 541 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 561 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਵੱਲੋਂ 541 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 20 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ 18 ਜੂਨ ਨੂੰ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਇਹ ਜਥਾ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਸ਼ਹੀਦੀ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਉਪਰੰਤ 19 ਜੂਨ ਨੂੰ ਵਾਪਸ ਦੇਸ਼ ਪਰਤੇਗਾ।

ਮਥਰੇਵਾਲ ਨੇ ਦੱਸਿਆ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਜੂਨ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਉਨ੍ਹਾਂ ਦਾ ਸੀਰੀਅਲ ਨੰਬਰ 82, 85, 86, 102, 125, 138, 182, 183, 240, 251, 293, 329, 330, 331, 352, 395, 438, 439, 440, 441 ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ ਅਫ਼ਗਾਨ ਨਾਗਰਿਕ ਸਮੇਤ 4 ਗ੍ਰਿਫਤਾਰ; ਅੱਠ ਪਿਸਤੌਲਾਂ ਬਰਾਮਦ

ਹਰਪਾਲ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ: ਮਸਲੇ ਜਲਦ ਹੱਲ ਲਈ ਦਿੱਤੇ ਨਿਰਦੇਸ਼

66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ: ਪੰਜਾਬ 'ਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਸੌਂਦ

ਪੰਜਾਬ 'ਚ “ਮਿਸ਼ਨ ਕਲੀਨ” ਦੀ ਸ਼ੁਰੂਆਤ; ਸਾਰੇ MC ਅਧਿਕਾਰੀ ਨੂੰ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ 'ਚ ਜਾਣ ਦੇ ਹੁਕਮ

CM ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ: ਜਲ ਸਰੋਤ ਮੰਤਰੀ ਵੱਲੋਂ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਵਿਧਾਇਕ ਮਨਪ੍ਰੀਤ ਇਆਲੀ MP ਅੰਮ੍ਰਿਤਪਾਲ ਦੀ ਪਾਰਟੀ ਵਿੱਚ ਹੋਣਗੇ ਸ਼ਾਮਲ

ਸੁਖਵਿੰਦਰ ਬਿੰਦਰਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ