Wednesday, June 17, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਸੰਧਵਾਂ

ਪੰਜਾਬ ਨਿਊਜ਼ ਐਕਸਪ੍ਰੈੱਸ | June 17, 2026 06:35 PM

- "ਨੌਕਰੀ ਤਲਾਸ਼ਣ ਵਾਲੇ ਨਹੀਂ, ਨੌਕਰੀ ਦੇਣ ਵਾਲੇ ਬਣੋ": ਸਪੀਕਰ ਵੱਲੋਂ ਨੌਜਵਾਨਾਂ ਨੂੰ ਆਪਣੇ ਖੁਦ ਦੇ ਉੱਦਮ ਸ਼ੁਰੂ ਕਰਨ ਦੀ ਅਪੀਲ
- ਪੰਜਾਬ ਵਿੱਚ 'ਆਪ' ਸਰਕਾਰ ਬਣਨ ਤੋਂ ਬਾਅਦ ਲਗਭਗ 1.74 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ
- ਇਸ ਨਿਵੇਸ਼ ਨਾਲ ਸੂਬੇ ‘ਚ 5.89 ਲੱਖ ਨੌਕਰੀਆਂ ਪੈਦਾ ਹੋਈਆਂ
- ਸਪੀਕਰ ਵੱਲੋਂ ਆਲਮੀ ਉਦਯੋਗਿਕ ਦਿੱਗਜ਼ਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ
- ਸਾਡੀ ਸਰਕਾਰ ਦੀਆਂ ਕਾਰੋਬਾਰ-ਪੱਖੀ ਨੀਤੀਆਂ ਪੰਜਾਬ ਨੂੰ ਤੇਜ਼ੀ ਨਾਲ ਭਾਰਤ ਦੇ ਮੋਹਰੀ ਉਦਯੋਗਿਕ ਅਤੇ ਆਰਥਿਕ ਹੱਬ ਵਜੋਂ ਸਥਾਪਤ ਕਰ ਰਹੀਆਂ

ਚੰਡੀਗੜ੍ਹ, 17 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 1.74 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਕੇ, ਪੰਜਾਬ ਨੇ ਇਤਿਹਾਸਕ ਮੀਲ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਹੋਇਆ ਹੈ। ਇਸ ਵੱਡੇ ਪੂੰਜੀ ਨਿਵੇਸ਼ ਨੇ ਰੋਜ਼ਗਾਰ ਦੇ 5.89 ਲੱਖ ਨਵੇਂ ਮੌਕੇ ਪੈਦਾ ਕਰਕੇ ਸਥਾਨਕ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਹੈ, ਜਿਸ ਨਾਲ ਖਿੱਤੇ ਦੀ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲਿਆ ਹੈ। ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਉਪਜਾਊ ਜ਼ਮੀਨ ਹੁਣ ਉਦਯੋਗਿਕ ਵਿਕਾਸ ਲਈ ਵੀ ਖੇਤੀਬਾੜੀ ਜਿੰਨੀ ਹੀ ਲਾਹੇਵੰਦ ਸਿੱਧ ਹੋ ਰਹੀ ਹੈ। ਉਨ੍ਹਾਂ ਨੇ ਵੱਡੇ ਆਲਮੀ ਅਤੇ ਘਰੇਲੂ ਉਦਯੋਗਿਕ ਘਰਾਣਿਆਂ ਨੂੰ ਰਾਜ ਵਿੱਚ ਨਿਵੇਸ਼ ਕਰਨ ਦਾ ਨਿੱਘਾ ਸੱਦਾ ਦਿੱਤਾ।

ਉੱਦਮਤਾ ਦੀ ਸਮਰੱਥਾ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਬੱਚਿਆਂ ਨੂੰ ਸਟਾਰਟਅੱਪ ਵੱਲ ਪ੍ਰੇਰਿਤ ਕਰਨ ਲਈ ਮਾਪਿਆਂ ਨੂੰ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸਲ ਰਾਸ਼ਟਰੀ ਵਿਕਾਸ ਉਦਯੋਗੀਕਰਨ 'ਤੇ ਕਾਫ਼ੀ ਹੱਦ ਤੱਕ ਨਿਰਭਰ ਕਰਦਾ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸੀਹਤ ਦਿੱਤੀ ਕਿ ਉਹ ਆਪਣੀ ਮਾਨਸਿਕਤਾ ਨੂੰ ਨੌਕਰੀਆਂ ਦੀ ਭਾਲ ਤੋਂ ਬਦਲ ਕੇ ਨੌਕਰੀ ਦੇਣ ਵਾਲੇ ਬਣਨ ਵੱਲ ਸੇਧਿਤ ਕਰਨ। ਉਨ੍ਹਾਂ ਕਿਹਾ ਕਿ ਆਪਣੇ ਕਾਰੋਬਾਰ ਸ਼ੁਰੂ ਕਰਕੇ ਅਤੇ ਆਪਣੇ ਕੰਮ ਦੇ ਮਾਲਕ ਬਣ ਕੇ ਨੌਜਵਾਨ ਬੇਮਿਸਾਲ ਤਰੱਕੀ ਅਤੇ ਆਰਥਿਕ ਖੁਸ਼ਹਾਲੀ ਹਾਸਲ ਕਰ ਸਕਦੇ ਹਨ ਅਤੇ ਨਾਲ ਹੀ ਦੂਜਿਆਂ ਲਈ ਰੋਜ਼ਗਾਰ ਪੈਦਾ ਕਰ ਸਕਦੇ ਹਨ।

ਵਿਸ਼ਵ ਆਰਥਿਕ ਮਾਡਲਾਂ ਨਾਲ ਤੁਲਨਾ ਕਰਦਿਆਂ ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਚੀਨ ਦੀ ਇੰਨੀ ਜ਼ਿਆਦਾ ਤਰੱਕੀ ਵੱਡੇ ਪੱਧਰ ‘ਤੇ ਉਦਯੋਗ ਨੂੰ ਅਪਣਾਉਣ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਰਿਕਾਰਡ ਤੋੜ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਇਸਦੇ ਉਲਟ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਉਦਯੋਗਿਕ ਖੇਤਰ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਜਿਸ ਨਾਲ ਸੂਬੇ ਦੀ ਆਰਥਿਕਤਾ ‘ਚ ਖੜੋਤ ਆਈ। ਇਸੇ ਰੁਝਾਨ ਨੂੰ ਉਲਟਾਉਣ ਲਈ ਪੰਜਾਬ ਸਰਕਾਰ ਨੇ ਉਦਯੋਗ ਲਈ ਸੂਬੇ ਦੀ ਅਥਾਹ ਸਮਰੱਥਾ ਨੂੰ ਉਜਾਗਰ ਕਰਨ ਵਾਸਤੇ ਸਰਗਰਮੀ ਨਾਲ ਅੰਤਰਰਾਸ਼ਟਰੀ ਦੌਰੇ ਕੀਤੇ, ਜਿਸ ਨਾਲ ਪ੍ਰਵਾਸੀ ਭਾਰਤੀ ਅਤੇ ਆਲਮੀ ਨਿਵੇਸ਼ਕਾਂ ਵਿੱਚ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ।

ਸਪੀਕਰ ਸੰਧਵਾਂ ਨੇ ਦੁਹਰਾਇਆ ਕਿ ਸਾਡੀ ਸਰਕਾਰ ਨੇ ਇੱਕ ਮਜ਼ਬੂਤ ਉਦਯੋਗਿਕ ਨੀਤੀ ਅਪਣਾਈ ਹੈ ਜੋ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਸਾਂਝਾ ਕੀਤਾ ਕਿ ਸੂਬੇ ਦੀ ਨਵੀਂ ਉਦਯੋਗਿਕ ਨੀਤੀ ਨੂੰ ਵਪਾਰਕ ਭਾਈਚਾਰੇ ਵੱਲੋਂ ਵਿਆਪਕ ਪ੍ਰਸ਼ੰਸਾ ਮਿਲੀ ਹੈ, ਕਿਉਂਕਿ ਇਹ ਅਸਲ ਉਦਯੋਗਪਤੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਦੀਆਂ ਸਿਫ਼ਾਰਸ਼ਾਂ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੋਹਾਲੀ ਨੂੰ ਵਿਸ਼ਵ ਪੱਧਰੀ ਆਈਟੀ ਬਿਜ਼ਨਸ ਹੱਬ ਵਜੋਂ ਵਿਕਸਤ ਕਰਨ ਦੇ ਨਾਲ-ਨਾਲ ਦੁਨੀਆ ਭਰ ਦੇ ਉਦਯੋਗਿਕ ਦਿੱਗਜਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਸਥਾਪਤ ਦਾ ਸੱਦਾ ਦਿੱਤਾ ਜਾ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਕਾਬੂ

437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ - ਅਮਨ ਅਰੋੜਾ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ

ਹਰਪਾਲ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਿਲ ਰਿਹਾ ਮੁਫ਼ਤ

ਵੱਡੀ ਖ਼ਬਰ: ਲੇਹ ਵਿੱਚ ਪੰਜਾਬ ਦਾ ਜਵਾਨ ਹੋਇਆ ਸ਼ਹੀਦ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ