ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 26 ਮਈ ਨੂੰ ਸੂਬੇ 'ਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਸੰਬੰਧੀ ਸੂਬਾ ਸਰਕਾਰ ਵੱਲੋਂ ਅਧਿਕਾਰਿਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।