Thursday, October 22, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ ਵਧੇ, 152 ਨੋਡਲ ਅਫ਼ਸਰਾਂ ਨੂੰ ਨੋਟਿਸ

ਪੰਜਾਬ ਨਿਊਜ਼ ਐਕਸਪ੍ਰੈੱਸ | October 22, 2026 04:25 PM

ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਨਿਗਰਾਨੀ ਅਤੇ ਕਾਰਵਾਈ ਦੇ ਦਾਅਵਿਆਂ ਦੇ ਬਾਵਜੂਦ 20 ਅਕਤੂਬਰ ਤੱਕ ਸੂਬੇ ਵਿੱਚ 404 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਮਾਮਲਿਆਂ ਵਿੱਚ 7.20 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ, ਪਰ ਹੁਣ ਤੱਕ ਸਿਰਫ਼ 3.40 ਲੱਖ ਰੁਪਏ ਦੀ ਵਸੂਲੀ ਹੋਈ ਹੈ।

ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀ ਰਿਪੋਰਟ ਅਨੁਸਾਰ, ਸੂਬੇ ਵਿੱਚ 358 ਖੇਤਾਂ ਦਾ ਨਿਰੀਖਣ ਕੀਤਾ ਗਿਆ, ਜਿਨ੍ਹਾਂ ਵਿੱਚੋਂ 151 ਥਾਵਾਂ ’ਤੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀ ਪੁਸ਼ਟੀ ਹੋਈ। ਕੁੱਲ 142 ਮਾਮਲਿਆਂ ਵਿੱਚ ਜੁਰਮਾਨਾ ਲਗਾਇਆ ਗਿਆ, ਜਦਕਿ 39 ਮਾਮਲਿਆਂ ਵਿੱਚ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 106 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ।

ਤਰਨਤਾਰਨ ਤੇ ਅੰਮ੍ਰਿਤਸਰ ’ਚ 78 ਫ਼ੀਸਦੀ ਮਾਮਲੇ
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਤਰਨਤਾਰਨ ਜ਼ਿਲ੍ਹਾ ਸਭ ਤੋਂ ਅੱਗੇ ਹੈ, ਜਿੱਥੇ 198 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਅੰਮ੍ਰਿਤਸਰ ਵਿੱਚ 117 ਮਾਮਲੇ ਸਾਹਮਣੇ ਆਏ ਹਨ। ਦੋਵਾਂ ਜ਼ਿਲ੍ਹਿਆਂ ਵਿੱਚ ਕੁੱਲ 315 ਘਟਨਾਵਾਂ ਦਰਜ ਹੋਈਆਂ, ਜੋ ਸੂਬੇ ਦੇ ਕੁੱਲ ਮਾਮਲਿਆਂ ਦਾ ਲਗਭਗ 78 ਫ਼ੀਸਦੀ ਹਨ। ਰਿਪੋਰਟ ਮੁਤਾਬਕ, ਨੋਡਲ ਅਧਿਕਾਰੀਆਂ ਵਿਰੁੱਧ ਚਾਰਜਸ਼ੀਟ ਜਾਰੀ ਕਰਨ ਅਤੇ ਮੁਅੱਤਲੀ ਦੀ ਗਿਣਤੀ ਜ਼ੀਰੋ ਦਰਜ ਹੈ। ਹਾਲਾਂਕਿ, 152 ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਸ ਸਥਿਤੀ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਦੇ ਨਾਲ-ਨਾਲ ਜੁਰਮਾਨਿਆਂ ਦੀ ਵਸੂਲੀ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਵੀ ਸਵਾਲਾਂ ਦੇ ਘੇਰੇ ਵਿੱਚ ਹੈ।

ਸੂਬੇ ਵਿੱਚ 18.40 ਫ਼ੀਸਦੀ ਰਕਬੇ ਦੀ ਕਟਾਈ
ਰਿਪੋਰਟ ਅਨੁਸਾਰ, ਪੰਜਾਬ ਵਿੱਚ ਕੁੱਲ 34.506 ਲੱਖ ਹੈਕਟੇਅਰ ਰਕਬੇ ਵਿੱਚੋਂ 20 ਅਕਤੂਬਰ ਤੱਕ 18.40 ਫ਼ੀਸਦੀ ਖੇਤਰ ਵਿੱਚ ਫ਼ਸਲ ਦੀ ਕਟਾਈ ਹੋ ਚੁੱਕੀ ਸੀ। ਇਸ ਦੌਰਾਨ ਫਾਜ਼ਿਲਕਾ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਐੱਸਡੀਐੱਮ ਅਭਿਸ਼ੇਕ ਸ਼ਰਮਾ ਖ਼ੁਦ ਮੌਕੇ ’ਤੇ ਪਹੁੰਚੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਗੋਇਲ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ: ਡਾ. ਬਲਜੀਤ ਕੌਰ

ਪੰਜਾਬ-ਚੰਡੀਗੜ੍ਹ ’ਚ 24 ਤੇ 25 ਅਕਤੂਬਰ ਨੂੰ ਮੀਂਹ ਦੀ ਸੰਭਾਵਨਾ, ਅੱਜ ਮੌਸਮ ਰਹੇਗਾ ਸਾਫ਼

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5-5 ਲੱਖ ਰੁਪਏ ਦੇ ਚੈੱਕ ਸੌਂਪੇ

ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ

ਸਰਕਾਰ PUNBUS/PRTC ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਚੀਮਾ

180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਚੀਮਾ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ: DSP ਅਤੇ ਡਰੱਗ ਇੰਸਪੈਕਟਰ ਸਸਪੈਂਡ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ