Wednesday, September 02, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

ਪੰਜਾਬ ’ਚ ਮੌਸਮ ਨੇ ਤੋੜੇ ਰਿਕਾਰਡ, ਤਾਪਮਾਨ ’ਚ ਵਾਧਾ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | September 02, 2026 03:47 PM

- ਆਉਂਦੇ ਦੋ ਦਿਨ ਕੁਝ ਇਲਾਕਿਆਂ ’ਚ ਹਲਕੀ ਬਾਰਿਸ਼ ਦੀ ਸੰਭਾਵਨਾ, ਜ਼ਿਆਦਾਤਰ ਪੰਜਾਬ ’ਚ ਮੌਨਸੂਨ ਕਮਜ਼ੋਰ

ਲੁਧਿਆਣਾ: ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਰਿਕਾਰਡ ਬਣਾਉਂਦਾ ਨਜ਼ਰ ਆ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਮੌਸਮ ਵਿਗਿਆਨੀ ਡਾ. ਪਵਨੀਤ ਕੌਰ ਕਿੰਗਰਾ ਮੁਤਾਬਕ ਆਉਂਦੇ ਦੋ ਦਿਨ ਸੂਬੇ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਮੌਨਸੂਨ ਕਮਜ਼ੋਰ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਵੀ ਕੁਝ ਜ਼ਿਲ੍ਹਿਆਂ ਲਈ ਬਾਰਿਸ਼ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਖ਼ਾਸ ਤੌਰ ’ਤੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਸਮੇਤ ਨੇੜਲੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੇ ਆਸਾਰ ਹਨ। ਇਸ ਤੋਂ ਇਲਾਵਾ ਜ਼ਿਆਦਾਤਰ ਖੇਤਰਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ ’ਚ ਰਾਤ ਦਾ ਤਾਪਮਾਨ ਵੀ ਰਿਕਾਰਡ ਪੱਧਰ ’ਤੇ

ਲੁਧਿਆਣਾ ਵਿੱਚ ਗਰਮੀ ਅਤੇ ਹੁੰਮਸ ਦਾ ਅਸਰ ਜਾਰੀ ਹੈ। ਇੱਥੇ ਦਿਨ ਦਾ ਤਾਪਮਾਨ ਕਰੀਬ 35 ਡਿਗਰੀ ਸੈਲਸੀਅਸ, ਜਦਕਿ ਰਾਤ ਦਾ ਘੱਟੋ-ਘੱਟ ਤਾਪਮਾਨ 28.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇੱਕ ਦਿਨ ਪਹਿਲਾਂ ਵੀ ਘੱਟੋ-ਘੱਟ ਤਾਪਮਾਨ 29 ਡਿਗਰੀ ਤੋਂ ਉੱਪਰ ਰਿਹਾ।

ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ 1970 ਤੋਂ ਇਕੱਠੇ ਕੀਤੇ ਜਾ ਰਹੇ ਮੌਸਮੀ ਅੰਕੜਿਆਂ ਅਨੁਸਾਰ 30 ਅਗਸਤ ਨੂੰ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ ਸਭ ਤੋਂ ਉੱਚੇ ਪੱਧਰ ’ਤੇ ਦਰਜ ਕੀਤਾ ਗਿਆ।

ਅਗਸਤ ’ਚ ਘੱਟ ਪਿਆ ਮੀਂਹ

ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਪੰਜਾਬ ਵਿੱਚ ਉਮੀਦ ਮੁਤਾਬਕ ਬਾਰਿਸ਼ ਨਹੀਂ ਹੋਈ। ਉਨ੍ਹਾਂ ਮੁਤਾਬਕ ਆਉਂਦੇ ਦਿਨਾਂ ਵਿੱਚ ਵੀ ਸਿਰਫ਼ ਕੁਝ ਖੇਤਰਾਂ ਵਿੱਚ ਹੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨੀ ਨੇ ਕਿਹਾ ਕਿ ਇਸ ਵਾਰ ਮੌਨਸੂਨ ਦੀ ਗਤੀਵਿਧੀ ਕਮਜ਼ੋਰ ਰਹਿਣ ਪਿੱਛੇ ਐਲ ਨੀਨੋ ਦੇ ਪ੍ਰਭਾਵ ਨੂੰ ਵੀ ਇੱਕ ਕਾਰਨ ਮੰਨਿਆ ਜਾ ਰਿਹਾ ਹੈ। ਤਾਪਮਾਨ ਵਿੱਚ ਲਗਾਤਾਰ ਵਾਧੇ ਕਾਰਨ ਪੰਜਾਬ ਦੇ ਲੋਕਾਂ ਨੂੰ ਫਿਲਹਾਲ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਘੱਟ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

BC ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਪਿਤਾ ’ਤੇ 19 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼

ਮਾਨਸੂਨ ਦੌਰਾਨ ਡੇਂਗੂ ਤੇ ਮਲੇਰੀਆ ਦਾ ਖ਼ਤਰਾ ਵਧਿਆ, ਸਿਹਤ ਐਡਵਾਈਜ਼ਰੀ ਜਾਰੀ

BSF ਜਵਾਨ ਦੀ ਡਰੇਨ ’ਚ ਡਿੱਗਣ ਨਾਲ ਮੌਤ

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਲਈ ਹੋਇਆ ਰਵਾਨਾ

ਰਾਊਂਡ ਦੌਰਾਨ ਅਚਾਨਕ ਵਿਗੜੀ ਹੈੱਡ ਟੀਚਰ ਦੀ ਤਬੀਅਤ, ਕਲਾਸਰੂਮ ’ਚ ਹੀ ਹੋਈ ਮੌਤ

AAP ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ ’ਚ ਸ਼ਾਮਲ

ਪੰਜਾਬ ਦੇ 12 PPS ਅਫ਼ਸਰਾਂ ਦੇ ਤਬਾਦਲੇ, ਦੇਖੋ ਲਿਸਟ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ "ਡਿਜੀ ਪੰਜਾਬ" ਲਾਂਚ

ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲੇ 'ਚ ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ