Thursday, May 02, 2024

Punjab

ਪੰਜਾਬ 'ਚ ਵਿਰੋਧੀ ਪਾਰਟੀਆਂ ਦਾ ਪੱਤਾ ਸਾਫ਼-ਚੇਤਨ ਸਿੰਘ ਜੌੜਾਮਾਜਰਾ

PUNJAB NEWS EXPRESS | December 16, 2023 09:38 PM
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਪ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ-ਜੌੜਾਮਾਜਰਾ
-ਕਰਹਾਲੀ ਸਾਹਿਬ ਦੇ ਸੈਂਕੜੇ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ 'ਚ ਜੀ ਆਇਆਂ ਨੂੰ ਕਿਹਾ
ਸਮਾਣਾ, ਪਟਿਆਲਾ, : ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਕਰਹਾਲੀ ਸਾਹਿਬ ਵਿਖੇ ਸੈਂਕੜੇ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਜੀ ਆਇਆਂ ਨੂੰ ਕਿਹਾ। ਵੱਖ-ਵੱਖ ਪਾਰਟੀਆਂ ਦੇ ਹਮਾਇਤੀਆਂ ਨੂੰ ਆਪ ਪਾਰਟੀ ਵਿੱਚ ਸ਼ਾਮਲ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਪ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਹੈ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ, ਅਕਾਲੀ ਦਲ ਤੇ ਭਾਜਪਾ ਦਾ ਪੱਤਾ ਸਾਫ਼ ਹੋ ਗਿਆ ਹੈ। ਉਨ੍ਹਾਂ ਨੇ ਅਕਾਲੀ ਦਲ ਆਗੂ ਸੁਖਬੀਰ ਬਾਦਲ ਵੱਲੋਂ ਮੰਗੀ ਮੁਆਫ਼ੀ 'ਤੇ ਟਿੱਪਣੀ ਕਰਦਿਆਂ ਤੰਜ ਕਸਿਆ ਕਿ ਡਾਇਨਾਸੋਰ ਤਾਂ ਵਾਪਸ ਆ ਸਕਦੇ ਹਨ ਪਰੰਤੂ ਪੰਜਾਬ 'ਚ ਅਕਾਲੀ ਦਲ ਕਦੇ ਵਾਪਸ ਨਹੀਂ ਆਵੇਗਾ। ਜਦੋਂਕਿ ਕਾਂਗਰਸ ਤੇ ਭਾਜਪਾ ਦਾ ਲੋਕ ਵਿਰੋਧੀ ਚਿਹਰਾ ਤਾਂ ਪਹਿਲਾਂ ਹੀ ਪੰਜਾਬੀਆਂ ਨੇ ਦੇਖ ਲਿਆ ਹੈ।
ਸੂਚਨਾ ਤੇ ਲੋਕ ਸੰਪਰਕ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੇ ਮੁੱਖ ਮੰਤਰੀ ਹਨ ਤੇ ਸੂਬਾ ਨਿਵਾਸੀਆਂ ਲਈ 600 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ, ਸਿੱਖਿਆ, ਖੇਡਾਂ ਤੇ ਰੋਜਗਾਰ ਆਦਿ ਗੱਲ ਕੀ ਹਰੇਕ ਵਰਗ ਲਈ ਭਲਾਈ ਸਕੀਮਾਂ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਰਿਹਾ ਹੈ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਪ 'ਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫੌਜੀ, ਸੋਨੂੰ ਥਿੰਦ, ਤੇਜਿੰਦਰ ਘੁਮਾਣ ਕਰਹਾਲੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ