Friday, July 24, 2026
ਤਾਜਾ ਖਬਰਾਂ
ਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਦਿੱਲੀ ਹਾਈ ਕੋਰਟ ਨੇ ਪੇਪਰ ਲੀਕ ਮਾਮਲਿਆਂ ਲਈ ਵਿਸ਼ੇਸ਼ ਫਾਸਟ-ਟਰੈਕ ਅਦਾਲਤ ਬਣਾਈਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗ

Punjab

ਪੰਜਾਬ 'ਚ ਵੱਡੀ ਵਾਰਦਾਤ: ਤਾਏ ਨੇ ਕੀਤਾ ਆਪਣੇ ਭਤੀਜੇ ਦਾ ਕਤਲ

ਪੰਜਾਬ ਨਿਊਜ਼ ਐਕਸਪ੍ਰੈੱਸ | July 24, 2026 03:16 PM

ਬਠਿੰਡਾ, 24 ਜੁਲਾਈ 2026: ਜ਼ਿਲ੍ਹਾ ਬਠਿੰਡਾ ਦੇ ਪਿੰਡ ਡਿੱਖ ਵਿੱਚ ਜ਼ਮੀਨ ਅਤੇ ਪਾਣੀ ਦੀ ਵਾਰੀ ਨੂੰ ਲੈ ਕੇ ਚੱਲ ਰਹੇ ਪੁਰਾਣੇ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਇਸ ਝਗੜੇ ਦੌਰਾਨ 24 ਸਾਲਾ ਨੌਜਵਾਨ ਅਕਾਸ਼ਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿਤਾ ਹਰਮਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕ ਦੇ ਪਰਿਵਾਰ ਨੇ ਕਥਿਤ ਤੌਰ 'ਤੇ ਉਸ ਦੇ ਸਕੇ ਤਾਏ ਕੁਲਵੰਤ ਸਿੰਘ 'ਤੇ ਕਤਲ ਦਾ ਦੋਸ਼ ਲਗਾਇਆ ਹੈ।

ਪਰਿਵਾਰਕ ਮੈਂਬਰਾਂ ਅਨੁਸਾਰ ਦੋਵਾਂ ਧਿਰਾਂ ਵਿਚ ਕਾਫ਼ੀ ਸਮੇਂ ਤੋਂ ਜ਼ਮੀਨ ਅਤੇ ਸਿੰਚਾਈ ਲਈ ਪਾਣੀ ਦੀ ਵਾਰੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਸਬੰਧੀ ਕਈ ਵਾਰ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਸਨ, ਪਰ ਮਾਮਲੇ ਦਾ ਕੋਈ ਸਥਾਈ ਹੱਲ ਨਹੀਂ ਨਿਕਲਿਆ।

ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਅਕਾਸ਼ਦੀਪ ਸਿੰਘ ਆਪਣੇ ਪਿਤਾ ਨਾਲ ਖੇਤਾਂ ਵਿੱਚ ਪਾਣੀ ਲਗਾਉਣ ਗਿਆ ਹੋਇਆ ਸੀ। ਇਸ ਦੌਰਾਨ ਦੋਵਾਂ ਧਿਰਾਂ ਵਿਚ ਤਕਰਾਰ ਹੋ ਗਈ, ਜੋ ਦੇਖਦੇ ਹੀ ਦੇਖਦੇ ਹਿੰਸਕ ਝਗੜੇ ਵਿੱਚ ਬਦਲ ਗਈ। ਪਰਿਵਾਰ ਦਾ ਦੋਸ਼ ਹੈ ਕਿ ਕੁਲਵੰਤ ਸਿੰਘ ਨੇ ਨਲਕੇ ਦੀ ਹੱਥੀ ਨਾਲ ਅਕਾਸ਼ਦੀਪ ਦੇ ਸਿਰ 'ਤੇ ਕਈ ਵਾਰ ਹਮਲਾ ਕੀਤਾ। ਬਚਾਅ ਲਈ ਆਏ ਉਸ ਦੇ ਪਿਤਾ ਨੂੰ ਵੀ ਗੰਭੀਰ ਸੱਟਾਂ ਲੱਗੀਆਂ।

ਘਟਨਾ ਤੋਂ ਬਾਅਦ ਦੋਵਾਂ ਨੂੰ ਸਰਕਾਰੀ ਹਸਪਤਾਲ ਰਾਮਪੁਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਅਕਾਸ਼ਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਹਰਮਿੰਦਰ ਸਿੰਘ ਦਾ ਇਲਾਜ ਜਾਰੀ ਹੈ।

ਥਾਣਾ ਬਾਲਿਆਂਵਾਲੀ ਦੀ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਦਾ ਕਰੀਬ ਢਾਈ ਤੋਂ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੇ ਪਿੱਛੇ ਇੱਕ ਸਾਲ ਦੀ ਮਾਸੂਮ ਧੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਅਤੇ ਤਣਾਅ ਦਾ ਮਾਹੌਲ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

Breaking News: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ, ਕੌਮੀ ਏਕਤਾ ਤੇ ਪੰਥਕ ਚੇਤਨਾ ਦੇ ਸੰਦੇਸ਼ ਨਾਲ ਮੀਰੀ ਪੀਰੀ ਖਾਲਸਾ ਮਾਰਚ ਆਰੰਭ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚੇ

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ

6.5 ਕਿਲੋ ਹੈਰੋਇਨ ਅਤੇ ਡਰੱਗ ਮਨੀ ਨਾਲ ਇੱਕ ਔਰਤ ਸਮੇਤ ਤਿੰਨ ਕਾਬੂ

ਐਸ.ਸੀ. ਸਿਖਿਆਰਥੀਆਂ ਲਈ 2 ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ 3 ਅਗਸਤ ਤੋਂ ਸੁਰੂ

ਗੈਂਗਸਟਰਾਂ ‘ਤੇ ਵਾਰ ਦਾ 184ਵਾਂ ਦਿਨ: ਪੰਜਾਬ ਪੁਲਿਸ ਵੱਲੋਂ 776 ਥਾਈਂ ਛਾਪੇਮਾਰੀ ; 472 ਕਾਬੂ

23 ਹੋਰ ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, ਜਲ ਸਰੋਤ ਮੰਤਰੀ ਵੱਲੋਂ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ