Friday, October 09, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਨਿਊਜ਼ ਐਕਸਪ੍ਰੈੱਸ | October 09, 2026 05:31 PM

- *ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼*

ਚੰਡੀਗੜ੍ਹ/ਐਸ.ਏ.ਐਸ. ਨਗਰ, 9 ਅਕਤੂਬਰ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਭਾਗ ਵੱਲੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਿੱਚ ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਫੇਜ਼-2, ਐਸ.ਏ.ਐਸ. ਨਗਰ ਸਥਿਤ ਮੁੱਖ ਦਫ਼ਤਰ ਵਿਖੇ "ਜਲ ਅਤੇ ਸੈਨੀਟੇਸ਼ਨ ਪ੍ਰਾਜੈਕਟ ਵਿੱਚ ਵਾਤਾਵਰਣ ਸੁਰੱਖਿਆ" ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਇਸ ਦੌਰਾਨ ਈ.ਈ.-ਕਮ-ਐਸ.ਈ.ਐਸ. ਇੰਜੀਨੀਅਰ ਸਰਬਜੀਤ ਸਿੰਘ; ਐਸ.ਈ.ਐਸ. ਡਾ. ਪ੍ਰਦੀਪ ਸ਼ਰਮਾ ਅਤੇ ਵਾਤਾਵਰਣ ਪ੍ਰਬੰਧਨ ਮਾਹਰ ਸ੍ਰੀ ਸਾਜ਼ਿਦ ਅਲੀ ਨੇ ਜਲ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਾਲੇ ਸਥਾਨਾਂ 'ਤੇ ਅਪਣਾਏ ਜਾਣ ਵਾਲੇ ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਬਾਰੇ ਅਹਿਮ ਪੇਸ਼ਕਾਰੀਆਂ ਦਿੱਤੀਆਂ।

ਪੇਸ਼ਕਾਰੀਆਂ ਵਿੱਚ ਵਾਤਾਵਰਣ ਪ੍ਰਬੰਧਨ ਦੇ ਮੁੱਖ ਪਹਿਲੂਆਂ ਬਾਰੇ ਚਰਚਾ ਕੀਤੀ ਗਈ, ਜਿਸ ਵਿੱਚ ਸਾਈਟ ਦੀ ਸਫ਼ਾਈ ਅਤੇ ਹਾਊਸਕੀਪਿੰਗ, ਟ੍ਰੀਟਮੈਂਟ ਰਸਾਇਣਾਂ ਦੇ ਸੁਰੱਖਿਅਤ ਭੰਡਾਰਨ ਅਤੇ ਪ੍ਰਬੰਧਨ, ਰਹਿੰਦ-ਖੂੰਹਦ ਨੂੰ ਵੱਖ ਕਰਨਾ ਤੇ ਨਿਪਟਾਰਾ ਕਰਨਾ, ਪਾਣੀ ਤੇ ਮਿੱਟੀ ਪ੍ਰਦੂਸ਼ਣ ਦੀ ਰੋਕਥਾਮ, ਪੌਦੇ ਲਾ ਕੇ ਹਰਿਆਵਲ ਵਿੱਚ ਵਾਧਾ ਕਰਨਾ, ਕੰਮ ਦੌਰਾਨ ਸਿਹਤ ਅਤੇ ਸੁਰੱਖਿਆ, ਨਿੱਜੀ ਸੁਰੱਖਿਆ ਉਪਕਰਣਾਂ ਦੀ ਵਰਤੋਂ, ਅੱਗ ਸਬੰਧੀ ਸੁਰੱਖਿਆ, ਐਮਰਜੈਂਸੀ ਸਬੰਧੀ ਤਿਆਰੀ ਅਤੇ ਨਹਿਰੀ ਪਾਣੀ ਨਾਲ ਜੁੜੇ ਪ੍ਰਾਜੈਕਟਾਂ ਦੇ ਨਿਰਮਾਣ ਤੇ ਅਮਲ ਦੌਰਾਨ ਵਰਤੇ ਜਾਣ ਵਾਲੇ ਵਾਤਾਵਰਣ ਸੁਰੱਖਿਆ ਸਬੰਧੀ ਉਪਾਅ ਸ਼ਾਮਲ ਹਨ।

ਸਿਖਲਾਈ ਪ੍ਰੋਗਰਾਮ ਵਿੱਚ ਉਪ-ਮੰਡਲ ਇੰਜੀਨੀਅਰ (ਐਸ.ਡੀ.ਈ.), ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਵਾਟਰ ਟ੍ਰੀਟਮੈਂਟ ਪਲਾਂਟਾਂ ਅਤੇ ਨਹਿਰੀ ਪਾਣੀ ਦੇ ਪ੍ਰਾਜੈਕਟਾਂ ਨਾਲ ਜੁੜੇ ਪ੍ਰਾਜੈਕਟ ਮੈਨੇਜਰਾਂ ਨੇ ਹਿੱਸਾ ਲਿਆ। ਸੂਬਾਈ ਵਾਤਾਵਰਣ ਟੀਮ ਵੱਲੋਂ ਕੀਤੇ ਗਏ ਨਿਰੀਖਣ ਦੌਰਾਨ ਦਰਜ ਕੀਤੇ ਨੁਕਤੇ, ਪ੍ਰਾਜੈਕਟ ਸਾਈਟਾਂ 'ਤੇ ਪਛਾਣੇ ਗਏ ਵਾਤਾਵਰਣ ਪਾਲਣਾ ਸਬੰਧੀ ਮੁੱਦਿਆਂ ਅਤੇ ਕਮੀਆਂ ਨੂੰ ਦੂਰ ਕਰਨ ਲਈ ਲੋੜੀਂਦੇ ਸੁਧਾਰਾਤਮਕ ਉਪਾਵਾਂ ਬਾਰੇ ਵਿਆਪਕ ਚਰਚਾ ਕੀਤੀ ਗਈ।

ਇਸ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਾਈਟਾਂ ਦੇ ਨਿਯਮਤ ਤੌਰ 'ਤੇ ਨਿਰੀਖਣ ਕਰਨ, ਵਾਤਾਵਰਣ ਸਬੰਧੀ ਰਿਕਾਰਡਾਂ ਅਤੇ ਫੋਟੋਗ੍ਰਾਫਿਕ ਸਬੂਤਾਂ ਦੀ ਸੁਚੱਜੀ ਸਾਂਭ-ਸੰਭਾਲ, ਲਾਗੂ ਵਾਤਾਵਰਣ ਨਿਯਮਾਂ ਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਅਤੇ ਦੁਬਾਰਾ ਕਮੀਆਂ ਪੈਦਾ ਹੋਣ ਤੋਂ ਰੋਕਣ ਲਈ ਸੁਧਾਰਾਤਮਕ ਉਪਾਵਾਂ ਨੂੰ ਸਮੇਂ ਸਿਰ ਲਾਗੂ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਇਸ ਪ੍ਰੋਗਰਾਮ ਰਾਹੀਂ ਵਾਤਾਵਰਣ ਸੰਭਾਲ ਸਬੰਧੀ ਅਮਲਾਂ ਨੂੰ ਉਤਸ਼ਾਹਿਤ ਕਰਨ, ਵਾਤਾਵਰਣ ਨਿਯਮਾਂ ਦੀ ਸੁਚੱਜੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਭਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦੇ ਟਿਕਾਊ ਅਤੇ ਸੁਰੱਖਿਅਤ ਸੰਚਾਲਨ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਪ੍ਰਪੱਕ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਦਿੱਤੀ

ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: CM ਮਾਨ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ਸਕੀਮ ਦੀ ਸ਼ੁਰੂਆਤ

ਵਿਜੀਲੈਂਸ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ