Wednesday, October 28, 2026
ਤਾਜਾ ਖਬਰਾਂ
• ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ

Punjab

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਮੈਰਾਥਨ ਦੌੜ

ਪੰਜਾਬ ਨਿਊਜ਼ ਐਕਸਪ੍ਰੈੱਸ | October 28, 2026 03:41 PM

- ਸਪੀਕਰ ਕੁਲਤਾਰ ਸਿੰਘ ਸੰਧਵਾਂ ਜੇਤੂਆਂ ਨੂੰ ਸਨਮਾਨਿਤ ਕਰਨਗੇ
- ਐਸ.ਡੀ.ਐਮ. ਕੋਟਕਪੂਰਾ ਦੀ ਅਗਵਾਈ ਹੇਠ ਅੰਤਿਮ ਤਿਆਰੀਆਂ ਸਬੰਧੀ ਮੀਟਿੰਗ, ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੋਟਕਪੂਰਾ, 28 ਅਕਤੂਬਰ: ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਣ ਵਾਲੀ ਮੈਰਾਥਨ ਦੌੜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਵਾਸਤੇ ਐਸ.ਡੀ.ਐਮ. ਕੋਟਕਪੂਰਾ ਸ. ਰਜਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੈਰਾਥਨ ਦੇ ਰੂਟ, ਸੁਰੱਖਿਆ ਪ੍ਰਬੰਧਾਂ, ਡਾਕਟਰੀ ਸਹੂਲਤਾਂ, ਪੀਣ ਵਾਲੇ ਪਾਣੀ ਅਤੇ ਭਾਗੀਦਾਰਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਜੈਤੋ ਸ੍ਰੀ ਵਿਕਰਮਜੀਤ, ਐਡਵੋਕੇਟ ਸ. ਬੀਰਇੰਦਰ ਸਿੰਘ ਸੰਧਵਾਂ, ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ 1 ਨਵੰਬਰ ਨੂੰ ਸਵੇਰੇ 6 ਵਜੇ ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਨੰਬਰ 1 ਤੋਂ ਮੈਰਾਥਨ ਸ਼ੁਰੂ ਹੋਵੇਗੀ। ਇਹ ਦੌੜ ਬੱਤੀਆਂ ਵਾਲਾ ਚੌਕ ਤੋਂ ਹੁੰਦੀ ਹੋਈ ਫ਼ਰੀਦਕੋਟ ਰੋਡ, ਸਿਵਲ ਹਸਪਤਾਲ ਕੋਟਕਪੂਰਾ ਅਤੇ ਫਲਾਈਓਵਰ ਤੋਂ ਲੰਘ ਕੇ ਪਿੰਡ ਸੰਧਵਾਂ ਸਥਿਤ ਸਰਕਾਰੀ ਸਕੂਲ ਤੋਂ ਯੂ-ਟਰਨ ਲੈ ਕੇ ਇਸੇ ਰੂਟ ਰਾਹੀਂ ਵਾਪਸ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਨੰਬਰ 2 ਵਿਖੇ ਸਮਾਪਤ ਹੋਵੇਗੀ। ਇਸ ਮੈਰਾਥਨ ਦੌੜ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ ਅਤੇ ਉਪਰੰਤ ਜੇਤੂਆਂ ਤੇ ਭਾਗੀਦਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

ਇਸ ਮੈਰਾਥਨ ਵਿੱਚ 10 ਤੋਂ 60 ਸਾਲ ਤੱਕ ਦੀ ਉਮਰ ਦੇ ਬੱਚੇ, ਨੌਜਵਾਨ ਅਤੇ ਹੋਰ ਵਿਅਕਤੀ ਇਸ ਵਿੱਚ ਭਾਗ ਲੈ ਸਕਣਗੇ। ਮੈਰਾਥਨ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਵਰਗਾਂ ਵਿੱਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਨੂੰ 31, 000 ਰੁਪਏ, ਦੂਜੇ ਸਥਾਨ ’ਤੇ ਰਹਿਣ ਵਾਲੇ ਨੂੰ 21, 000 ਰੁਪਏ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਨੂੰ 11, 000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਛੋਟੀ ਉਮਰ ਦੇ 10 ਬੱਚਿਆਂ ਅਤੇ ਵਡੇਰੀ ਉਮਰ ਦੇ 10 ਵਿਅਕਤੀਆਂ ਨੂੰ ਮੈਡਲ ਦੇ ਕੇ ਵਿਸ਼ੇਸ਼ ਤੌਰ ’ਤੇ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਮੈਰਾਥਨ ਵਿੱਚ ਭਾਗ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਜਿਹੇ ਉਪਰਾਲਿਆਂ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ, ਖੇਡਾਂ ਅਤੇ ਸਰੀਰਕ ਗਤੀਵਿਧੀਆਂ ਨਾਲ ਜੋੜਨਾ ਅਤੇ ਲੋਕਾਂ ਵਿੱਚ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਮੈਰਾਥਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲੋਕ ਸਿਹਤਮੰਦ ਸਮਾਜ ਦੀ ਸਿਰਜਣਾ ਅਤੇ ਨਸ਼ਾ ਮੁਕਤ ਪੰਜਾਬ ਦੇ ਟੀਚੇ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।

ਮੀਟਿੰਗ ਦੌਰਾਨ ਐਸ.ਡੀ.ਐਮ. ਸ. ਰਜਿੰਦਰ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਮੈਰਾਥਨ ਵਿੱਚ ਭਾਗ ਲੈਣ ਵਾਲਿਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਮੁੱਖ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਲਈ ਕਿਹਾ ਗਿਆ, ਤਾਂ ਜੋ ਪੰਜਾਬ ਦਿਵਸ ਮੌਕੇ ਹੋਣ ਵਾਲੇ ਇਸ ਖੇਡ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਉੱਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪਵਨ ਕੁਮਾਰ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਏ.ਡੀ.ਓ ਗੁਰਪ੍ਰੀਤ ਸਿੰਘ, ਸਾਧੂ ਰਾਮ ਕੁਸ਼ਲਾ ਓ.ਐਸ.ਡੀ. ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਦੇ ਐੱਸਐੱਸਪੀ ਨੂੰ ਬਰਖ਼ਾਸਤ ਕੀਤਾ ਜਾਵੇ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਅਸਤੀਫ਼ਾ ਦੇਣ: ਪਰਗਟ ਸਿੰਘ

ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਮੰਤਰੀ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ-ਚੰਡੀਗੜ੍ਹ ’ਚ ਮੁੜ ਬਦਲੇਗਾ ਮੌਸਮ, ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਦੀ ਸੰਭਾਲ ਲਈ ਸਤੰਬਰ ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਵਿਚ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ

ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ 

ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ