Sunday, July 13, 2025

Punjab

ਪੰਜਾਬ ਦੀ ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਹੱਲ ਕਰੇਗੀ : ਕੁਲਦੀਪ ਸਿੰਘ ਧਾਲੀਵਾਲ

PUNJAB NEWS EXPRESS5 | May 25, 2023 07:03 PM

- ਪੰਜਾਬ ਸਰਕਾਰ ਗੁਆਂਢੀ ਮੁਲਕਾਂ ‘ਚ ਸਬਜ਼ੀਆਂ ਅਤੇ ਹੋਰ ਫਸਲਾਂ ਨਿਰਯਾਤ ਕਰਨ ਲਈ ਯਤਨਸ਼ੀਲ
- ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਵਚਨਬੱਧਤਾ ਦੋਹਰਾਈ
- ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਮੈਰਾਥਨ ਮੀਟਿੰਗ
ਚੰਡੀਗੜ੍ਹ, : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ ਸੂਬੇ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਸਮੱਸਿਆਂਵਾਂ ਦਾ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ, ਖੇਤੀ ਮਾਹਰਾਂ, ਕਿਸਾਨ ਆਗੂਆਂ, ਆਮ ਲੋਕਾਂ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਦੇ ਸੁਝਾਵਾਂ ਨਾਲ ਤਿਆਰ ਕੀਤੀ ਜਾ ਰਹੀ ਹੈ ਇਹ ਪੰਜਾਬ ਦੇ ਕਿਸਾਨ ਅਤੇ ਕਿਰਸਾਨੀ ਨੂੰ ਬਚਾਉਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ।

ਸਥਾਨਕ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਤਕਰੀਬਨ 4 ਘੰਟੇ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵੀ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੰਭਾਵਨਾਂਵਾਂ ਤਲਾਸ਼ ਰਹੀ ਹੈ ਕਿਸਾਨਾਂ ਵੱਲੋਂ ਉਗਾਈਆਂ ਸਬਜ਼ੀਆਂ ਅਤੇ ਹੋਰ ਫਸਲਾਂ ਨੂੰ ਗੁਆਂਢੀ ਦੇਸ਼ਾਂ ਵਿਚ ਨਿਰਯਾਤ ਕੀਤਾ ਜਾ ਸਕੇ। ਇਸ ਮਕਸਦ ਦੀ ਪੂਰਤੀ ਲਈ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਕਿਸਾਨ ਆਗੂਆਂ ਵੱਲੋਂ ਸ਼ੂਗਰ ਮਿੱਲਾਂ ਦੇ ਬਕਾਇਆ ਜਾਰੀ ਕਰਨ ਦੀ ਰੱਖੀ ਮੰਗ ਬਾਬਤ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਬਹੁਤ ਜਲਦ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਾਰਥਕ ਕਦਮ ਚੱੁਕ ਰਹੀ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰ ਵੀ ਬਹੁਤ ਸਾਰੇ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ-ਚਰਚਾ ਹੋਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਖੇਤੀ ਮੰਤਰੀ ਨੇ ਧਿਆਨਪੂਰਵਕ ਸੁਣ ਕੇ ਸਬੰਧਤ ਵਿਭਾਗਾਂ ਦੇ ਅਫਸਰਾਂ ਨੂੰ ਹਦਾਇਤਾਂ ਅਤੇ ਨਿਰਦੇਸ਼ ਜਾਰੀ ਕੀਤੇ।

ਕਿਸਾਨ ਆਗੂਆਂ ਨੇ ਖੇਤੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ‘ਚੋਂ ਕੁਝ ਵਾਰਸਾਂ ਨੂੰ ਹਾਲੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ। ਧਾਲੀਵਾਲ ਨੇ ਮੌਕੇ ‘ਤੇ ਹੀ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਲਦ ਦਫਤਰੀ ਪ੍ਰਕਿਿਰਆ ਪੂਰੀ ਕਰਕੇ ਨੌਕਰੀ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਵਾਅਦੇ ਮੁਤਾਬਕ ਕਿਸਾਨ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਇਸ ਮੌਕੇ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਝੋਨੇ ਦੀ ਫਸਲ ਬੀਜਣ ਤੱਕ ਸੂਬੇ ਦੀਆਂ ਸਾਰੀਆਂ ਥਾਂਵਾਂ ‘ਤੇ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੀ ਮਜ਼ਬੂਤੀ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ। ਮੀਂਹ ਅਤੇ ਚੋਆਂ ਦੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਬਾਬਤ ਵੀ ਕਿਸਾਨ ਆਗੂਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਮੀਟਿੰਗ ਵਿਚ ਖੇਤੀ ਵਿਭਾਗ, ਮੰਡੀ ਬੋਰਡ, ਮਾਲ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਪੁਲਿਸ ਦੇ ਉੱਚ ਅਧਿਕਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

Samana Tragedy Becomes Test Case for Punjab Govt as Protests Erupt Over Inaction in Death of Six Schoolchildren

Powercom engineers welcome the setting up of three supercritical units

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਿਸ਼ਵ ਵਾਤਾਵਰਣ ਦਿਵਸ 2025 ਮਨਾਇਆ

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

ਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੀ ਆਈ ਐਸ ਐਫ ਬਾਰੇ ਸਟੈਂਡ ਨੂੰ 'ਗੈਰ-ਜ਼ਿੰਮੇਵਾਰਾਨਾ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ' ਦੱਸਿਆ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਮੁਆਫ਼ੀ ਮੰਗਣ ਤੋਂ ਬਾਅਦ ਅਕਾਲ ਤਖ਼ਤ ਨੇ ਉਨ੍ਹਾਂ ਤੋਂ ਪ੍ਰਚਾਰ 'ਤੇ ਲੱਗੀ ਪਾਬੰਦੀ ਹਟਾ ਦਿੱਤੀ

ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ: ਡੀ ਟੀ ਐੱਫ ਪੰਜਾਬ 

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਖੁਦਕੁਸ਼ੀਆਂ ਨੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ 'ਤੇ ਪਾਇਆ ਪਰਛਾਵਾਂ

ਭਾਰਤੀ ਫੌਜ ਦੇ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ 'ਤੇ ਐਂਟੀ-ਡਰੋਨ ਬੰਦੂਕਾਂ ਤਾਇਨਾਤ ਕਰਨ ਦੇ ਦਾਅਵੇ 'ਤੇ ਵਿਵਾਦ ਛਿੜ ਗਿਆ, ਸ਼੍ਰੋਮਣੀ ਕਮੇਟੀ ਨੇ ਫੌਜ ਦੇ ਦਾਅਵੇ ਦਾ ਖੰਡਨ ਕੀਤਾ

ਪੰਜਾਬ ਦੇ ਮੁੱਖ ਅਹੁਦਿਆਂ 'ਤੇ 'ਆਪ' ਦੇ ਦਿੱਲੀ ਆਗੂਆਂ ਦੀ ਨਿਯੁਕਤੀ ਨੇ ਸਿਆਸੀ ਅੱਗ ਭੜਕਾ ਦਿੱਤੀ