Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

PUNJAB NEWS EXPRESS | December 23, 2024 07:42 PM

ਚੰਡੀਗੜ੍ਹ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੌਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੁੱਲ 264 ਮੈਗਾਵਾਟ ਸਮਰੱਥਾ ਦੇ 66 ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਪਲਾਂਟ 4 ਮੈਗਾਵਾਟ ਸਮਰੱਥਾ ਵਾਲਾ ਹੋਵੇਗਾ।

ਉਨ੍ਹਾਂ ਅੱਜ ਇੱਥੇ ਮੈਸਰਜ਼ ਵੀ.ਪੀ. ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮਟਿਡ ਨੂੰ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਲਈ ਲੈਟਰ ਆਫ਼ ਐਵਾਰਡ (ਐਲ.ਓ.ਏ.) ਸੌਂਪਿਆ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਪੀ.ਐਸ.ਪੀ.ਸੀ.ਐਲ. ਦੇ 66-ਕੇ.ਵੀ. ਸਬ-ਸਟੇਸ਼ਨਾਂ ਨੇੜੇ ਲਗਾਏ ਜਾਣਗੇ।

ਦੱਸਣਯੋਗ ਹੈ ਕਿ ਇਸ ਕੰਪਨੀ ਨੂੰ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ। ਇਸ ਉਪਰੰਤ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਨੇ 2.38 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਨਾਲ ਪੀ.ਐਸ.ਪੀ.ਸੀ. ਐਲ. ਨੂੰ 25 ਸਾਲਾਂ ਦੇ ਪੀ.ਪੀ.ਏ ਤਹਿਤ ਸੌਰ ਊਰਜਾ ਮੁਹੱਈਆ ਕਰਵਾਉਣ ਲਈ ਸਹਿਮਤੀ ਦਿੱਤੀ ਗਈ ਹੈ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੌਰ ਊਰਜਾ ਦਾ ਇਹ ਵੱਕਾਰੀ ਪ੍ਰਾਜੈਕਟ ਦਸੰਬਰ 2025 ਦੇ ਅੰਤ ਤੱਕ ਮੁਕੰਮਲ ਹੋ ਜਾਵੇਗਾ। ਇਸ ਪ੍ਰਾਜੈਕਟ ਦੇ ਚਾਲੂ ਹੋਣ 'ਤੇ ਸਾਲਾਨਾ ਲਗਭਗ 400 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਵੇਗੀ। ਇਸ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਖੇਤੀਬਾੜੀ ਬਿਜਲੀ ਸਬਸਿਡੀ ਦੇ ਲਗਭਗ 176 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦੀ ਸੰਭਾਵਨਾ ਹੈ। ਇਹ ਪ੍ਰਾਜੈਕਟ ਰਾਜ ਦੀ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਅਹਿਮ ਯੋਗਦਾਨ ਪਾਵੇਗਾ ਅਤੇ ਇਸ ਤੋਂ ਇਲਾਵਾ ਊਰਜਾ ਦੇ ਰਿਵਾਇਤੀ ਸਰੋਤਾਂ 'ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਕਾਰਬਨ ਨਿਕਾਸੀ ਨੂੰ ਵੀ ਘੱਟ ਕਰੇਗਾ। ਇਨ੍ਹਾਂ ਸੋਲਰ ਪਾਵਰ ਪਲਾਂਟਾਂ ਤੋਂ ਪੈਦਾ ਹੋਈ ਊਰਜਾ ਨੂੰ ਸੂਬੇ ਵਿੱਚ ਡਿਸਟ੍ਰੀਬਿਊਟਿਡ ਐਨਰਜੀ ਕੰਪੋਨੈਂਟ ਆਫ਼ ਰੀਨਿਊਏਬਲ ਪਰਚੇਜ਼ ਔਬਲੀਗੇਸ਼ਨ (ਆਰ.ਪੀ.ਓ.) ਤਹਿਤ ਟੀਚਿਆਂ ਵਿੱਚ ਸ਼ਾਮਲ ਮੰਨਿਆ ਜਾਵੇਗਾ।

ਸ੍ਰੀ ਅਮਨ ਅਰੋੜਾ ਨੇ ਪੇਡਾ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਸੁਚਾਰੂ ਢੰਗ ਨਾਲ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਲਗਭਗ 1, 056 ਕਰੋੜ ਰੁਪਏ ਦੇ ਨਿਵੇਸ਼ ਨੂੰ ਆਕਰਸ਼ਿਤ ਕਰੇਗੀ, ਜਿਸ ਨਾਲ ਸੂਬੇ ਵਿੱਚ ਗ਼ੈਰ-ਰਵਾਇਤੀ ਊਰਜਾ ਦੇ ਖੇਤਰ ਵਿੱਚ ਹੁਨਰਮੰਦ ਅਤੇ ਅਰਧ-ਹੁਨਰਮੰਦ ਵਿਅਕਤੀਆਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਹੋਵੇਗਾ।

ਇਸ ਮੌਕੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ, ਜੁਆਇੰਟ ਡਾਇਰੈਕਟਰ ਸ੍ਰੀ ਰਾਜੇਸ਼ ਬਾਂਸਲ, ਮੈਸਰਜ਼ ਵੀ.ਪੀ. ਸੋਲਰ ਜਨਰੇਸ਼ਨਜ਼ ਪ੍ਰਾ. ਲਿਮ. ਦੇ ਡਾਇਰੈਕਟਰ ਸ੍ਰੀ ਪ੍ਰਮੋਧ ਚੌਧਰੀ, ਸ੍ਰੀ ਹਰਪਾਲ ਸਿੰਘ ਸੰਧੂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸ਼ੇਰੋਂ ਪਿੰਡ ਵਾਸੀ ਮੋਹਨਜੀਤ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਪਹੁੰਚਿਆ

ਗੈਂਗਸਟਰਾਂ 'ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ

ਭਗਤ ਪਰਿਵਾਰ ਨੂੰ ਇਕ ਦਿਨ 'ਚ ਹੀ ਦੋਹਰਾ ਸਦਮਾ, ਜਵਾਈ ਮੋਹਨ ਲਾਲ ਭਗਤ ਦਾ ਵੀ ਦਿਹਾਂਤ

7 ਦਿਨਾਂ ’ਚ ਰਾਘਵ ਚੱਢਾ ਦਾ ਦਿੱਲੀ ’ਚ ਵੋਟ ਬਣਿਆ: AAP ਨੇਤਾ ਢਾਂਡਾ ਦਾ ਦਾਅਵਾ

NCSC ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

'ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜਾਵਟ

ਅੰਮ੍ਰਿਤਸਰ ਵਿੱਚ 422 ਅਤੇ ਪਟਿਆਲਾ ਵਿੱਚ 168 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ; ਪੁਨਰਵਾਸ ਲਈ ਚੱਲ ਰਹੀ ਕਾਰਵਾਈ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ