Tuesday, May 14, 2024

Punjab

ਪੰਜਾਬ ਦੀਆਂ ਤਿੰਨ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਵਿਸ਼ਾਲ ਰੋਸ ਮਾਰਚ ਕਰਨ ਦਾ ਐਲਾਨ

ਦਲਜੀਤ ਕੌਰ  | March 03, 2024 12:28 AM
 
ਭਖਦੇ ਕਿਸਾਨੀ ਮਸਲਿਆਂ ਲਈ ਕਿਸਾਨਾਂ ਦਾ ਜਨਤਕ ਸੰਘਰਸ਼ ਦਾ ਜਮਹੂਰੀ ਹੱਕ ਖੋਹਣ ਵਿਰੁੱਧ 5 ਮਾਰਚ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਹੋਣਗੇ 
ਚੰਡੀਗੜ੍ਹ, : ਭਾਕਿਯੂ (ਏਕਤਾ-ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਤਿੰਨਾਂ ਜਥੇਬੰਦੀਆਂ ਵੱਲੋਂ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਵਰਗੇ ਭਖਦੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੇ ਲਿਖਤੀ ਵਾਅਦੇ ਤੋਂ ਮੁੱਕਰਨ ਅਤੇ ਇਸ ਖਾਤਰ ਦਿੱਲੀ ਜਾ ਰਹੇ ਕਿਸਾਨਾਂ ਦੇ ਜਨਤਕ ਸੰਘਰਸ਼ ਦੇ ਸੰਵਿਧਾਨਕ ਜਮਹੂਰੀ ਹੱਕ ਦਾ ਘਾਣ ਕਰਨ ਵਾਲ਼ੀ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਵਿਸ਼ਾਲ ਜਨਤਕ ਉਭਾਰ ਪੈਦਾ ਕਰਨ ਲਈ 5 ਮਾਰਚ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੇ ਵਿਸ਼ਾਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। 
 
ਇਸ ਸਬੰਧੀ ਅੱਜ ਇੱਥੇ ਪ੍ਰੈਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀਆਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ ਅਤੇ ਡਾ: ਦਰਸ਼ਨਪਾਲ ਨੇ ਦੱਸਿਆ ਕਿ ਬੀਤੇ ਦਿਨ ਇਸ ਸੰਬੰਧੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਹੀ ਇਹ ਫੈਸਲਾ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਵਿਸ਼ਾਲ ਰੋਸ ਐਕਸ਼ਨ ਦੀਆਂ ਮੁੱਖ ਮੰਗਾਂ ਵਿਚ ਦਸੰਬਰ '21 ਦੇ ਲਿਖਤੀ ਸਰਕਾਰੀ ਵਾਅਦੇ ਵਾਲੀਆਂ ਮੰਗਾਂ ਜਿਵੇਂ ਸਭ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਸਮੂਹ ਲਟਕਦੀਆਂ ਮੰਗਾਂ ਤੋਂ ਇਲਾਵਾ ਭਾਰਤ ਨੂੰ ਡਬਲਯੂ ਟੀ ਓ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦੇ ਕਤਲ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, ਦਿੱਲੀ ਘੋਲ਼ ਅਤੇ ਮੌਜੂਦਾ ਦੋਨਾਂ ਬਾਡਰਾਂ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ  ਜਨਤਕ ਸੰਘਰਸ਼ ਕਰਨ ਦਾ ਸੰਵਿਧਾਨਕ ਜਮਹੂਰੀ ਹੱਕ ਬਹਾਲ ਕਰਨ ਵਰਗੀਆਂ ਭਖਦੀਆਂ ਮੰਗਾਂ ਸ਼ਾਮਲ ਹਨ।
 
ਕਿਸਾਨ ਆਗੂਆਂ ਵੱਲੋਂ ਇਨ੍ਹਾਂ ਮੰਗਾਂ ਦੀ ਪੂਰਤੀ ਦਾ ਟੀਚਾ ਹਾਸਲ ਕਰਨ ਲਈ ਜੇਤੂ ਦਿੱਲੀ ਘੋਲ਼ ਤੋਂ ਪਹਿਲਾਂ ਵਾਂਗ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਘੱਟੋ ਘੱਟ ਪ੍ਰੋਗਰਾਮ 'ਤੇ ਇੱਕਜੁਟਤਾ ਅਤੇ ਵਿਸ਼ਾਲ ਲਾਮਬੰਦੀਆਂ ਵਾਲ਼ਾ ਮਹੌਲ ਸਿਰਜਣ ਲਈ 5 ਮਾਰਚ ਦੇ ਇਨ੍ਹਾਂ ਰੋਸ ਮਾਰਚਾਂ ਵਿੱਚ ਪੰਜਾਬ ਦੀਆਂ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ ਗਈ ਹੈ। ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਵੀ ਇਨ੍ਹਾਂ ਰੋਸ ਮਾਰਚਾਂ ਵਿੱਚ ਪਰਵਾਰਾਂ ਸਮੇਤ ਵਹੀਰਾਂ ਘੱਤ ਕੇ ਪੁੱਜਣ ਦਾ ਜ਼ੋਰਦਾਰ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਵੱਲੋਂ 3 ਮਾਰਚ ਨੂੰ ਸ਼ਹੀਦ ਸ਼ੁਭਕਰਨ ਸਿੰਘ ਬੱਲ੍ਹੋ ਦੇ ਪਿੰਡ ਦੀ ਦਾਣਾ ਮੰਡੀ ਵਿੱਚ ਕੀਤੇ ਜਾ ਰਹੇ ਸ਼ਰਧਾਂਜਲੀ ਸਮਾਰੋਹ ਵਿੱਚ ਵੀ ਕਿਸਾਨਾਂ ਮਜ਼ਦੂਰਾਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ