Thursday, October 29, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਕਟਾਰੂਚੱਕ

ਪੰਜਾਬ ਨਿਊਜ਼ ਐਕਸਪ੍ਰੈੱਸ | October 29, 2026 06:32 PM

- 4.71 ਲੱਖ ਕਿਸਾਨਾਂ ਦੇ ਖਾਤਿਆਂ 'ਚ 20, 000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ

ਚੰਡੀਗੜ੍ਹ, 29 ਅਕਤੂਬਰ: ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ।

ਇਸ ਦੇ ਨਾਲ ਹੀ 4.71 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 20, 713.24 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੀ ਸਮੀਖਿਆ ਲਈ ਬੁਲਾਈ ਗਈ ਮੀਟਿੰਗ ਦੌਰਾਨ ਦਿੱਤੀ।

ਉਹਨਾਂ ਦੱਸਿਆ ਕਿ ਲਿਫਟਿੰਗ 70 ਲੱਖ ਮੀਟ੍ਰਿਕ ਟਨ ਹੋ ਚੁੱਕੀ ਹੈ, ਜੋ 72 ਘੰਟਿਆਂ ਦੇ ਚੱਕਰ ਦੇ ਹਿਸਾਬ ਨਾਲ ਲਗਭਗ 86 ਫੀਸਦੀ ਬਣਦੀ ਹੈ।

ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 2500 ਤੋਂ ਵੱਧ ਮੰਡੀਆਂ ਚਾਲੂ ਹਨ ਅਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 'ਤੇ ਖਰੀਦੀ ਜਾ ਰਹੀ ਹੈ।

ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਸੂਬਾ 180 ਲੱਖ ਮੀਟ੍ਰਿਕ ਟਨ ਦੇ ਖਰੀਦ ਟੀਚੇ ਨੂੰ ਆਸਾਨੀ ਨਾਲ ਪ੍ਰਾਪਤ ਕਰ ਲਵੇਗਾ।

ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਾਹਰਲੇ ਸੂਬਿਆਂ ਦਾ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਵਿਕੇ ਅਤੇ ਖੇਤੀ ਖੇਤਰ ਦੇ ਹਿੱਤਾਂ ਦੀ ਰਾਖੀ ਲਈ ਇਸ ਸਬੰਧ ਵਿੱਚ ਸਖ਼ਤ ਨਿਗਰਾਨੀ ਰੱਖੀ ਜਾਵੇ।

ਉਹਨਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਬੜੀ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਵਚਨਬੱਧ ਹੈ।

ਇਸ ਮੌਕੇ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਸ੍ਰੀ ਰਾਹੁਲ ਤਿਵਾੜੀ, ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੂਮਨ ਭਾਸਕਰ ਅਤੇ ਸ੍ਰੀ ਅਜੈਵੀਰ ਸਿੰਘ ਸਰਾਓ ਅਤੇ ਜਨਰਲ ਮੈਨੇਜਰ (ਵਿੱਤ) ਸ੍ਰੀ ਸਰਵੇਸ਼ ਕੁਮਾਰ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਸੁਖਬੀਰ ਬਾਦਲ ਨੇ ਉਦਯੋਗ ਤੇ ਵਪਾਰ ਨੂੰ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਨਿਵੇਸ਼ ਤੇ ਵਿਕਾਸ ਦਾ ਮਾਹੌਲ ਦੇਵੇਗੀ

ਹਰਪਾਲ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਮਾਨ ਸਰਕਾਰ ਨਸ਼ਿਆਂ ਖਿਲਾਫ ਲੜ ਰਹੀ ਹੈ ਫੈਸਲਾਕੁੰਨ ਲੜਾਈ: ਹਰਪਾਲ ਚੀਮਾ

ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਕੀਤਾ ਤਬਾਹ: ਬਲਤੇਜ ਪੰਨੂ

4 ਨਵੰਬਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’, ਪੰਜਾਬ ਦੇ ਇੱਕ ਲੱਖ ਤੋਂ ਵੱਧ ਲੋਕ ਹੋਣਗੇ ਸ਼ਾਮਲ: ਪਰਗਟ ਸਿੰਘ

PSPCL ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਖੇਤੀਬਾੜੀ ਵਿਭਾਗ ਵੱਲੋਂ ਅਣ-ਅਧਿਕਾਰਤ ਗੋਦਾਮ ਕੀਤਾ ਗਿਆ ਸੀਲ, FIR ਦਰਜ

ਯੁੱਧ ਨਸ਼ਿਆਂ ਵਿਰੁੱਧ: ਅਹਿਮਦਗੜ੍ਹ ਵਿੱਚ ਨਸ਼ਾ ਤਸਕਰੀ ਦੇ ਮੁਲਜ਼ਮ ਦਾ ਘਰ ਢਾਹਿਆ

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ