Saturday, November 07, 2026
ਤਾਜਾ ਖਬਰਾਂ
• ਕੇਂਦਰੀ ਜਾਂਚ ਏਜੰਸੀਆਂ ਬਾਰੇ ਆਮ ਆਦਮੀ ਪਾਰਟੀ ਸਰਕਾਰ ਦੀ ਦੋਗਲੀ ਨੀਤੀ ਹੋਈ ਬੇਨਕਾਬ: ਵਿਜੇ ਸਾਂਪਲਾ • ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ* • ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ • ਬਾਗ਼ੀ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ • ਦਲਿਤ ਕਾਂਗਰਸੀ ਆਗੂ 'ਤੇ ਕਥਿਤ ਹਮਲੇ ਦੇ ਦੋਸ਼ ਵਿੱਚ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਵਿਰੁੱਧ ਮਾਮਲਾ ਦਰਜ • ਹਰਦੀਪ ਸਿੰਘ ਪੁਰੀ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ

Punjab

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ*

PUNJAB NEWS EXPRESS | November 07, 2026 03:17 AM

ਚੰਡੀਗੜ੍ਹ, : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ, ਜੋ ਕਿ ਚੱਲ ਰਹੇ ਖ਼ਰੀਫ਼ ਮਾਰਕੀਟਿੰਗ ਸੀਜ਼ਨ 2026-27 ਵਿੱਚ ਇੱਕ ਵੱਡੀ ਪ੍ਰਾਪਤੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਸੁਚਾਰੂ, ਬਿਨਾਂ ਕਿਸੇ ਦਿੱਕਤ ਅਤੇ ਕਿਸਾਨ-ਪੱਖੀ ਖਰੀਦ ਕਾਰਜਾਂ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਮਦ ਹੁਣ 152 ਐਲ.ਐਮ.ਟੀ. ਤੋਂ ਪਾਰ ਹੋ ਗਈ ਹੈ ਅਤੇ ਖਰੀਦ ਵੀ 150 ਐਲ.ਐਮ.ਟੀ. ਤੋਂ ਪਾਰ ਹੋ ਗਈ ਹੈ, ਜੋ ਕਿ ਪੰਜਾਬ ਸਰਕਾਰ ਦੀ ਕੁਸ਼ਲ ਖਰੀਦ ਪ੍ਰਣਾਲੀ ਵਿੱਚ ਕਿਸਾਨਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ ਲਿਫਟਿੰਗ 110 ਐਲ.ਐਮ.ਟੀ. ਤੱਕ ਪਹੁੰਚ ਚੁੱਕੀ ਹੈ ਅਤੇ ਖਰੀਦ ਦੇ 72 ਘੰਟਿਆਂ ਦੇ ਮੁਕਾਬਲੇ ਲਿਫਟਿੰਗ ਦੀ ਪ੍ਰਤੀਸ਼ਤਤਾ 84.65 ਫੀਸਦੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਨੂੰ ਤੇਜ਼ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਮੰਡੀਆਂ ਤਾਜ਼ੀ ਆਮਦ ਲਈ ਖਾਲੀ ਰਹਿਣ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਪੇਸ਼ ਆਵੇ।

ਸ੍ਰੀ ਕਟਾਰੂਚੱਕ ਨੇ ਅੱਗੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 33000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 100.89 ਫੀਸਦੀ ਬਣਦੀ ਹੈ। ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਅਦਾਇਗੀ ਸਮੇਂ ਸਿਰ ਕੀਤੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਸਾਰੀਆਂ ਖਰੀਦ ਏਜੰਸੀਆਂ, ਮੰਡੀ ਬੋਰਡ, ਟਰਾਂਸਪੋਰਟਰਾਂ ਅਤੇ ਮਜ਼ਦੂਰਾਂ ਨਾਲ ਨੇੜਿਓਂ ਤਾਲਮੇਲ ਕਰਕੇ ਨਿਰਵਿਘਨ ਖਰੀਦ, ਸਮੇਂ ਸਿਰ ਲਿਫਟਿੰਗ ਅਤੇ ਤੁਰੰਤ ਅਦਾਇਗੀ ਨੂੰ ਯਕੀਨੀ ਬਣਾ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੇਂਦਰੀ ਜਾਂਚ ਏਜੰਸੀਆਂ ਬਾਰੇ ਆਮ ਆਦਮੀ ਪਾਰਟੀ ਸਰਕਾਰ ਦੀ ਦੋਗਲੀ ਨੀਤੀ ਹੋਈ ਬੇਨਕਾਬ: ਵਿਜੇ ਸਾਂਪਲਾ

ਬਾਗ਼ੀ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ

ਦਲਿਤ ਕਾਂਗਰਸੀ ਆਗੂ 'ਤੇ ਕਥਿਤ ਹਮਲੇ ਦੇ ਦੋਸ਼ ਵਿੱਚ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਵਿਰੁੱਧ ਮਾਮਲਾ ਦਰਜ

ਹਰਦੀਪ ਸਿੰਘ ਪੁਰੀ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ

ਮੁੱਖ ਮੰਤਰੀ ਵੱਲੋਂ 3% ਡੀ.ਏ. ਨੂੰ 'ਦੀਵਾਲੀ ਤੋਹਫ਼ਾ' ਦੱਸਣਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਅਤੇ ਗੁੰਮਰਾਹਕੁੰਨ: ਡੀ ਟੀ ਐੱਫ

ਪੰਜਾਬ ਨੇ ਐਨਆਰਆਈ ਪੈਨਸ਼ਨਰਾਂ ਲਈ ਸਮਰਪਿਤ ਵਟਸਐਪ ਚੈਟਬੋਟ ਪੇਸ਼ ਕੀਤਾ ਹੈ ਤਾਂ ਜੋ ਉਹ ਆਸਾਨੀ ਨਾਲ ਮੈਨੂਅਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾ ਸਕਣ: ਹਰਪਾਲ ਚੀਮਾ

ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਨਰ ਸੁਰਜੀਤ ਨੂੰ ਛੱਡ ਦਿੱਤਾ, ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਦੀ ਸੰਭਾਵਨਾ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ; ਤਰਨਤਾਰਨ 558 ਮਾਮਲਿਆਂ ਨਾਲ ਸੂਚੀ ਵਿੱਚ ਸਭ ਤੋਂ ਉੱਪਰ

ਕਦੇ ਅਕਾਲੀ-ਭਾਜਪਾ ਗੱਠਜੋੜ ਦੇ ਕੱਟੜ ਆਲੋਚਕ ਰਹੇ ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਵਿੱਚ ਉਨ੍ਹਾਂ ਦੇ ਪੁਨਰ-ਮਿਲਨ ਦਾ ਸਮਰਥਨ ਕਰਦੇ ਹਨ

ਕੈਪਟਨ ਅਮਰਿੰਦਰ, ਜਿਸਨੇ ਪੰਜਾਬ ਦੇ ਵੋਟਰਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਭਾਜਪਾ ਨੂੰ ਸੱਤਾ ਦੇਣ ਨਾਲ ਪਾਕਿਸਤਾਨ ਨਾਲ ਜੰਗ ਦਾ ਖ਼ਤਰਾ ਹੋ ਸਕਦਾ ਹੈ, ਹੁਣ ਉਸੇ ਪਾਰਟੀ ਦਾ ਬਚਾਅ ਕਰਦਾ ਹੈ