Friday, May 17, 2024

Punjab

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਦਲਜੀਤ ਕੌਰ  | April 27, 2023 04:10 PM
ਚੰਡੀਗੜ੍ਹ, :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
 
ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੌਰ ਸਿੰਘ ਨੇ ਮੁੱਕੇਬਾਜ਼ੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਤਰ ਵਿੱਚ ਨਾਮਣਾ ਅਤੇ ਪ੍ਰਸਿੱਧੀ ਹਾਸਲ ਕਰਕੇ ਭਾਰਤ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਕੌਰ ਸਿੰਘ ਨੇ ਮੁੱਕੇਬਾਜ਼ੀ ਦੀ ਦੁਨੀਆ ਵਿੱਚ ਸਿਤਾਰੇ ਵਾਂਗ ਚਮਕਦਿਆਂ ਏਸ਼ੀਅਨ ਖੇਡਾਂ ਵਿੱਚ ਗੋਲਡ ਮੈਡਲ ਜਿੱਤਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਦਿੱਗਜ਼ ਮੁੱਕੇਬਾਜ਼ ਨੇ ਓਲੰਪਿਕ ਖੇਡਾਂ ਵਿੱਚ ਵੀ ਦੇਸ਼ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਕਿਹਾ ਕਿ ਕੌਰ ਸਿੰਘ ਦਾ ਜੀਵਨ ਅਤੇ ਯੋਗਦਾਨ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਸਖ਼ਤ ਮਿਹਨਤ ਕਰਨ ਅਤੇ ਵਧੀਆ ਪ੍ਰਦਰਸ਼ਨ ਦਿਖਾਉਣ ਲਈ ਪ੍ਰੇਰਿਤ ਕਰੇਗਾ।
 
ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ