Thursday, May 16, 2024

Punjab

ਪੰਜਾਬ ਦੇ ਰਾਜਪਾਲ ਤੇ ਕੇਂਦਰ ਸਰਕਾਰ ਨਾਲ ਟਕਰਾਅ ਕਰ ਕੇ ਮੁੱਖ ਮੰਤਰੀ ਨੇ ਸੂਬੇ ਦਾ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ ਕੀਤਾ: ਅਕਾਲੀ ਦਲ

ਅਮਰੀਕ ਸਿੰਘ  | June 13, 2023 09:56 AM
ਚੰਡੀਗੜ੍ਹ, :  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਟਕਰਾਅ ਦੀ ਮਾੜੀ ਨੀਤੀ ਤੇ ਪੰਜਾਬ ਦੇ ਰਾਜਪਾਲ ਤੇ ਕੇਂਦਰ ਸਰਕਾਰ ਨਾਲ ਗੈਰ ਸੰਵਿਧਾਨਕ ਵਿਹਾਰ ਕਾਰਨ ਸੂਬੇ ਦਾ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ ਅਤੇ ਸਿਹਤ ਖੇਤਰ ਦੇ ਨਾਲ ਨਾਲ ਜ਼ਰੂਰੀ ਪੇਂਡੂ ਬੁਨਿਆਦੀ ਢਾਂਚਾ ਵੀ ਖ਼ਤਰੇ ਵਿਚ ਪੈ ਗਿਆ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਪੰਜਾਬ ਦੇ ਮੰਦੇਭਾਗ ਹਨ ਕਿ ਇਸਦਾ ਮੁੱਖ ਮੰਤਰੀ ਸੰਵਿਧਾਨਕ ਨਿਯਮਾਂ ਮੁਤਾਬਕ ਕੰਮ ਨਹੀਂ ਕਰ ਰਿਹਾ ਤੇ ਜਨਤਕ ਤੌਰ ’ਤੇ ਇਸਨੇ ਰਾਜਪਾਲ ਨਾਲ ਸ਼ਬਦੀ ਜੰਗ ਛੇੜ ਰੱਖੀ ਹੈ ਜਦੋਂ ਕਿ ਜ਼ਰੂਰਤ ਪੰਜਾਬੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਦੀ ਸੀ। ਉਹਨਾਂ ਕਿਹਾ ਕਿ ਹਾਲ ਹੀ ਵਿਚ ਰਾਜਪਾਲ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਹਨਾਂ ਕਿਹਾ ਹੈ ਕਿ ਮੁੱਖ ਮੰਤਰੀ ਨੇ ਉਹਨਾਂ ਦੀਆਂ 10 ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਜਿਸ ਤੋਂ ਪਤਾ ਚਲਦਾ ਹੈ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਸਰਕਾਰ ਕਿਵੇਂ ਚਲਾਈ ਜਾ ਰਹੀ ਹੈ।
 
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਮੁੱਖ ਮੰਤਰੀ ਦੇ ਮਾੜੇ ਵਤੀਰੇ ਦੀ ਮਾਰ ਝੱਲਣੀ ਪੈ ਰਹੀ ਹੈ। ਉਹਨਾਂ ਕਿਹਾ ਕਿ ਇਸ ਵੇਲੇ ਪੰਜਾਬ ਨੂੰ ਵੱਧ ਫੰਡ ਜੁਟਾਉਣ ਦੀ ਲੋੜ ਸੀ ਪਰ ਮੁੱਖ ਮੰਤਰੀ ਤਾਂ ਕੇਂਦਰ ਸਰਕਾਰ  ਤੋਂ ਆਪਣੇ ਬਕਾਏ ਵੀ ਜਾਰੀ ਨਹੀਂ ਕਰਵਾ ਸਕੇ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਪੇਂਡੂ ਵਿਕਾਸ ਫੰਡ (ਆਰ ਡੀ ਐਫ) ਦੇ ਕੇਂਦਰ ਕੋਲ ਬਕਾਏ ਜਾਰੀ ਕਰਨ ਵਾਸਤੇ ਮਾਮਲਾ ਨਹੀਂ ਚੁੱਕ ਸਕੇ।
 
ਡਾ. ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਦਾ ਕੌਮੀ ਸਿਹਤ ਮਿਸ਼ਨ ਤਹਿਤ 800 ਕਰੋੜ ਰੁਪਏ ਦਾ ਬਕਾਇਆ ਵੀ ਨਹੀਂ ਮੰਗਿਆ ਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕੇਂਦਰ ਦੇ ਨਿਯਮਾਂ ਦੀ ਪਰਵਾਹ ਨਾ ਕਰਦਿਆਂ ਆਮ ਆਦਮੀ ਕਲੀਨਿਕ ਸਥਾਪਿਤ ਕਰਨ ’ਤੇ ਜ਼ੋਰ ਦਿੱਤਾ ਜਿਸ ਕਾਰਨ ਕੌਮੀ ਸਿਹਤ ਮਿਸ਼ਨ ਫੰਡ ਦੇਣ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਹੁਣ ਜਦੋਂ ਸਿਹਤ ਢਾਂਚਾ ਢਹਿ ਢੇਰੀ ਹੋਣ ਦੇ ਕੰਢੇ ਪਹੁੰਚ ਗਿਆ ਤਾਂ ਆਪ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਵਿਚ ਤਾਇਨਾਤ ਡਾਕਟਰਾਂ ਤੇ ਸਟਾਫ ਨੂੰ ਵਾਪਸ ਪ੍ਰਾਇਮਰੀ ਹੈਲਥ ਸੈਂਟਰਾਂ  ਤੇ ਪੇਂਡੂ ਡਿਸਪੈਂਸਰੀਆਂ ਵਿਚ ਭੇਜ ਦਿੱਤਾ ਹੈ।
 
ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੰਜਾਬੀਆਂ ਦੀ ਇੱਛਾ ਅਨੁਸਾਰ ਤੇ ਇਹਨਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਸੂਬੇ ਨੂੰ ਚਲਦਾ ਰੱਖਣ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਟਕਰਾਅ ਦੀ ਨੀਤੀ ਅਪਣਾ ਰਹੇ ਹਨ ਤੇ ਉਹਨਾਂ ਨੇ ਸਸਤੀ ਸ਼ੋਹਰਤ ਹਾਸਲ ਕਰਨ ਵਾਸਤੇ ਸੂਬੇ ਦਾ ਇਸ਼ਤਿਹਾਰੀ ਬਜਟ ਵਧਾ ਕੇ 750 ਕਰੋੜ ਰੁਪਏ ਕਰ ਦਿੱਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ