Wednesday, May 01, 2024

Punjab

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਅਧਿਆਪਕਾਂ ਅਤੇ ਨਾਨ ਟੀਚਿੰਗ ਤੋਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ

ਦਲਜੀਤ ਕੌਰ  | March 13, 2024 12:38 AM

 

ਚੰਡੀਗੜ੍ਹ:  ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਨਾਨ ਟੀਚਿੰਗ ਦੀਆਂ ਆਮ ਬਦਲੀਆਂ ਦੀ ਪ੍ਰਕਿਰਿਆ ਜੂਨ ਮਹੀਨੇ ਦੀ ਬਜਾਏ ਇਸ ਵਾਰ ਮਾਰਚ ਮਹੀਨੇ ਤੋਂ ਸ਼ੁਰੂ ਕਰ ਦਿੱਤੀ ਹਨ ਹੈ। ਬਦਲੀਆਂ ਕਰਵਾਉਣ ਲਈ ਇੱਛੁਕ ਅਧਿਆਪਕ 12 ਮਾਰਚ ਤੋਂ 19 ਮਾਰਚ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਹੀ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 12 ਮਾਰਚ ਤੋਂ 19 ਮਾਰਚ 2024 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਬੈਂਸ ਨੇ ਦੱਸਿਆ ਕਿ ਇਹ ਬਦਲੀਆਂ 2019 ਦੀ ਟੀਚਰ ਟਰਾਂਸਫਰ ਪਾਲਿਸੀ ਅਤੇ 2020 ਦੀ ਸੋਧੀ ਹੋਈ ਪਾਲਿਸੀ ਅਨੁਸਾਰ ਹੋਣਗੀਆਂ।

ਸਾਲ 2024 ਦੌਰਾਨ ਜੋ ਅਧਿਆਪਕ, ਕੰਪਿਊਟਰ ਫੈਕਲਟੀ ਅਤੇ ਨਾਨ ਟੀਚਿੰਗ ਸਟਾਫ ਪਾਲਿਸੀ ਅਨੁਸਾਰ ਕਵਰ ਹੁੰਦੇ ਹਨ ਅਤੇ ਬਦਲੀ ਕਰਵਾਉਣਾ ਚਾਹੁੰਦੇ ਹਨ ਉਹ ਆਪਣੇ ਵੇਰਵੇ ਮਿਤੀ 12 ਮਾਰਚ 2024 ਤੋਂ 19 ਮਾਰਚ 2024 ਤੱਕ epunjabschoolportal ਤੇ  ਆਪਣੇ employee login Id login ਕਰਕੇ ਭਰ ਸਕਦੇ ਹਨ। ਵੇਰਵੇ ਕੇਵਲ ਆਨਲਾਈਨ ਹੀ ਭਰੇ ਜਾ ਸਕਦੇ ਹਨ। ਦਰਖਾਸਤ ਕਰਤਾਵਾਂ ਵੱਲੋਂ ਆਪਣੀ ਪ੍ਰਤੀਬੇਨਤੀਆਂ ਸਬੰਧੀ ਵੱਖ-ਵੱਖ ਵੇਰਵੇ ਭਰੇ ਜਾਣੇ ਹਨ, ਜੋ ਕਿ ਹੇਠ ਲਿਖੇ ਅਨੁਸਾਰ ਹਨ:

(i) Update General Details

(ii) Update Results

(iii) Update Service Record


ਉਪਰੋਕਤ ਵਿੱਚ ਮੁਕੰਮਲ ਵੇਰਵੇ ਭਰਨ ਉਪਰੰਤ Approve Data ਦਾ Button ਕਲਿੱਕ ਕੀਤਾ ਜਾਣਾ ਹੈ।


ਉਨ੍ਹਾਂ ਦੱਸਿਆ ਕਿ ਬਦਲੀਆਂ ਕੇਵਲ ਆਨਲਾਈਨ ਹੀ ਵਿਚਾਰੀਆਂ ਜਾਣਗੀਆਂ ਜਦਕਿ ਆਫਲਾਈਨ ਵਿਧੀ ਰਾਹੀਂ ਪ੍ਰਾਪਤ ਪ੍ਰਤੀ ਬੇਨਤੀਆਂ ਨਹੀਂ ਵਿਚਾਰੀਆ ਜਾਣਗੀਆਂ। ਇਸੇ ਤਰਾਂ ਦਰਖਾਸਤ ਕਰਤਾ ਅਧਿਆਪਕ/ਕੰਪਿਊਟਰ ਫੈਕਲਟੀ/ਨਾਨ ਟੀਚਿੰਗ ਸਟਾਫ ਜਿਨ੍ਹਾਂ ਦੇ ਵੇਰਵੇ ਸਹੀ ਪਾਏ ਜਾਣਗੇ ਉਹਨਾਂ ਤੋਂ ਹੀ ਬਦਲੀ ਲਈ ਸਟੇਸ਼ਨ ਚੁਆਇਸ ਲਈ ਜਾਵੇਗੀ।

 

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ