Monday, July 20, 2026
ਤਾਜਾ ਖਬਰਾਂ
ਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ; ਸ਼ਹਿਰ ਭਰ ਵਿੱਚ ਪਾਬੰਦੀ ਦੇ ਹੁਕਮ ਲਾਗੂਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭਸੁਖਬੀਰ ਬਾਦਲ ਨੇ ਖਾਲੜਾ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗੈਰ-ਕਾਨੂੰਨੀ ਰਿਹਾਈ ਲਈ ਕਾਂਗਰਸ ਅਤੇ 'ਆਪ' ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆਸੁਲਤਾਨਪੁਰ ਲੋਧੀ ਕੈਫੇ ਵਿੱਚ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਵਿਦੇਸ਼ੀ ਗੈਂਗਸਟਰ ਜੱਗਾ ਫੁਕੀਵਾਲ ਦੇ ਛੇ ਸਾਥੀ ਗ੍ਰਿਫ਼ਤਾਰ'ਡਬਲ-ਇੰਜਣ' ਸਰਕਾਰ ਨਾਲ ਪੰਜਾਬ ਤੇਜ਼ ਵਿਕਾਸ ਦਾ ਹੱਕਦਾਰ ਹੈ: ਪ੍ਰਧਾਨ ਮੰਤਰੀ ਮੋਦੀ

Punjab

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ

ਪੰਜਾਬ ਨਿਊਜ਼ ਐਕਸਪ੍ਰੈੱਸ | July 19, 2026 07:27 PM

*• 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ*
*• ਸਾਡੇ ਵਿਦਿਆਰਥੀਆਂ ਨੇ ਫਿਰ ਲੋਹਾ ਮਨਵਾਇਆ: ਬੈਂਸ*
*• ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ*

ਚੰਡੀਗੜ੍ਹ, 19 ਜੁਲਾਈ: ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026 ਪ੍ਰੀਖਿਆ ਪਾਸ ਕਰ ਲਈ ਹੈ। ਨੀਟ ਦਾ ਪੇਪਰ ਲੀਕ ਹੋਣ ਕਾਰਨ ਪਹਿਲਾ ਪ੍ਰੀਖਿਆ ਰੱਦ ਹੋ ਗਈ ਸੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਮੁੜ-ਪ੍ਰੀਖਿਆ ਲਈ ਗਈ ਸੀ ਜਿਸ ਦੇ ਨਤੀਜੇ ਐਲਾਨੇ ਗਏ ਹਨ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਮੈਡੀਕਲ ਖੇਤਰ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ, “ਇੱਕ ਵਾਰ ਫਿਰ, ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਮਿਆਰੀ ਸਿੱਖਿਆ ਅਤੇ ਸਖ਼ਤ ਮਿਹਨਤ ਨਾਲ ਹਰ ਟੀਚਾ ਸਰ ਕੀਤਾ ਜਾ ਸਕਦਾ ਹੈ। ਇਸ ਸਾਲ, ਸਾਡੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ ਜੋ ਕਿ “ਸਿੱਖਿਆ ਕ੍ਰਾਂਤੀ” ਦੇ ਪ੍ਰਭਾਵ ਅਤੇ ਸਾਡੇ ਅਧਿਆਪਕਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ।”

ਸਿੱਖਿਆ ਮੰਤਰੀ ਨੇ ਕਿਹਾ ਕਿ ਸਾਲ 2026 ਵਿੱਚ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵੱਧ ਰਹੇ ਮਿਆਰ ਦੀ ਪ੍ਰਤੱਖ ਮਿਸਾਲ ਹੈ। ਸਾਲ 2024 ਵਿੱਚ 437 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ ਅਤੇ ਸਾਲ 2025 ਵਿੱਚ ਇਹ ਗਿਣਤੀ ਵਧ ਕੇ 847 ਹੋ ਗਈ ਸੀ। ਇਸ ਸਾਲ 882 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ, ਜੋ ਸਾਲ 2024 ਦੇ ਮੁਕਾਬਲੇ 100 ਫ਼ੀਸਦ ਤੋਂ ਵੱਧ ਦੇ ਵਾਧੇ ਨੂੰ ਦਰਸਾਉਂਦੀ ਹੈ। ਪੇਪਰ ਲੀਕ ਅਤੇ ਦੁਬਾਰਾ ਪ੍ਰੀਖਿਆ ਕਾਰਨ 2026 ਦੀ ਪ੍ਰੀਖਿਆ ਵਿੱਚ ਆਈ ਰੁਕਾਵਟ ਦੇ ਬਾਵਜੂਦ ਇਹ ਸਫਲਤਾ ਹਾਸਲ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਨਤਕ ਸਿੱਖਿਆ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਸਿੱਖਿਆ ਗਰੀਬੀ ਨੂੰ ਖਤਮ ਕਰਨ ਅਤੇ ਜੀਵਨ ਨੂੰ ਨਵੀਂ ਦਿਸ਼ਾ ਦੇਣ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਇਸ ਸਾਲ ਪ੍ਰੀਖਿਆ ਵਿੱਚ ਆਈ ਰੁਕਾਵਟ ਦੇ ਬਾਵਜੂਦ, ਨੀਟ ਵਿੱਚ ਸਾਡੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਸਫਲਤਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਾਡੇ ਬੱਚੇ ਯੋਗ ਸਹਾਇਤਾ ਅਤੇ ਢੁੱਕਵੇਂ ਮਾਹੌਲ ਨਾਲ ਕੀ ਨਹੀਂ ਹਾਸਲ ਕਰ ਸਕਦੇ।"

ਇਸ ਸਾਲ ਨੀਟ ਪ੍ਰੀਖਿਆ ਪਾਸ ਕਰਨ ਵਾਲਿਆਂ ਵਿੱਚੋਂ ਲੁਧਿਆਣਾ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ, ਸੇਖੇਵਾਲ ਦੇ ਵਿਦਿਆਰਥੀ ਪ੍ਰਤੀਕ ਕੁਮਾਰ ਦੀ ਕਹਾਣੀ ਸੂਬੇ ਦੇ ਸਿੱਖਿਆ ਸੁਧਾਰਾਂ ਦੇ ਵਿਆਪਕ ਪ੍ਰਭਾਵ ਨੂੰ ਉਜਾਗਰ ਕਰਦੀ ਹੈ। 16, 000 ਰੁਪਏ ਮਹੀਨਾ ਦੀ ਤਨਖਾਹ ਵਾਲੇ ਇੱਕ ਪ੍ਰਾਈਵੇਟ ਸਕੂਲ ਅਧਿਆਪਕ ਦੇ ਪੁੱਤਰ, ਪ੍ਰਤੀਕ ਨੇ ਨੀਟ-ਯੂਜੀ 2026 ਵਿੱਚ 720 ਵਿੱਚੋਂ 594 ਅੰਕਾਂ ਨਾਲ 99.3 ਫ਼ੀਸਦ ਅੰਕ ਪ੍ਰਾਪਤ ਕੀਤੇ। ਉਸਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ “ਪੇਸ” ਪ੍ਰੋਗਰਾਮ ਤਹਿਤ ਮੁਫਤ ਆਨਲਾਈਨ ਕਲਾਸਾਂ ਅਤੇ ਮੌਕ ਟੈਸਟਾਂ ਰਾਹੀਂ ਪ੍ਰੀਖਿਆ ਦੀ ਤਿਆਰੀ ਕੀਤੀ। ਪ੍ਰਤੀਕ ਇੱਕ ਓਨਕੋਲੋਜਿਸਟ ਬਣ ਕੇ ਕੈਂਸਰ ਦੇ ਮਰੀਜ਼ਾਂ ਦੀ ਸੇਵਾ ਕਰਨਾ ਚਾਹੁੰਦਾ ਹੈ। ਉਸਦੀ ਪ੍ਰਾਪਤੀ ਦਰਸਾਉਂਦੀ ਹੈ ਕਿ ਸਹੀ ਦਿਸ਼ਾ ਤੇ ਸਹਾਇਤਾ, ਸਮਰਪਣ ਅਤੇ ਸਖ਼ਤ ਮਿਹਨਤ ਨਾਲ ਵਿੱਤੀ ਔਕੜਾਂ ਉੱਤੇ ਪਾਰ ਪਾਇਆ ਜਾ ਸਕਦਾ ਹੈ।

ਪ੍ਰਤੀਕ ਦੇ ਪਿਤਾ ਨੇ ਕਿਹਾ, “ਮੈਂ ਹਮੇਸ਼ਾ ਮੰਨਦਾ ਸੀ ਕਿ ਸਿੱਖਿਆ ਹੀ ਸਾਡੇ ਪਰਿਵਾਰ ਦੀ ਤਕਦੀਰ ਬਦਲਣ ਦਾ ਇੱਕੋ ਇੱਕ ਜ਼ਰੀਆ ਹੈ। ਪੰਜਾਬ ਸਰਕਾਰ ਦੇ ਮੁਫ਼ਤ ਕੋਚਿੰਗ ਅਤੇ ਮੌਕ ਟੈਸਟਾਂ ਨੇ ਪ੍ਰਤੀਕ ਨੂੰ ਨਵੀਂ ਦਿਸ਼ਾ ਦਿੱਤੀ। ਅੱਜ, ਜਦੋਂ ਉਸਨੇ ਨੀਟ ਪ੍ਰੀਖਿਆ ਪਾਸ ਕਰ ਲਈ ਹੈ, ਇਹ ਸਾਡੀ ਜ਼ਿੰਦਗੀ ਦਾ ਸਭ ਤੋਂ ਮਾਣਮੱਤਾ ਅਤੇ ਖੁਸ਼ਨੁਮਾ ਦਿਨ ਹੈ।”

ਨੀਟ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੀ ਸਫਲਤਾ ਪ੍ਰਗਤੀ ਵੱਲ ਵੱਧ ਰਹੇ ਸੂਬੇ ਦੇ ਕਦਮਾਂ ਨੂੰ ਦਰਸਾਉਂਦੀ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ, ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਕੇਰਲਾ ਅਤੇ ਦਿੱਲੀ ਨੂੰ ਪਛਾੜ ਕੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਦਾ ਦਰਜਾ ਹਾਸਲ ਕੀਤਾ । ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੈਂਟਰਸ਼ਿਪ ਅਤੇ ਪ੍ਰੀਖਿਆ ਦੀ ਤਿਆਰੀ ਪ੍ਰਦਾਨ ਕੀਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਨਰ ਦੀ ਪਛਾਣ ਕਰਨ ਅਤੇ ਉਸ ਨੂੰ ਨਿਖਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਬੱਚੇ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕੀਤੀ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂ

ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭ

ਪੰਜਾਬ 'ਚ ਵਿਦਿਆਰਥੀਆਂ ਨੂੰ ਹੁਣ ਮੁਫ਼ਤ 'ਚ ਮਿਲਣਗੇ ਸਕੂਲ ਬੈਗ

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਸੰਧਵਾਂ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਸੌਂਦ

ਬਲਾਚੌਰ 'ਚ SIR ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ

CM ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਸਿੱਖਿਆ ਕ੍ਰਾਂਤੀ: 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ