Friday, July 03, 2026
ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂ

Punjab

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : MLA ਕੁਲਵੰਤ ਸਿੰਘ

ਪੰਜਾਬ ਨਿਊਜ਼ ਐਕਸਪ੍ਰੈੱਸ | July 03, 2026 09:14 AM

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਦੀਆਂ ਗਾਰੰਟੀਆਂ ਅਤੇ ਵਾਅਦੇ ਲਗਾਤਾਰ ਕੀਤੇ ਜਾ ਰਹੇ ਹਨ ਪੂਰੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ (ਹਰਜਿੰਦਰ ਸਿੰਘ ਭੱਟੀ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਵਧੇਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਮੋਹਾਲੀ ਸਮੇਤ ਸੂਬੇ ਭਰ ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।

ਇਸੇ ਲੜੀ ਤਹਿਤ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪਿੰਡ ਕੈਲੋ, ਸੈਦਪੁਰ ਅਤੇ ਗਿੱਦੜਪੁਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕਾਰਜਕਾਲ ਦੇ ਸ਼ੁਰੂ ਤੋਂ ਹੀ ਲੋਕ ਭਲਾਈ ਨੂੰ ਤਰਜੀਹ ਦਿੱਤੀ ਹੈ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸਮੇਤ ਸਰਕਾਰ ਦੀਆਂ ਗਾਰੰਟੀਆਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪਿੰਡ ਕੈਲੋ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਧਰਮਸ਼ਾਲਾ ਲਈ 15 ਲੱਖ ਰੁਪਏ, ਪਛੜੀਆਂ ਸ਼੍ਰੇਣੀਆਂ ਦੀ ਧਰਮਸ਼ਾਲਾ ਲਈ 5 ਲੱਖ ਰੁਪਏ ਜਲਦੀ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਚਾਰ ਲੋੜਵੰਦ ਪਰਿਵਾਰਾਂ ਦੇ ਮਕਾਨਾਂ ਲਈ 8 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਪਿੰਡ ਸੈਦਪੁਰ ਵਿੱਚ 16 ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਲਈ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇੱਥੇ ਓਪਨ ਜਿਮ ਦੀ ਸਥਾਪਨਾ ਕੀਤੀ ਗਈ ਹੈ ਅਤੇ ਸਵਾੜਾ-ਸੈਦਪੁਰ-ਗਿੱਦੜਪੁਰ-ਚੰਡਿਆਲਾ ਸੜਕ ਨੂੰ 18 ਫੁੱਟ ਚੌੜਾ ਕਰਕੇ ਬਣਾਇਆ ਜਾ ਰਿਹਾ ਹੈ। 30 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦੀ ਉਸਾਰੀ ਜਾਰੀ ਹੈ, ਜਦਕਿ ਸਕੂਲ ਵਿੱਚ 2.50 ਲੱਖ ਰੁਪਏ ਦੀ ਲਾਗਤ ਨਾਲ ਰਸੋਈ ਅਤੇ 23 ਲੱਖ ਰੁਪਏ ਨਾਲ ਪੇਵਰ ਬਲਾਕ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੇ ਨੌਂ ਨੌਜਵਾਨਾਂ ਨੂੰ ਡੀ.ਸੀ. ਰੇਟ 'ਤੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਧਰਮਸ਼ਾਲਾ ਵਿੱਚ ਬਿਜਲੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਫਿਰਨੀ ਨਾਲ ਲੱਗਦੇ ਨਾਲੇ ਦੀ ਉਸਾਰੀ ਲਈ 20 ਲੱਖ ਰੁਪਏ ਜਲਦ ਜਾਰੀ ਕੀਤੇ ਜਾਣਗੇ।

ਪਿੰਡ ਗਿੱਦੜਪੁਰ ਵਿੱਚ ਧਰਮਸ਼ਾਲਾ ਦੇ ਨਿਰਮਾਣ ਲਈ 3 ਲੱਖ ਰੁਪਏ, ਗੰਦੇ ਪਾਣੀ ਦੀ ਨਿਕਾਸੀ ਲਈ 8 ਲੱਖ ਰੁਪਏ ਖਰਚ ਕੀਤੇ ਗਏ ਹਨ। ਗਲੀਆਂ-ਨਾਲੀਆਂ ਦੇ ਵਿਕਾਸ ਲਈ 11 ਲੱਖ ਰੁਪਏ ਅਤੇ ਪਿੰਡ ਦੇ ਟੋਬੇ ਦੇ ਨਵੀਨੀਕਰਨ ਲਈ ਵੀ 11 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਦੇ ਕੰਮ ਜਲਦ ਸ਼ੁਰੂ ਹੋਣਗੇ।

ਵਿਧਾਇਕ ਕੁਲਵੰਤ ਸਿੰਘ ਨੇ ਦੁਹਰਾਇਆ ਕਿ ਹਲਕੇ ਦੇ ਹਰ ਪਿੰਡ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਬਲਾਕ ਪ੍ਰਧਾਨ ਤਰਲੋਚਨ ਸਿੰਘ, ਜਰਨੈਲ ਸਿੰਘ, ਗੁਰਜੀਤ ਸਿੰਘ, ਹਰਜਿੰਦਰ ਸਿੰਘ, ਬਲਜੀਤ ਸਿੰਘ, ਸੰਤੋਖ ਸਿੰਘ (ਸਾਬਕਾ ਸਰਪੰਚ), ਰਜਿੰਦਰ ਸਿੰਘ, ਲਾਲਾ ਮਾਵੀ, ਸੁਖਜੀਤ ਸਿੰਘ ਮਾਵੀ, ਅਵਤਾਰ ਸਿੰਘ ਮੌਲੀ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਕੌਂਸਲਰ ਸਤਵਿੰਦਰ ਸਿੰਘ ਮਿੱਠੂ, ਗੁਰਮੀਤ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ

ਨਾਮੀਬੀਆ ਦੇ ਹਾਈ ਕਮਿਸ਼ਨਰ ਵੱਲੋਂ ਪੰਜਾਬ ਹੋਮ ਗਾਰਡਜ਼ ਕੈਨਾਈਨ ਟ੍ਰੇਨਿੰਗ ਐਂਡ ਬ੍ਰੀਡਿੰਗ ਇੰਸਟੀਚਿਊਟ, ਡੇਰਾਬੱਸੀ ਦਾ ਦੌਰਾ

ਏ.ਡੀ.ਸੀ. ਵੱਲੋਂ ਫਰਮ ਬੈਸਟ ਟਰੈਵਲ ਏਜੰਸੀ ਦਾ ਲਾਇਸੰਸ ਰੱਦ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਬੈਂਸ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 163ਵਾਂ ਦਿਨ: ਪੰਜਾਬ ਪੁਲਿਸ ਵੱਲੋਂ 565 ਥਾਈਂ ਛਾਪੇਮਾਰੀ; 303 ਗ੍ਰਿਫ਼ਤਾਰ