Saturday, September 26, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਵਾਸਤੇ ਕਿਸਾਨ ਅੰਦੋਲਨ ਦੀ ਤਰਜ਼ ’ਤੇ ਇਕਜੁੱਟ ਹੋ ਕੇ ਅੰਦੋਲਨ ਕਰੋ: ਹਰਸਿਮਰਤ ਬਾਦਲ

ਪੰਜਾਬ ਨਿਊਜ਼ ਐਕਸਪ੍ਰੈੱਸ | September 26, 2026 08:35 PM

- ਵਿਸ਼ਾਲ ਇਨਸਾਫ ਰੈਲੀ ਨੂੰ ਕੀਤਾ ਸੰਬੋਧਨ, ਔਰਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿਚ ’ਠੀਕਰੀ ਪਹਿਰੇ’ ਸ਼ੁਰੂ ਕਰਨ ਤਾਂ ਜੋ ਸਪਸ਼ਟ ਸੁਨੇਹਾ ਜਾਵੇ ਕਿ ਹੁਣ ਬਹੁਤ ਹੋ ਗਿਆ

ਮੁਹਾਲੀ/26 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਜ ਵਿਚ ਨਸ਼ਿਆਂ ਦੇ ਹੋਏ ਪਸਾਰ ਤੋਂ ਸੂਬੇ ਨੂੰ ਮੁਕਤ ਕਰਵਾਉਣ ਲਈ ਇਕਜੁੱਟ ਹੋ ਕੇ ਕਿਸਾਨ ਅੰਦੋਲਨ ਦੀ ਤਰਜ਼ ’ਤੇ ਅੰਦੋਲਨ ਸ਼ੁਰੂ ਕਰਨ।

ਐਮ ਪੀ, ਜਿਹਨਾਂ ਨੇ ਇਥੇ ਵਿਸ਼ਾਲ ਮਾਵਾਂ ਧੀਆਂ ਇਨਸਾਫ ਰੈਲੀ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਅਸੀਂ ਆਪਣੇ ਪੁੱਤਾਂ ਅਤੇ ਭਵਿੱਖੀ ਪੀੜੀ ਨੂੰ ਬਚਾਉਣ ਵਾਸਤੇ ਸਭ ਕੁਝ ਆਪਣੇ ਹੱਥਾਂ ਵਿਚ ਲਈਏ। ਉਹਨਾਂ ਕਿਹਾ ਕਿ ਸਾਨੂੰ ਇਸ ਨਸ਼ਿਆਂ ਦੇ ਪਸਾਰ ਨਾਲ ਉਸੇ ਤਰੀਕੇ ਨਜਿੱਠਣਾ ਹੋਵੇਗਾ ਜਿਵੇਂ ਤਿੰਨ ਕਾਲੇ ਖੇਤੀ ਕਾਨੂੰਨਾਂ ਨਾਲ ਨਜਿੱਠਿਆ ਸੀ ਤੇ ਕੇਂਦਰ ਨੂੰ ਇਹ ਕਾਨੂੰਨ ਲੈਣੇ ਪਏ। ਉਹਨਾਂ ਕਿਹਾ ਕਿ ਸਾਨੂੰ ਪਿੰਡਾਂ ਵਿਚ ਠੀਕਰੀ ਪਹਿਰੇ ਸ਼ੁਰੂ ਕਰਨੇ ਪੈਣਗੇ ਤਾਂ ਜੋ ਮੌਤ ਦੇ ਸੌਦਾਗਰਾਂ ਅਤੇ ਆਪ ਆਗੂਆਂ-ਪੁਲਿਸ ਗੰਢਤੁੱਪ ਨੂੰ ਸਪਸ਼ਟ ਸੁਨੇਹਾ ਜਾਵੇ ਕਿ ਪੰਜਾਬ ਦੀਆਂ ਔਰਤਾਂ ਜਾਗ ਗਈਆਂ ਹਨ। ਉਹਨਾਂ ਕਿਹਾ ਕਿ ਹੁਣ ਬਹੁਤ ਹੋ ਗਿਆ ਤੇ ਅਸੀਂ ਆਪਣੀਆਂ ਗਲੀਆਂ ਵਿਚ ਨਸ਼ੇ ਵਿਕਣ ਨਹੀਂ ਦੇ ਸਕਦੇ।

ਹਰਸਿਮਰਤ ਕੌਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨੇ ਉਹਨਾਂ ਨੂੰ ਫੇਲ੍ਹ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਨੇ ਸਾਡੇ ਨੌਜਵਾਨਾਂ ਖਿਲਾਫ ਬੰਦੂਕਾਂ ਵਰਤੀਆਂ ਤੇ ਆਪ ਸਰਕਾਰ ਨਸ਼ੀਲੀਆਂ ਗੋਲੀਆਂ ਵਰਤ ਰਹੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਹਾਲਾਤ ਹੋਰ ਮਾੜੇ ਹੋ ਗਏ ਹਨ। ਉਹਨਾਂ ਕਿਹਾ ਕਿ ਤੁਹਾਨੂੰ ਦੁਕਾਨਾਂ ਵਿਚ ਟੌਫੀਆਂ ਮਿਲਣ ਭਾਵੇਂ ਨਾ ਮਿਲਣ ਪਰ ਨਸ਼ੇ ਦੀਆਂ ਗੋਲੀਆਂ ਮਿਲ ਜਾਂਦੀਆਂ ਹਨ। ਇਸੇ ਤਰੀਕੇ ਆਟੇ ਦੀ ਥੋੜ੍ਹ ਤਾਂ ਹੋ ਸਕਦੀ ਹੈ ਪਰ ਚਿੱਟੇ ਦੀ ਸਪਲਾਈ ਨਹੀਂ ਘਟਦੀ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹਨਾਂ ਮਾੜੇ ਹਾਲਾਤਾਂ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਨਸ਼ਿਆਂ ਨੂੰ ਤੁਹਾਡੇ ਕੋਲੋਂ ਦੂਰ ਰੱਖਣ ਦੀ ਜ਼ਿੰਮੇਵਾਰੀ ਕਿਸਦੀ ਹੈ ? ਉਹਨਾਂ ਨੇ ਇਹ ਵੀ ਪੁੱਛਿਆ ਕਿ ਮੁੱਖ ਮੰਤਰੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿਚ ਸੁੱਟਣ ਦਾ ਵਾਅਦਾ ਉਹ ਪੂਰਾ ਕਿਉਂ ਨਹੀਂ ਕਰਦੇ। ਉਹਨਾਂ ਨੇ ਤਾਜ਼ਾ ਕੌਮੀ ਅੰਕੜੇ ਦੱਸ ਕੇ ਇਹ ਸਾਬਤ ਵੀ ਕੀਤਾ ਕਿ ਆਪ ਸਰਕਾਰ ਦੇ ਰਾਜ ਵਿਚ ਪੰਜਾਬ ਨਸ਼ਾ ਤਸਕਰੀ ਵਿਚ ਨੰਬਰ ਇਕ ਅਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤਾਂ ਦੇ ਮਾਮਲੇ ਵਿਚ ਦੂਜੇ ਨੰਬਰ ’ਤੇ ਹੈ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਹੀ ਤੁਹਾਡੇ ਹੱਕਾਂ ਵਾਸਤੇ ਲੜ ਸਕਦਾ ਹੈ। ਉਹਨਾਂ ਕਿਹਾ ਕਿ ਸਾਡੇ ਲਈ ਤੁਹਾਡੀਆਂ ਸ਼ਿਕਾਇਤਾਂ ਸਭ ਤੋਂ ਅਹਿਮ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੈਂ ਤਿੰਨ ਕਾਲੇ ਕਾਨੂੰਨਾਂ ਦੇ ਖਿਲਾਫ ਕੇਂਦਰੀ ਵਜ਼ਾਰਤ ਛੱਡੀ। ਉਹਨਾਂ ਨੇ ਭਰੋਸਾ ਦੁਆਇਆ ਕਿ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਕਾਨੂੰਨਾਂ ਵਿਚ ਤਬਦੀਲੀ ਕਰ ਕੇ ਨਸ਼ਾ ਤਸਕਰਾਂ ਨੂੰ 10 ਸਾਲ ਤੱਕ ਜ਼ਮਾਨਤ ਨਾ ਮਿਲਣੀ ਯਕੀਨੀ ਬਣਾਈ ਜਾਵੇਗੀ ਅਤੇ ਉਹਨਾਂ ਨੂੰ ਉਮਰ ਕੈਦ ਮਿਲਣੀ ਵੀ ਯਕੀਨੀ ਬਣਾਈ ਜਾਵੇਗੀ।

ਬਾਦਲ ਨੇ ਕਿਹਾ ਕਿ ਇੰਨੇ ਵੱਡੇ ਸਮਾਜਿਕ ਮੁੱਦੇ ’ਤੇ ਕੋਈ ਕਾਰਵਾਈ ਇਸ ਕਰ ਕੇ ਨਹੀਂ ਕੀਤੀ ਜਾ ਰਹੀ ਕਿਉਂਕਿ ਆਪ ਸਰਕਾਰ ਆਪਣੇ ਪ੍ਰਾਪੇਗੰਡੇ ਵਿਚ ਲੱਗੀ ਹੈ। ਉਹਨਾਂ ਕਿਹਾ ਕਿ ਇਕੱਲੇ ਇਸ਼ਤਿਹਾਰਾਂ ’ਤੇ 6 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਗਏ ਹਨ। ਭ੍ਰਿਸ਼ਟਾਚਾਰ ਸਿਖ਼ਰਾਂ ’ਤੇ ਹਨ ਅਤੇ ਮੁੱਖ ਮੰਤਰੀ ਦਫਤਰ ਵਿਚ ਤਾਇਨਾਤੀਆਂ ਤੇ ਤਬਾਦਲਿਆਂ ਵਾਸਤੇ ਰਿਸ਼ਵਤਾਂ ਲਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਗਮਾਡਾ ਨੂੰ ਵੀ ਨਹੀਂ ਬਖਸ਼ਿਆ ਗਿਆ ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ 10 ਹਜ਼ਾਰ ਕਰੋੜ ਰੁਪਏ ਦਾ ਘੁਟਾਲਾ ਬੇਨਕਾਬ ਕੀਤਾ ਹੈ ਜਿਸ ਵਿਚ ਸਤੇਂਦਰ ਜੈਨ ਸਮੇਤ ਆਪ ਦਾ ਦਿੱਲੀ ਗਿਰੋਹ ਸ਼ਾਮਲ ਹੈ।

ਬਾਦਲ ਨੇ ਇਹ ਵੀ ਦੱਸਿਆ ਕਿ ਆਪ ਸਰਕਾਰ ਦੇ ਰਾਜ ਵਿਚ ਕਿਵੇਂ ਔਰਤਾਂ ਦਾ ਅਪਮਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਜਿਹੜੀਆਂ ਔਰਤਾਂ ਨਾਲ ਵਧੀਕੀ ਹੋਈ, ਉਹ ਮੁੱਖ ਮੰਤਰੀ ਕੋਲ ਗਈਆਂ ਸਨ ਅਤੇ ਦੋ ਨੇ ਤਾਂ ਮੀਡੀਆ ਇਨਫਲੂਐਂਸਰ ਖਿਲਾਫ ਜ਼ਬਰ ਜਨਾਹ ਦਾ ਕੇਸ ਵੀ ਦਰਜ ਕਰਵਾਇਆ ਪਰ ਸਰਕਾਰ ਨੇ ਇਹਨਾਂ ਔਰਤਾਂ ਦੀ ਕੋਈ ਮਦਦ ਨਹੀਂ ਕੀਤੀ ਬਲਕਿ ਉਲਟਾ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਜ਼ਬਰ ਜਨਾਹ ਦੇ ਮੁਲਜ਼ਮ ਗੁਰੀ ਚਹਿਲ ਦੇ ਨਜ਼ਦੀਕੀ ਨਾਲ ਸੌਦੇਬਾਜ਼ੀ ਕਰ ਲਈ ਤੇ ਮੁਲਜ਼ਮ ਨੂੰ ਜੇਲ੍ਹ ਵਿਚੋਂ ਕੱਢਵਾਉਣ ਵਾਸਤੇ 5 ਕਰੋੜ ਰੁਪਏ ਵਿਚ ਸੌਦਾ ਕਰ ਲਿਆ। ਉਹਨਾਂ ਕਿਹਾ ਕਿ ਅਸੀਂ ਜ਼ਬਰ ਜਨਾਹ ਪੀੜਤਾਂ ਵਾਸਤੇ ਇਨਸਾਫ ਅਤੇ ਗੁਰਪ੍ਰੀਤ ਕੌਰ ਦੇ ਖਿਲਾਫ ਲੱਗੇ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਹਾਂ।

ਉਹਨਾਂ ਇਹ ਵੀ ਦੱਸਿਆ ਕਿ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ ਜਿਸ ਹਿਸਾਬ ਨਾਲ ਉਹਨਾਂ ਦਾ 60-60 ਹਜ਼ਾਰ ਰੁਪਏ ਬਕਾਇਆ ਬਣਦਾ ਹੈ ਪਰ ਆਪ ਸਰਕਾਰ ਔਰਤਾਂ ਨੂੰ 3-3 ਹਜ਼ਾਰ ਰੁਪਏ ਦੇ ਕੇ ਮੂਰਖ ਬਣਾਉਣਾ ਚਾਹੁੰਦੀ ਹੈ ਜਿਸਨੂੰ ਔਰਤਾਂ ਠੁਕਰਾ ਦੇਣਗੀਆਂ। ਉਹਨਾਂ ਕਿਹਾ ਕਿ ਔਰਤਾਂ ਨੂੰ ਆਪਣੇ ਬਕਾਏ ਮੰਗਣ ਦਾ ਹੱਕ ਹੈ ਤੇ ਇਹ ਪੈਸਾ ਤੁਰੰਤ ਉਹਨਾਂ ਲਈ ਜਾਰੀ ਹੋਣਾ ਚਾਹੀਦਾ ਹੈ।

ਇਸ ਮੌਕੇ ਪਰਮਿੰਦਰ ਸਿੰਘ ਸੋਹਾਣਾ ਅਤੇ ਪਰਮਜੀਤ ਕੌਰ ਲਾਂਡਰਾ ਸਮੇਤ ਸੀਨੀਅਰ ਆਗੂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 249ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 255 ਕਾਬੂ

ਚਿੱਟੇ ਨੇ ਬੁਝਾਇਆ ਗਰੀਬ ਘਰ ਦਾ ਚਿਰਾਗ: 22 ਸਾਲਾ ਨੌਜਵਾਨ ਦੀ ਮੌਤ

ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ: ਬਲਤੇਜ ਪੰਨੂ

‘ਮਾਨ ਦੇ ਮੁਨਾਫ਼ੇ’ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚਾਰ ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਘਰ-ਘਰ ਪਹੁੰਚਾਇਆ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ 'ਜਸ਼ਨ-ਏ-ਇਨਕਲਾਬ': ਪਰਮਿੰਦਰ ਗੋਲਡੀ

ਕਾਂਗਰਸ ਨੇ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਵਿਜੀਲੈਂਸ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦਾ 100 ਕਰੋੜ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਕੀਤਾ ਮੁਆਫ਼