Wednesday, May 20, 2026
ਤਾਜਾ ਖਬਰਾਂ
ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ

Punjab

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ

ਪੰਜਾਬ ਨਿਊਜ਼ ਐਕਸਪ੍ਰੈੱਸ | May 20, 2026 06:31 PM

*- ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ*
*• ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ*
*• ਸਿੱਖਣ ਦੇ ਨਤੀਜਿਆਂ ਅਤੇ ਗੁਣਵੱਤਾ ਵਿੱਚ ਪੰਜਾਬ ਦੇਸ਼ ‘ਚੋਂ ਰਿਹਾ ਮੋਹਰੀ: ਹਰਜੋਤ ਸਿੰਘ ਬੈਂਸ*
*• ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਭਾਰਤ ਲਈ ਬਣੇ ਨਵੇਂ ਦਿਸਹੱਦੇ: ਬੈਂਸ*

ਚੰਡੀਗੜ੍ਹ, 20 ਮਈ: ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਪੰਜਾਬ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਅੱਵਲ ਸਥਾਨ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੇ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬਿਆਂ ਵਿੱਚ ਸ਼ੁਮਾਰ ਹੋਣ ਤੋਂ ਮਹਿਜ਼ ਦੋ ਹਫ਼ਤਿਆਂ ਬਾਅਦ ਹੀ ਪੀ.ਜੀ.ਆਈ. ਵਿੱਚ ਇਹ ਪਹਿਲਾ ਸਥਾਨ ਹਾਸਲ ਕੀਤਾ ਹੈ।

ਇਸ ਸ਼ਾਨਦਾਰ ਪ੍ਰਾਪਤੀ ਬਾਰੇ ਅੱਜ ਇੱਥੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਨੇ ਪ੍ਰਚੇਸ਼ਟਾ-ਗ੍ਰੇਡ 1 (51 ਫ਼ੀਸਦ ਤੋਂ 60 ਫ਼ੀਸਦ ਵਿਚਕਾਰ ਸਕੋਰ) ਹਾਸਲ ਕੀਤਾ ਹੈ। ਪੰਜਾਬ ਦੇ ਨਾਲ ਇਹ ਪ੍ਰਾਪਤੀ ਮਹਿਜ਼ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਹਾਸਲ ਕੀਤੀ ਹੈ। ਸੂਬੇ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜ ਦਿੱਤਾ ਹੈ ਅਤੇ ਇਹਨਾਂ ਸਾਰੇ ਸੂਬਿਆਂ ਨੂੰ ਪ੍ਰਚੇਸ਼ਟਾ- ਗ੍ਰੇਡ 2 ਵਿੱਚ ਰੱਖਿਆ ਗਿਆ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਪੀਜੀਆਈ 2.0 ਦਰਜਾ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਛੇ ਖੇਤਰਾਂ ਵਿੱਚ ਉਨ੍ਹਾਂ ਦੀ ਸੰਯੁਕਤ ਕਾਰਗੁਜ਼ਾਰੀ ਦੇ ਆਧਾਰ 'ਤੇ ਦਿੱਤਾ ਜਾਂਦਾ ਹੈ ਜਿਹਨਾਂ ਵਿੱਚ ਸਿੱਖਣ ਦੇ ਨਤੀਜੇ ਅਤੇ ਗੁਣਵੱਤਾ, ਪਹੁੰਚ, ਬੁਨਿਆਦੀ ਢਾਂਚਾ ਅਤੇ ਸਹੂਲਤਾਂ, ਸਮਾਨਤਾ, ਪ੍ਰਸ਼ਾਸਨਿਕ ਪ੍ਰਕਿਰਿਆ ਅਤੇ ਅਧਿਆਪਕ ਸਿੱਖਿਆ ਅਤੇ ਸਿਖਲਾਈ ਸ਼ਾਮਲ ਹਨ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਨੇ 150.4 ਦੇ ਪ੍ਰਭਾਵਸ਼ਾਲੀ ਸਕੋਰ ਨਾਲ ਸਭ ਤੋਂ ਮਹੱਤਵਪੂਰਨ ਖੇਤਰ ਸਿੱਖਣ ਦੇ ਨਤੀਜੇ ਅਤੇ ਗੁਣਵੱਤਾ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਤੀਜੀ, ਛੇਵੀਂ ਅਤੇ ਨੌਵੀਂ ਜਮਾਤ ਲਈ ਭਾਸ਼ਾ, ਗਣਿਤ, ਵਿਗਿਆਨ ਅਤੇ ਸਮਾਜਿਕ ਵਿਗਿਆਨ ਵਿੱਚ ਵਿਦਿਆਰਥੀਆਂ ਦੀ ਮੁਹਾਰਤ ਦਾ ਮੁਲਾਂਕਣ ਕੀਤਾ ਜਾਂਦਾ ਹੈ ਅਤੇ ਇਹ ਵਿਦਿਅਕ ਗੁਣਵੱਤਾ ਦੇ ਮੁਲਾਂਕਣ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਪਦੰਡ ਹੈ।

ਜ਼ਿਲ੍ਹਿਆਂ ਲਈ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ-ਡੀ) 2024-25 ਵਿੱਚ, ਬਰਨਾਲਾ ਨੇ 461 ਦੇ ਸਕੋਰ ਨਾਲ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਵੱਕਾਰੀ ਉੱਤਮ-2 ਗ੍ਰੇਡ ਹਾਸਲ ਕੀਤਾ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਐਸਬੀਐਸ ਨਗਰ (ਨਵਾਂਸ਼ਹਿਰ), ਹੁਸ਼ਿਆਰਪੁਰ, ਸੰਗਰੂਰ, ਤਰਨ ਤਾਰਨ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦਾ ਨਾਂ ਸ਼ਾਮਲ ਹੈ। ਇਸ ਨਾਲ ਸਾਬਤ ਹੁੰਦਾ ਹੈ ਕਿ ਸਾਰੇ ਜ਼ਿਲ੍ਹਿਆਂ ਵਿੱਚ ਕਲਾਸਰੂਮਾਂ ‘ਚ ਉੱਤਮਤਾ ਨੂੰ ਯਕੀਨੀ ਬਣਾਇਆ ਗਿਆ ਹੈ। ਪੀਜੀਆਈ-ਡੀ ਤਹਿਤ ਜ਼ਿਲ੍ਹਿਆਂ ਨੂੰ ਛੇ ਮੁੱਖ ਖੇਤਰਾਂ ਵਿੱਚ ਦਰਜਾ ਦਿੱਤਾ ਜਾਂਦਾ ਹੈ ਜਿਹਨਾਂ ਵਿੱਚ ਨਤੀਜੇ, ਪ੍ਰਭਾਵਸ਼ਾਲੀ ਕਲਾਸਰੂਮ ਇੰਟਰੈਕਸ਼ਨ, ਬੁਨਿਆਦੀ ਢਾਂਚਾ ਸਹੂਲਤਾਂ ਅਤੇ ਵਿਦਿਆਰਥੀਆਂ ਦੇ ਅਧਿਕਾਰ, ਸਕੂਲ ਸੁਰੱਖਿਆ ਅਤੇ ਬਾਲ ਸੁਰੱਖਿਆ, ਡਿਜੀਟਲ ਸਿਖਲਾਈ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਸ਼ਾਮਲ ਹਨ।

ਇਸ ਪ੍ਰਾਪਤੀ ਲਈ ਮਿਹਨਤੀ ਅਤੇ ਸਮਰਪਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਤੁਹਾਡੀ ਜਿੱਤ ਹੈ। ਤੁਹਾਡੇ ਸਾਂਝੇ ਯਤਨਾਂ ਸਦਕਾ ਸਿੱਖਿਆ ਕ੍ਰਾਂਤੀ ਇੱਕ ਸੋਚ ਤੋਂ ਹਕੀਕਤ ਬਣ ਗਈ ਹੈ। ਦੇਸ਼ ਭਰ ਵਿੱਚ ਸਿੱਖਣ ਦੇ ਨਤੀਜਿਆਂ ਦੇ ਖੇਤਰ ਵਿੱਚ ਸਿਖਰ 'ਤੇ ਹੋਣਾ ਦਰਸਾਉਂਦਾ ਹੈ ਕਿ ਸਿੱਖਿਆ ਨੂੰ ਰੱਟਣ ਦੀ ਬਜਾਏ ਸਮਝਣ ਨੂੰ ਦਿੱਤੀ ਜਾ ਰਹੀ ਤਰਜੀਹ ਨਾਲ ਇਹ ਨਤੀਜੇ ਹਾਸਲ ਕੀਤੇ ਗਏ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਅਸੀਂ ਪੁਰਾਣੀ ਰਿਵਾਇਤ ਨੂੰ ਖਤਮ ਕਰ ਦਿੱਤਾ ਹੈ। ਕੇਰਲਾ, ਦਿੱਲੀ ਅਤੇ ਮਹਾਰਾਸ਼ਟਰ ਨੂੰ ਪਛਾੜਨਾ ਹਰ ਪੰਜਾਬੀ ਲਈ ਮਾਣ ਵਾਲੀ ਗੱਲ ਹੈ। ਪੰਜਾਬ ਦੇ ਸਰਕਾਰੀ ਸਕੂਲ ਪੂਰੇ ਦੇਸ਼ ਲਈ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ। ਅਸੀਂ ਸਿਰਫ਼ ਸਕੂਲ ਨਹੀਂ ਬਣਾ ਰਹੇ ਹਾਂ। ਅਸੀਂ ਅਜਿਹਾ ਪੰਜਾਬ ਸਿਰਜ ਰਹੇ ਹਾਂ ਜੋ ਭਵਿੱਖ ਲਈ ਪੂਰੀ ਤਰ੍ਹਾਂ ਤਿਆਰ ਹੈ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

'ਗੈਂਗਸਟਰਾਂ ‘ਤੇ ਵਾਰ': ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ

ਮੋਹਾਲੀ ਵਿੱਚ ਦਿਨ-ਦਿਹਾੜੇ ਬੱਚੀ ਹੋਈ ਅਗਵਾ

ਪੰਜਾਬ ਵਿੱਚ NEET ਪ੍ਰੀਖਿਆ ਦੇਣ ਵਾਲੇ ਬੱਚੇ ਸਰਕਾਰੀ ਬੱਸਾਂ ਵਿੱਚ ਕਰ ਸਕਣਗੇ ਮੁਫ਼ਤ ਸਫ਼ਰ - CM ਮਾਨ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਕੀਤੇ ਵਿਆਪਕ ਪ੍ਰਬੰਧ

ਸ਼੍ਰੋਮਣੀ ਕਮੇਟੀ ਨੇ ਬੇਅਦਬੀ ਕਾਨੂੰਨ ਮੁੱਦੇ 'ਤੇ ਪੰਥਕ ਸੰਮੇਲਨ ਬੁਲਾਇਆ

ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ PSPCL ਦੇ ਸਾਬਕਾ CMD, ਸਾਬਕਾ ਸੀਨੀਅਰ XEN ਅਤੇ ਕਲੋਨਾਈਜ਼ਰ ਨੂੰ ਕੀਤਾ ਗ੍ਰਿਫ਼ਤਾਰ

ਵੱਡੇ ਨਾਰਕੋ-ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼: ICE, ਹੈਰੋਇਨ ਅਤੇ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ