Wednesday, April 29, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਪੰਜਾਬ ਨਿਊਜ਼ ਐਕਸਪ੍ਰੈੱਸ | April 29, 2026 03:09 PM

- *ਸਰਹੱਦੀ ਇਲਾਕਿਆਂ ਵਿੱਚ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ*

ਚੰਡੀਗੜ੍ਹ, 29 ਅਪ੍ਰੈਲ 2026: ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਇਹ ਹੁਣ ਸੂਬੇ ਦੀਆਂ ਸਰਹੱਦਾਂ ਤੱਕ ਫੈਲ ਚੁੱਕੀ ਹੈ, ਜਿੱਥੇ ਇੱਕ ਸ਼ਾਂਤ ਪਰ ਕਾਫ਼ੀ ਰਣਨੀਤਿਕ ਜੰਗ ਲੜੀ ਜਾ ਰਹੀ ਹੈ।

'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਪੰਜਾਬ ਪੁਲਿਸ 'ਸੁਰੱਖਿਆ ਦੀ ਦੂਜੀ ਕਤਾਰ'—ਇੱਕ ਡੂੰਘੀ, ਤਕਨੀਕ-ਅਧਾਰਿਤ ਸੁਰੱਖਿਆ ਵਿਵਸਥਾ, ਨੂੰ ਤੇਜ਼ੀ ਨਾਲ ਮਜ਼ਬੂਤ ਕਰ ਰਹੀ ਹੈ ਜਿਸਦਾ ਉਦੇਸ਼ ਸਰਹੱਦ ਪਾਰ ਨਾਲ ਜੁੜੇ ਅਪਰਾਧਕ ਨੈਟਵਰਕਾਂ ਨੂੰ ਜੜ੍ਹੋਂ ਖ਼ਤਮ ਕਰਨਾ ਹੈ।

ਜਿੱਥੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਵੱਲੋਂ ਅੰਤਰਰਾਸ਼ਟਰੀ ਸਰਹੱਦ ਦੀ ਰੱਖਿਆ ਕੀਤੀ ਜਾਂਦੀ ਹੈ, ਉੱਥੇ ਪੰਜਾਬ ਪੁਲਿਸ ਇਹ ਯਕੀਨੀ ਬਣਾ ਰਹੀ ਹੈ ਕਿ ਜੇਕਰ ਕੋਈ ਤਸਕਰੀ ਵਾਲੀ ਸਮੱਗਰੀ ਸੂਬੇ ਵਿੱਚ ਆ ਵੀ ਜਾਵੇ, ਤਾਂ ਉਹ ਅੱਗੇ ਨਾ ਵਧ ਸਕੇ।

ਅੰਕੜੇ ਵੀ ਇਸ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਨੂੰ ਸਪੱਸ਼ਟ ਕਰਦੇ ਹਨ।

ਸਰਹੱਦੀ ਪੱਟੀ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜਿਸ ਨਾਲ ਸੰਵੇਦਨਸ਼ੀਲ ਪਿੰਡਾਂ ਅਤੇ ਰਾਸਤਿਆਂ ‘ਤੇ ਨਿਗਰਾਨੀ ਦਾ ਇੱਕ ਮਜ਼ਬੂਤ ਜਾਲ ਵਿਛਾਇਆ ਗਿਆ ਹੈ। ਇਸ ਤੋਂ ਇਲਾਵਾ, ਸਰਹੱਦੀ ਜ਼ਿਲ੍ਹਿਆਂ ਦੇ 41 ਥਾਣਿਆਂ ਨੂੰ ਵੀ ਸੀਸੀਟੀਵੀ ਕਵਰੇਜ ਹੇਠ ਲਿਆਂਦਾ ਗਿਆ ਹੈ, ਜੋ ਨਿਗਰਾਨੀ ਅਤੇ ਤੁਰੰਤ ਕਾਰਵਾਈ ਲਈ ਲਾਮਬੰਦ ਕੀਤੇ ਗਏ ਹਨ।

ਪਰ ਇਹ ਸਿਰਫ਼ ਨਿਗਰਾਨੀ ਵਧਾਉਣ ਬਾਰੇ ਨਹੀਂ, ਸਗੋਂ ਇਸਨੂੰ ਪ੍ਰਭਾਵਸ਼ਾਲੀ ਬਣਾਉਣ ਦੀ ਰਣਨੀਤੀ ਹੈ।

ਜ਼ਮੀਨੀ ਪੱਧਰ ‘ਤੇ ਹੁਣ ਹੋਰ ਸਖ਼ਤ ਅਤੇ ਗੈਰ ਅਨੁਮਾਨਿਤ ਢੰਗ ਨਾਲ ਰੀਅਲ-ਟਾਈਮ ਖੁਫ਼ੀਆ ਜਾਣਕਾਰੀ ‘ਤੇ ਆਧਾਰਿਤ ਨਾਕੇ ਲਗਾਏ ਜਾ ਰਹੇ ਹਨ। ਵਾਹਨਾਂ ਦੀ ਜਾਂਚ ਹੁਣ ਰੁਟੀਨ ਨਹੀਂ ਰਹੀ, ਸਗੋਂ ਟੀਚਾਗਤ ਅਤੇ ਸੂਚਨਾ ਆਧਾਰਿਤ ਹੋ ਗਈ ਹੈ। ਖ਼ਾਸ ਕਰਕੇ ਉਹਨਾਂ ਜ਼ਿਲ੍ਹਿਆਂ ਵਿੱਚ ਐਂਟੀ-ਡਰੋਨ ਨਿਗਰਾਨੀ ਤੇਜ਼ ਕੀਤੀ ਗਈ ਹੈ, ਜਿੱਥੇ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਸਾਹਮਣੇ ਆਏ ਹਨ।

ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸੁਹੈਲ ਕਾਸਿਮ ਮੀਰ ਨੇ ਕਿਹਾ, “ਸੁਰੱਖਿਆ ਦੀ ਦੂਜੀ ਕਤਾਰ ਉਹ ਜਗ੍ਹਾ ਹੈ ਜਿੱਥੇ ਅਪਰਾਧਕ ਲੜੀ ਨੂੰ ਤੋੜਿਆ ਜਾਂਦਾ ਹੈ। ਜਿੱਥੇ ਪਹਿਲੀ ਕਤਾਰ ਸਰਹੱਦ ਨੂੰ ਸੀਲ ਕਰਦੀ ਹੈ ਅਤੇ ਉੱਥੇ ਹੀ ਸੁਰੱਖਿਆ ਦੀ ਦੂਜੀ ਕਤਾਰ ਸਾਡੇ ਖੇਤਰ ਵਿੱਚ ਕਿਸੇ ਵੀ ਉਲੰਘਣਾ ਨੂੰ ਤੁਰੰਤ ਰੋਕ ਦਿੰਦੀ ਹੈ। ਸਾਡੇ ਨਾਕੇ ਹੁਣ ਸਧਾਰਣ ਚੈਕ-ਪੋਸਟ ਨਹੀਂ ਰਹੇ, ਇਹ ਖੁਫ਼ੀਆ ਜਾਣਕਾਰੀ ਦੇ ਅਧਾਰ ‘ਤੇ ਲਗਾਏ ਜਾਂਦੇ ਹਨ ਅਤੇ ਮੁਕੰਮਲ ਤਸਦੀਕ ਕੀਤੀ ਜਾਣਕਾਰੀ ਦੇ ਆਧਾਰ ‘ਤੇ ਸਥਾਪਿਤ ਕੀਤੇ ਜਾਂਦੇ ਹਨ।”

ਉਨ੍ਹਾਂ ਨੇ ਅੱਗੇ ਕਿਹਾ, “ਪਿੰਡ ਪੱਧਰ ਦੀਆਂ ਰੱਖਿਆ ਕਮੇਟੀਆਂ ਅਤੇ ਸਥਾਨਕ ਨੈੱਟਵਰਕ ਸੁਰੱਖਿਆ ਢਾਂਚੇ ਦਾ ਹਿੱਸਾ ਬਣ ਚੁੱਕੇ ਹਨ, ਜਿਸ ਨਾਲ ਜ਼ਮੀਨੀ ਗਤੀਵਿਧੀਆਂ ‘ਤੇ ਨਿਗਰਾਨੀ ਬਣੀ ਰਹਿੰਦੀ ਹੈ। ਅਸੀਂ ਨਿਰੰਤਰ ਢਾਂਚਾ, ਨਿਗਰਾਨੀ ਪ੍ਰਣਾਲੀ, ਲਾਮਬੰਦੀ ਅਤੇ ਤੁਰੰਤ ਪ੍ਰਤੀਕਿਰਿਆ ਸਮਰੱਥਾ ਨੂੰ ਮਜ਼ਬੂਤ ਕਰ ਰਹੇ ਹਾਂ, ਤਾਂ ਜੋ ਇਹ ਕਤਾਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਤੁਰੰਤ ਖ਼ਤਮ ਕਰਨ ਵਿੱਚ ਮਦਦ ਕਰੇ।”

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਦੂਜੀ ਕਤਾਰ ਦੀ ਮਜ਼ਬੂਤੀ ਸੂਬੇ ਦੀ ਐਂਟੀ-ਗੈਂਗਸਟਰ ਰਣਨੀਤੀ ਦਾ ਕੇਂਦਰ ਹੈ। ਉਹਨਾਂ ਨੇ ਕਿਹਾ, “ਅਸੀਂ ਪੁਲਿਸਿੰਗ ਵਿੱਚ ਡੂੰਘਾਈ ਲਿਆ ਰਹੇ ਹਾਂ। ਸਾਡਾ ਧਿਆਨ ਪੂਰੇ ਨੈਟਵਰਕ—ਸਰਹੱਦ ਪਾਰੋਂ ਸਪਲਾਈ ਤੋਂ ਲੈ ਕੇ ਆਖਰੀ ਪੜਾਅ ਦੀ ਡਿਲੀਵਰੀ ਤੱਕ — ਨੂੰ ਤੋੜਨ ‘ਤੇ ਕੇਂਦਰਿਤ ਹੈ। ਸੁਰੱਖਿਆ ਦੀ ਦੂਜੀ ਕਤਾਰ ਇਹ ਯਕੀਨੀ ਬਣਾਉਂਦੀ ਹੈ ਕਿ ਜੇ ਕੋਈ ਕੋਸ਼ਿਸ਼ ਵੀ ਕੀਤੀ ਜਾਂਦੀ ਹੈ, ਤਾਂ ਉਹ ਸ਼ੁਰੂਆਤੀ ਪੜਾਅ ‘ਤੇ ਹੀ ਪਤਾ ਲੱਗ ਜਾਵੇ ਅਤੇ ਇਸ ਨੂੰ ਤੁਰੰਤ ਨਾਕਾਮ ਕੀਤਾ ਜਾਵੇ।”

ਪੰਜਾਬ ਦੀ ਪੁਲਿਸਿੰਗ ਪ੍ਰਣਾਲੀ ‘ਤੇ ਨਜ਼ਰ ਰੱਖਣ ਵਾਲਿਆਂ ਲਈ ਇਹ ਇੱਕ ਸਪੱਸ਼ਟ ਬਦਲਾਅ ਦੀ ਨਿਸ਼ਾਨੀ ਹੈ। ਇਹ ਬਦਲਾਅ ਦਰਸਾਉਂਦਾ ਹੈ ਕਿ ਹੁਣ ਅਪਰਾਧ ਹੋਣ ਤੋਂ ਬਾਅਦ ਕਾਰਵਾਈ ਕਰਨ ਦੀ ਬਜਾਏ, ਉਸ ਨੂੰ ਪਹਿਲਾਂ ਹੀ ਰੋਕਣ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਨਸ਼ੀਲੇ ਪਦਾਰਥ ਅਤੇ ਹਥਿਆਰ ਸੁੱਟਣ ਵਾਲੇ ਹਰ ਇੱਕ ਡਰੋਨ ਨੂੰ ਰੋਕਣਾ, ਹਰ ਸ਼ੱਕੀ ਵਾਹਨ ਦੀ ਪਛਾਣ ਅਤੇ ਸੀਸੀਟੀਵੀ ਰਾਹੀਂ ਹਰ ਗਤੀਵਿਧੀ ਦੀ ਨਿਗਰਾਨੀ ਉਸ ਪੂਰੇ ਨੈਟਵਰਕ ਨੂੰ ਕਮਜ਼ੋਰ ਕਰਦੀ ਹੈ ਜੋ ਗੈਂਗਸਟਰਾਂ ਦੀ ਸਹਾਇਤਾ ਕਰਦਾ ਹੈ ਜੋ ਅਕਸਰ ਵਿਦੇਸ਼ਾਂ ਤੋਂ ਇਹਨਾਂ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ।

ਇਸ ਪਹਿਲਕਦਮੀ ਦਾ ਇੱਕ ਹੋਰ ਮਹੱਤਵਪੂਰਨ ਪੱਖ ਇਹ ਹੈ ਕਿ ਸਰਹੱਦੀ ਪਿੰਡ ਹੁਣ ਕਮਜ਼ੋਰ ਕੜੀ ਨਹੀਂ ਰਹੇ, ਸਗੋਂ ਪੁਲਿਸਿੰਗ ਦੇ ਸਾਥੀ ਬਣ ਰਹੇ ਹਨ। ਸਥਾਨਕ ਖੁਫ਼ੀਆ ਜਾਣਕਾਰੀ ਨੂੰ ਹੌਲੀ-ਹੌਲੀ ਪੁਲਿਸ ਪ੍ਰਣਾਲੀ ਵਿੱਚ ਜੋੜਿਆ ਜਾ ਰਿਹਾ ਹੈ। ਪਿੰਡ ਪੱਧਰੀ ਨਿਗਰਾਨੀ ਅਤੇ ਭਾਈਚਾਰਕ ਨੈੱਟਵਰਕ ਹੁਣ ਅਹਿਮ ਜਾਣਕਾਰੀ ਦੇ ਰਹੇ ਹਨ, ਜਿਸ ਨਾਲ ਸੁਰੱਖਿਆ ਦੀ ਦੂਜੀ ਕਤਾਰ ਹੋਰ ਮਜ਼ਬੂਤ ਹੋ ਰਹੀ ਹੈ।

ਇਹ ਰਣਨੀਤੀ ਪੜਾਅਦਾਰ, ਸੋਚੀ-ਸਮਝੀ ਅਤੇ ਬੇਹੱਦ ਪ੍ਰਭਾਵਸ਼ਾਲੀ ਹੈ। ਪਹਿਲਾਂ ਸਵਾਲ ਹੁੰਦਾ ਸੀ ਕਿ ਗੋਲੀ ਕਿਸਨੇ ਚਲਾਈ, ਪਰ ਹੁਣ ਸਵਾਲ ਹੈ—ਹਥਿਆਰ ਉੱਥੇ ਤੱਕ ਪਹੁੰਚਿਆ ਕਿਵੇਂ?

'ਗੈਂਗਸਟਰਾਂ 'ਤੇ ਵਾਰ' ਮੁਹਿੰਮ ਵਿੱਚ ਤੇਜ਼ੀ ਆਉਣ ਨਾਲ, ਪੰਜਾਬ ਦੀ ਸੁਰੱਖਿਆ ਦੀ ਦੂਜੀ ਕਤਾਰ—ਇੱਕ ਗੁਪਤ ਦੀਵਾਰ, ਜੋ ਨਾ ਸਿਰਫ਼ ਖ਼ਤਰੇ ਨੂੰ ਰੋਕਦੀ ਹੈ, ਸਗੋਂ ਉਨ੍ਹਾਂ ਦੇ ਪਿੱਛੇ ਦੇ ਨੈੱਟਵਰਕ ਨੂੰ ਵੀ ਖ਼ਤਮ ਕਰ ਦਿੰਦੀ ਹੈ—ਹੁਣ ਇੱਕ ਅਹਿਮ ਮੋਰਚਾ ਬਣ ਕੇ ਉਭਰ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਮਿਲਿਆ ਸਮਾਂ

ਆਸਟ੍ਰੇਲੀਆ ਨੇ 15 ਭਾਰਤੀਆਂ ਨੂੰ ਕੀਤਾ ਡਿਪੋਰਟ, ਇਨ੍ਹਾਂ ’ਚ 11 ਪੰਜਾਬੀ ਵੀ - CM ਮਾਨ ਨੇ ਦਿੱਤੀ ਜਾਣਕਾਰੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ

ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਨੇ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਬੁਲਾਏਗੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ