Friday, April 24, 2026

Punjab

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | April 24, 2026 06:14 PM

— ਦਸਤਾਵੇਜ਼ੀ ਸੀਰੀਜ਼ ਵਿੱਚ ਸੰਗਠਿਤ ਅਪਰਾਧ ਨੂੰ ਪ੍ਰਫੁੱਲਤ ਕਰਨ ਦੀ ਸੰਭਾਵੀ ਸਮਰੱਥਾ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾ ਸਕਦੀ ਸੀ: ਡੀਜੀਪੀ ਗੌਰਵ ਯਾਦਵ
— ਡੀਜੀਪੀ ਪੰਜਾਬ ਵੱਲੋਂ ਸ਼ਾਂਤੀ ਅਤੇ ਜਨਤਕ ਵਿਵਸਥਾ ਦੀ ਰਾਖੀ ਲਈ ਤੁਰੰਤ ਕਾਰਵਾਈ ਲਈ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ

ਚੰਡੀਗੜ੍ਹ, 24 ਅਪ੍ਰੈਲ: ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਬਣਾਈ ਰੱਖਣ ਅਤੇ ਸਹੀ ਤੇ ਜ਼ਿੰਮੇਵਾਰ ਕੰਟੈਂਟ ਪ੍ਰਸਾਰਿਤ ਕਰਨ ਨੂੰ ਯਕੀਨੀ ਬਣਾਉਣ ਵੱਲ ਸਰਗਰਮ ਕਦਮ ਚੁੱਕਦਿਆਂ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਜੀ5 ਓਟੀਟੀ ਪਲੇਟਫਾਰਮ ਨੂੰ ਇੱਕ ਐਡਵਾਈਜ਼ਰੀ ਜਾਰੀ ਕਰਕੇ "ਲਾਰੈਂਸ ਆਫ਼ ਪੰਜਾਬ" ਸਿਰਲੇਖ ਵਾਲੀ ਡਾਕੂਮੈਂਟਰੀ (ਦਸਤਾਵੇਜ਼ੀ ਸੀਰੀਜ਼) ਰਿਲੀਜ਼ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਵਿਸ਼ੇਸ਼ ਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਵੱਲੋਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਕੋਲ ਸੂਚਨਾ ਤਕਨਾਲੋਜੀ (ਆਈ.ਟੀ.) ਐਕਟ ਦੀ ਧਾਰਾ 69ਏ(1) ਤਹਿਤ ਕੰਟੈਂਟ (ਸਮੱਗਰੀ) ਦੀ ਸਕ੍ਰੀਨਿੰਗ 'ਤੇ ਰੋਕ ਲਗਾਉਣ ਦੀ ਮੰਗ ਉਠਾਉਣ ਤੋਂ ਬਾਅਦ ਸਾਹਮਣੇ ਆਈ ਹੈ, ਜਿਸ ਵਿੱਚ ਜਨਤਕ ਵਿਵਸਥਾ 'ਤੇ ਇਸਦੇ ਪ੍ਰਭਾਵ ਬਾਰੇ ਗੰਭੀਰ ਚਿੰਤਾਵਾਂ ਦਾ ਹਵਾਲਾ ਦਿੱਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵੱਖ-ਵੱਖ ਅੰਦਰੂਨੀ ਜਾਣਕਾਰੀ ਅਨੁਸਾਰ ਇਸ ਡਾਕੂਮੈਂਟਰੀ ਵਿੱਚ ਸ਼ਾਮਲ ਨਾਟਕੀ ਚਿੱਤਰਣ, ਰੀਅਲ-ਲਾਈਫ਼ ਫੁਟੇਜ ਅਤੇ ਖਾਸ ਬਿਰਤਾਂਤ ਸੰਗਠਿਤ ਅਪਰਾਧ ਅਤੇ ਖ਼ਤਰਨਾਕ ਅਪਰਾਧੀਆਂ ਨੂੰ ਪ੍ਰਫੁੱਲਤ ਕਰਨ ਵਰਗਾ ਵੱਡਾ ਜੋਖਮ ਪੈਦਾ ਕਰ ਸਕਦੇ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਚਿੱਤਰਣ ਨੌਜਵਾਨਾਂ ਨੂੰ ਗੁੰਮਰਾਹ ਅਤੇ ਸੂਬੇ ਦੀ ਸਖ਼ਤ ਘਾਲਣਾ ਨਾਲ ਕਾਇਮ ਕੀਤੀ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਭੰਗ ਕਰ ਸਕਦੇ ਹਨ।

ਇਨ੍ਹਾਂ ਰਿਪੋਰਟਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨਾਲ ਸੰਪਰਕ ਕੀਤਾ, ਜੋ ਕਿ ਭਾਰਤ ਵਿੱਚ ਓਟੀਟੀ ਸਮੱਗਰੀ ਲਈ ਮਨੋਨੀਤ ਨੋਡਲ ਏਜੰਸੀ ਹੈ।

ਡੀਜੀਪੀ ਨੇ ਕਿਹਾ ਕਿ ਪੂਰੀ ਸਮੱਗਰੀ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਮੰਤਰਾਲੇ ਨੇ ਮਾਮਲੇ ਨਾਲ ਸਹਿਮਤੀ ਪ੍ਰਗਟਾਉਂਦਿਆਂ ਜੀ5 ਨੂੰ ਇੱਕ ਐਡਵਾਇਜ਼ਰੀ ਜਾਰੀ ਕਰਕੇ ਆਪਣੇ ਓਟੀਟੀ ਪਲੇਟਫਾਰਮ 'ਤੇ ਇਹ ਕੰਟੈਂਟ ਨਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਜ਼ਿੰਮੇਵਾਰ ਸਮੱਗਰੀ ਦੇ ਪ੍ਰਸਾਰ ਨੂੰ ਯਕੀਨੀ ਬਣਾਉਣ ਅਤੇ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਕਾਇਮ ਰੱਖਣ ਤੁਰੰਤ ਦਖ਼ਲ ਦੇਣ ਵਾਸਤੇ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ ਕਰਦੇ ਹਾਂ।

ਪੰਜਾਬ ਪੁਲਿਸ ਦੇ ਰੁਖ਼ ਦੀ ਪੁਸ਼ਟੀ ਕਰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਹਰ ਕੀਮਤ 'ਤੇ ਸ਼ਾਂਤੀ, ਜਨਤਕ ਤੇ ਕਾਨੂੰਨ ਵਿਵਸਥਾ ਅਤੇ ਸਮਾਜਿਕ ਸਦਭਾਵਨਾ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਪਰਾਧਿਕ ਗਤੀਵਿਧੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਵਾਲੀ ਕਿਸੇ ਵੀ ਸਮੱਗਰੀ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਮਹੀਨੇ ਵਿੱਚ ਕਰੇਗੀ ਦੋ ਮਿਲਣੀਆਂ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਪੰਜਾਬ 'ਚ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027

ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ

'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਭਾਜਪਾ ਵਿੱਚ ਸ਼ਾਮਲ